23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਨੇ ਗੰਨੇ ਦੇ ਓਵਰਲੋਡ ਨੂੰ ਰੋਕਣ ਸੰਬੰਧੀ ਜਨਰਲ ਮੈਨੇਜਰ ਨੂੰ ਦਿੱਤਾ ਮੰਗ-ਪੱਤਰ

ਅਜੀਤ ਡੈਸਕ 13-02-2026
ਬਸੀ ਪਠਾਣਾਂ, 12 ਫਰਵਰੀ (ਪੱਤਰ ਪ੍ਰੇਰਕ)-ਸ਼ੇਰੇ ਪੰਜਾਬ ਕਿਸਾਨ ਯੂਨੀਅਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਹਰਦੇਵ ਸਿੰਘ ਪਮੋਰ ਅਤੇ ਸੂਬਾ ਮੀਤ ਪ੍ਰਧਾਨ ਬਲਦੇਵ ਸਿੰਘ ਦਮਹੇੜੀ ਦੀ ਅਗਵਾਈ ਹੇਠ ਕਿਸਾਨਾਂ ਦੇ ਵਫ਼ਦ ਵਲੋਂ ਜਨਰਲ ਮੈਨੇਜਰ ਸ਼ੂਗਰ ਮਿੱਲ ਮੋਰਿੰਡਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਗੰਨੇ ਦੇ ਓਵਰ ਲੋਡ ਨੂੰ ਰੋਕਣ ਸਬੰਧੀ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਕਿਸਾਨ ਆਗੂ ਬਲਦੇਵ ਸਿੰਘ ਦਮਹੇੜੀ ਨੇ ਦੱਸਿਆ ਕਿ ਗੰਨੇ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ | ਜਿਸ ਦੌਰਾਨ ਸ਼ੂਗਰ ਮਿਲ ਮੋਰਿੰਡਾ ਵਿਚ ਗੰਨੇ ਦੀ ਆਮਦ ਮੌਕੇ ਓਵਰ ਲੋਡ ਵੇਲੇ ਸਪਲਾਈ ਦੀ ਪਰਚੀ ਦੀ ਰਫ਼ਤਾਰ ਬਹੁਤ ਘੱਟ ਹੋ ਜਾਂਦੀ ਹੈ | ਜਿਸ ਕਾਰਨ ਘੱਟ ਲੋਡ ਵਾਲੇ ਕਿਸਾਨਾਂ ਨੂੰ ਨੁਕਸਾਨ ਹੁੰਦਾ ਹੈ | ਉਨ੍ਹਾਂ ਜਨਰਲ ਮੈਨੇਜਰ ਸ਼ੂਗਰ ਮਿੱਲ ਮੋਰਿੰਡਾ ਪਾਸੋਂ ਮੰਗ ਕੀਤੀ ਕਿ ਓਵਰ ਲੋਡ ਗੰਨੇ ਦੀ ਸਪਲਾਈ ਬੰਦ ਕੀਤੀ ਜਾਵੇ ਅਤੇ ਪਰਚੀ ਰਫ਼ਤਾਰ ਵਧਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਗੰਨੇ ਦੀ ਸਪਲਾਈ ਸਮੇਂ ਕੋਈ ਦਿੱਕਤ ਪੇਸ਼ ਨਾ ਆਵੇ | ਇਸ ਮੌਕੇ ਸ਼ੂਗਰ ਮਿੱਲ ਦੇ ਜਨਰਲ ਮੈਨੇਜਰ ਨੇ ਕਿਸਾਨਾਂ ਦੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਦੋ ਤਿੰਨ ਦਿਨਾਂ ਵਿਚ ਗੰਨੇ ਦਾ ਓਵਰ ਲੋਡ ਬੰਦ ਕਰ ਦਿੱਤਾ ਜਾਵੇਗਾ |
ਪਿਛਲੀ ਖ਼ਬਰ ਬੀਬੀ ਸੋਹਲ ਤੇ ਅਜੈਬ ਸਿੰਘ ਅਭਿਆਸੀ ਨੇ ਬਿਕਰਮ ਮਜੀਠੀਆ ਨਾਲ ਕੀਤੀ ਮੁਲਾਕਾਤ <br/> ਅਗਲੀ ਖ਼ਬਰ ਪੰਥ ਤੇ ਪੰਜਾਬ ਦੇ ਹਿੱਤਾਂ ਦੀ ਪਹਿਰੇਦਾਰੀ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਤੋਂ ਆਪਣੀ ਮੂਲ ਪੰਥਕ ਸੋਚ ਤੇ ਸੰਘਰਸ਼ੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।