15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਸੰਘੋਲ ਵਿਖੇ ਕਰਵਾਇਆ ਸਰਬ ਧਰਮ ਸੰਮੇਲਨ

ਅਜੀਤ ਡੈਸਕ 14-02-2026
ਸੰਘੋਲ, 13 ਫਰਵਰੀ (ਗੁਰਨਾਮ ਸਿੰਘ ਚੀਨਾ)-ਭਾਜਪਾ ਐੱਸ.ਸੀ ਮੋਰਚਾ ਦੇ ਸੂਬਾ ਉਪ ਪ੍ਰਧਾਨ ਕੁਲਦੀਪ ਸਿੰਘ ਸਿੱਧੂਪੁਰ ਨੇ ਕਿਹਾ ਕਿ ਦੇਸ਼ ਭਰ 'ਚ ਸਰਬ ਧਰਮ ਸੰਮੇਲਨ ਰਾਸ਼ਟਰੀ ਸਵੈ ਸੇਵਕ ਸੰਘ ਵਲੋਂ ਵੱਡੇ ਪੱਧਰ 'ਤੇ ਕਰਵਾਏ ਜਾ ਰਹੇ ਹਨ ¢ ਜਿਸ ਵਿਚ ਹਰੇਕ ਧਰਮ ਨੂੰ ਨਾਲ ਲੈ ਕੇ ਮਾਨਵਤਾ ਦੀ ਭਲਾਈ ਲਈ ਅਤੇ ਸਵਦੇਸ਼ੀ ਦੀ ਪਹਿਲ ਨੂੰ ਮੁੱਖ ਰੱਖਦਿਆਂ ਪ੍ਰੋਗਰਾਮ ਉਲੀਕੇ ਜਾ ਰਹੇ ਹਨ | ਜਿਸ ਦੇ ਤਹਿਤ ਅੱਜ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਦੇ ਮੰਡਲ ਸੰਘੋਲ ਵਿਚ ਸਰਬ ਧਰਮ ਸੰਮੇਲਨ ਕਰਾਇਆ ਗਿਆ¢ ਜਿਸ ਵਿਚ ਵਿਭਾਗ ਪ੍ਰਚਾਰਕ ਨਰੇਸ਼ ਕੁਮਾਰ ਨੇ ਉਚੇਚੇ ਤੌਰ 'ਤੇ ਸ਼ਮੂਲੀਅਤ ਕੀਤੀ¢ ਉਨ੍ਹਾਂ ਦੱਸਿਆ ਕਿ ਗੁਰੂ ਤੇਗ ਬਹਾਦਰ ਜੀ ਦੀ ਮਹਾਨ ਸ਼ਹਾਦਤ ਨੇ ਹਿੰਦੂ ਧਰਮ ਦੇ ਲੋਕਾਂ ਨੂੰ ਧਰਮ ਪਰਿਵਰਤਨ ਤੋਂ ਬਚਾਉਣ ਦਾ ਕੰਮ ਕੀਤਾ¢ ਉਨ੍ਹਾਂ ਨੇ ਕਿਹਾ ਕਿ ਸਾਨੂੰ ਸਵਦੇਸ਼ੀ ਚੀਜ਼ਾਂ ਦੀ ਵਰਤੋਂ ਕਰਨੀ ਚਾਹੀਦੀ ਹੈ ¢ ਇਸ ਮੌਕੇ ਕੁਲਦੀਪ ਸਿੰਘ ਸਿੱਧੂਪੁਰ ਨੇ ਸਮਾਗਮ ਵਿਚ ਪੁੱਜੀਆਂ ਸ਼ਖਸੀਅਤਾਂ ਅਤੇ ਵਰਕਰਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਮੰਡਲ ਪ੍ਰਧਾਨ ਵਿਨੋਦ ਕੁਮਾਰ ਰਾਣਾ, ਸਾਬਕਾ ਮੰਡਲ ਪ੍ਰਧਾਨ ਸ਼ਾਮ ਨਰੂਲਾ, ਆਰ.ਐੱਸ.ਐੱਸ. ਜ਼ਿਲ੍ਹਾ ਪ੍ਰਚਾਰਕ ਕੁਲਦੀਪ ਮੈਦਾਨ, ਰਜੇਸ਼ ਕੁਮਾਰ, ਕੁਲਦੀਪ ਸਿੰਘ, ਸ਼ੁਕਲਾ, ਸਤੀਸ਼ ਕੁਮਾਰ ਰਾਣਾ, ਪ੍ਰਦੀਪ ਕੁਮਾਰ ਤਿਵਾੜੀ, ਪਰਮਜੀਤ ਕੌਰ, ਪ੍ਰੀਤੀ ਸੰਘੋਲ, ਅਰੁਣ ਰਾਣਾ, ਸੁਖਦੀਪ ਸਿੰਘ ਭਟੇੜੀ, ਅਵਤਾਰ ਸਿੰਘ, ਮਦਨ ਲਾਲ ਨੰਗਲਾਂ, ਅਵਤਾਰ ਸਿੰਘ ਤੋਂ ਇਲਾਵਾ ਵਰਕਰ ਤੇ ਆਗੂ ਹਾਜ਼ਰ ਸਨ¢
ਪਿਛਲੀ ਖ਼ਬਰ ਜੀ.ਟੀ.ਬੀ. ਸਕੂਲ ਦੇ ਜੂਨੀਅਰਾਂ ਨੇ ਆਪਣੇ ਸੀਨੀਅਰ ਵਿਦਿਆਰਥੀਆਂ ਨੂੰ ਦਿੱਤੀ ਸ਼ਾਨਦਾਰ ਵਿਦਾਈ ਅਗਲੀ ਖ਼ਬਰ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਨੇ ਵਾਰਡ ਨੰ. 7 ਵਿਖੇ ਸੀਵਰੇਜ ਦਾ ਕੰਮ ਸ਼ੁਰੂ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।