ਫ਼ਤਹਿਗੜ੍ਹ ਸਾਹਿਬ, 13 ਫਰਵਰੀ (ਬਲਜਿੰਦਰ ਸਿੰਘ)-ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ | ਕਾਲਜ ਪਿ੍ੰਸੀਪਲ ਡਾ. ਵਨੀਤਾ ਗਰਗ ਨੇ ਦੱਸਿਆ ਕਿ ਕਾਲਜ ਵਿਖੇ ਅੱਜ ਸਾਲਾਨਾ ਧਾਰਮਿਕ ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ ਹਨ ਤਾਂ ਜੋ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਕਲਿਆਣਕਾਰੀ ਉਪਦੇਸ਼ ਅਤੇ ਸਿੱਖਿਆਵਾਂ ਨੂੰ ਅਪਣਾਉਣ ਲਈ ਪ੍ਰੇਰਿਆ ਜਾ ਸਕੇ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁੱਖ ਵਿਦਿਆਰਥੀਆਂ ਦੀ ਭਲਾਈ, ਕਾਲਜ ਦੇ ਵਿਕਾਸ ਅਤੇ ਵਾਧੇ ਦੀ ਅਰਦਾਸ ਕੀਤੀ ਗਈ ਅਤੇ ਕਾਲਜ ਦੀਆਂ ਪ੍ਰਾਪਤੀਆਂ ਲਈ ਸ਼ੁਕਰਾਨਾ ਕੀਤਾ ਗਿਆ | ਪਾਠ ਦੀ ਸਮਾਪਤੀ ਉਪਰੰਤ ਸ਼ਬਦ ਕੀਰਤਨ ਹੋਇਆ | ਉਪਰੰਤ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ | ਪ੍ਰਬੰਧਕੀ ਟੀਮ ਦੇ ਕੋਆਰਡੀਨੇਟਰ ਡਾ. ਜਸਪ੍ਰੀਤ ਕੌਰ ਤੇ ਪੂਰੀ ਟੀਮ ਨੇ ਆਏ ਹੋਏ ਪਤਵੰਤੇ ਮਹਿਮਾਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |