15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਨੇ ਵਾਰਡ ਨੰ. 7 ਵਿਖੇ ਸੀਵਰੇਜ ਦਾ ਕੰਮ ਸ਼ੁਰੂ ਕਰਵਾਇਆ

ਅਜੀਤ ਡੈਸਕ 14-02-2026
• ਵਿਕਾਸ ਪੱਖੋਂ ਸ਼ਹਿਰ ਦੀ ਨੁਹਾਰ ਬਦਲੀ ਜਾ ਰਹੀ ਹੈ-ਵਿਧਾਇਕ ਰਾਏ
ਫ਼ਤਹਿਗੜ੍ਹ ਸਾਹਿਬ, 13 ਫਰਵਰੀ (ਮਨਪ੍ਰੀਤ ਸਿੰਘ)-ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਵਲੋਂ ਸਰਹਿੰਦ ਦੇ ਵਾਰਡ ਨੰ. 7 ਵਿਖੇ ਸੀਵਰੇਜ ਦਾ ਰਹਿੰਦਾ ਕਾਰਜ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ਵਿਧਾਇਕ ਰਾਏ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਉਨ੍ਹਾਂ ਨੂੰ ਸੀਵਰੇਜ ਦੇ ਰਹਿੰਦੇ ਵਿਕਾਸ ਕਾਰਜ ਪੂਰੇ ਕਰਨ ਲਈ ਪੰਜ ਕਰੋੜ ਰੁਪਏ ਦੀ ਗਰਾਂਟ ਦਿੱਤੀ ਗਈ ਸੀ, ਜਿਸ ਦੇ ਤਹਿਤ ਵਾਰਡ ਨੰਬਰ 7 ਵਿਖੇ ਰਹਿੰਦਾ ਸੀਵਰੇਜ ਦਾ ਕਾਰਜ ਸ਼ੁਰੂ ਕਰਵਾਇਆ ਗਿਆ ਹੈ | ਵਾਰਡ ਨੰ. 7 ਦੇ ਇਸ ਹਿੱਸੇ ਵਿਚ ਪਿਛਲੇ ਲੰਮੇ ਸਮੇਂ ਤੋਂ ਗਲੀਆਂ ਪੱਕੀਆਂ ਕਰਨ ਅਤੇ ਸੀਵਰੇਜ ਪਾਉਣ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਪੂਰਾ ਕਰਦਿਆਂ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ | ਜਲਦ ਹੀ ਇੱਥੇ ਸੀਵਰੇਜ ਦਾ ਕੰਮ ਪੂਰਾ ਕੀਤਾ ਜਾਵੇਗਾ ਅਤੇ ਇੰਟਰਲੋਕ ਟਾਈਲ ਲਗਾਈ ਜਾਵੇਗੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਆਗੂ ਰਮੇਸ਼ ਕੁਮਾਰ ਸੋਨੂੰ, ਬਲਜਿੰਦਰ ਗੋਲਾ, ਦਿਲਪ੍ਰੀਤ ਸਿੰਘ ਭੱਟੀ, ਬਲਦੇਵ ਸਿੰਘ ਭੱਲਮਾਜਰਾ, ਮਾਸਟਰ ਦਰਸ਼ਨ ਸਿੰਘ, ਸੂਬੇਦਾਰ ਬਲਜਿੰਦਰ ਸਿੰਘ, ਸੂਬੇਦਾਰ ਰਘਵੀਰ ਸਿੰਘ, ਜਗਜੀਵਨ ਸਿੰਘ ਜੱਗੀ, ਅਮਰਜੀਤ ਸਿੰਘ ਕੰਗ, ਅਮਰਜੀਤ ਸਿੰਘ, ਹਰਪ੍ਰੀਤ ਸਿੰਘ, ਬਲਵੀਰ ਸਿੰਘ, ਜਤਿੰਦਰ ਸਿੰਘ ਬਾੜਾ, ਹਰਜੀਤ ਸਿੰਘ ਜੀਤਾ, ਜੱਸੀ ਰਾਮਦਾਸ ਨਗਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸੰਘੋਲ ਵਿਖੇ ਕਰਵਾਇਆ ਸਰਬ ਧਰਮ ਸੰਮੇਲਨ ਅਗਲੀ ਖ਼ਬਰ ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।