15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਸੰਤ ਈਸ਼ਰ ਸਿੰਘ ਪਬਲਿਕ ਸਕੂਲ ਰਾਣਵਾਂ ਵਿਖੇ ਸਾਲਾਨਾ ਅਥਲੈਟਿਕ ਮੀਟ ਕਰਵਾਈ

ਅਜੀਤ ਡੈਸਕ 14-02-2026
ਖਮਾਣੋਂ, 14 ਫਰਵਰੀ (ਜੋਗਿੰਦਰ ਪਾਲ)-ਸੰਤ ਈਸ਼ਰ ਸਿੰਘ ਪਬਲਿਕ ਸਕੂਲ ਰਾਣਵਾਂ ਵਿਖੇ ਸਾਲਾਨਾ ਅਥਲੈਟਿਕ ਮੀਟ ਹਰਮਨਦੀਪ ਸਿੰਘ ਅਤੇ ਕਿਰਨਦੀਪ ਕੌਰ (ਡੀ.ਪੀ.ਈ.) ਦੀ ਰਹਿਨੁਮਾਈ ਹੇਠ ਕਰਵਾਈ ਗਈ | ਇਸ ਅਥਲੈਟਿਕ ਮੀਟ ਵਿਚ ਨਰਸਰੀ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ, ਜਿਸ ਵਿਚ 50, 100 ਅਤੇ 200 ਮੀਟਰ ਦੌੜ, ਡੱਡੂ ਰੇਸ, ਉੱਚੀ ਛਾਲ, ਸ਼ਾਟਪੁੱਟ, ਲੈਮਨ, ਤਿੰਨ ਲੱਤ, ਬੋਰੀ ਦੌੜ, ਰੱਸਾਕਸ਼ੀ ਆਦਿ ਖੇਡਾਂ ਕਰਵਾਈਆਂ ਗਈਆਂ | ਇਨ੍ਹਾਂ ਖੇਡਾਂ ਵਿਚ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਪ੍ਰਬੰਧਕ ਕਮੇਟੀ ਅਤੇ ਸਟਾਫ਼ ਵਲੋਂ ਵਿਸ਼ੇਸ਼ ਸਨਮਾਨ ਦਿੱਤੇ ਗਏ ਅਤੇ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ | ਇਸ ਮੌਕੇ ਪ੍ਰਬੰਧਕ ਜਸਪਾਲ ਸਿੰਘ, ਮੈਂਬਰ ਭਗਤ ਸਿੰਘ, ਬਹਾਦਰ ਸਿੰਘ ਬਾਠ, ਦਰਸ਼ਨ ਸਿੰਘ, ਭੁਪਿੰਦਰ ਸਿੰਘ, ਜਗਤਾਰ ਸਿੰਘ ਅਤੇ ਸਕੂਲ ਪ੍ਰਬੰਧਕ ਦੀਦਾਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਮੰਡਿਆਣੀ ਵਿਖੇ ਘੋੜੀਆਂ ਦੀਆਂ ਦੌੜਾਂ ਭਲਕੇ ਅਗਲੀ ਖ਼ਬਰ ਜੀ.ਟੀ.ਬੀ. ਸਕੂਲ ਦੇ ਜੂਨੀਅਰਾਂ ਨੇ ਆਪਣੇ ਸੀਨੀਅਰ ਵਿਦਿਆਰਥੀਆਂ ਨੂੰ ਦਿੱਤੀ ਸ਼ਾਨਦਾਰ ਵਿਦਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।