ਹਰਿਆਣਾ ਦੇ ਮੁੱਖ ਮੰਤਰੀ ਦੀ ਆਮਦ 'ਤੇ ਡੀ.ਬੀ.ਯੂ. ਅੱਗੇ ਅੱਜ ਲਗਾਇਆ ਜਾਵੇਗਾ ਧਰਨਾ-ਵਿਧਾਇਕ ਬੜਿੰਗ
ਅਜੀਤ ਡੈਸਕ
14-02-2026
ਅਮਲੋਹ, 13 ਫਰਵਰੀ (ਕੇਵਲ ਸਿੰਘ)-ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰਿਆਣਾ ਦੇ ਮੁੱਖ ਮੰਤਰੀ ਦੀ ਆਮਦ ਮੌਕੇ 14 ਫਰਵਰੀ ਨੂੰ ਦੇਸ਼ ਭਗਤ ਯੂਨੀਵਰਸਿਟੀ ਅੱਗੇ ਰੋਸ ਧਰਨਾ ਲਗਾਇਆ ਜਾਵੇਗਾ¢ ਉਨ੍ਹਾਂ ਦੱਸਿਆ ਕਿ ਇਹ ਧਰਨਾ ਭਾਰਤਅਮਰੀਕਾ ਵਪਾਰ ਸਮਝੌਤੇ ਦੇ ਵਿਰੋਧ ਵਿਚ ਲਗਾਇਆ ਜਾ ਰਿਹਾ ਹੈ ਅਤੇ ਧਰਨਾ ਸ਼ਾਂਤਮਈ ਤਰੀਕੇ ਨਾਲ ਲਗਾਇਆ ਜਾਵੇਗਾ¢ ਉਨ੍ਹਾਂ ਕਿਹਾ ਕਿ ਇਹ ਪ੍ਰਦਰਸ਼ਨ ਸਵੇਰੇ 10 ਵਜੇ ਸ਼ੁਰੂ ਹੋਵੇਗਾ ਅਤੇ ਇਲਾਕੇ ਦੇ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਛੋਟੇ ਉਦਯੋਗਾਂ ਨਾਲ ਜੁੜੇ ਲੋਕਾਂ ਨੂੰ ਵੱਡੀ ਗਿਣਤੀ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ ਹੈ¢ ਪ੍ਰਬੰਧਕਾਂ ਦੇ ਅਨੁਸਾਰ ਪ੍ਰਸਤਾਵਿਤ ਵਪਾਰ ਸਮਝੌਤਾ ਕਿਸਾਨੀ, ਰੁਜ਼ਗਾਰ ਅਤੇ ਛੋਟੇ ਵਪਾਰਾਂ 'ਤੇ ਨਕਾਰਾਤਮਿਕ ਪ੍ਰਭਾਵ ਪਾ ਸਕਦਾ ਹੈ¢ ਉਨ੍ਹਾਂ ਦਾ ਕਹਿਣਾ ਹੈ ਕਿ ਧਰਨਾ ਪੂਰੀ ਤਰ੍ਹਾਂ ਸ਼ਾਂਤੀਪੂਰਵਕ ਅਤੇ ਕਾਨੂੰਨੀ ਦਾਇਰੇ ਵਿਚ ਰਹਿੰਦਿਆਂ ਕੀਤਾ ਜਾਵੇਗਾ ਤਾਂ ਜੋ ਲੋਕਾਂ ਦੀ ਆਵਾਜ਼ ਸਰਕਾਰ ਤੱਕ ਪਹੁੰਚੇ ਅਤੇ ਲੋਕਤੰਤਰਿਕ ਅਧਿਕਾਰਾਂ ਦੀ ਰੱਖਿਆ ਹੋ ਸਕੇ¢ ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ਼ਿੰਗਾਰਾ ਸਿੰਘ ਸਲਾਣਾ, ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਹਰਪ੍ਰੀਤ ਸਿੰਘ ਪਿ੍ੰਸ, ਸੀਨੀਅਰ ਆਗੂ ਓਾਕਾਰ ਸਿੰਘ ਚੌਹਾਨ, ਦਰਸ਼ਨ ਸਿੰਘ ਚੀਮਾ, ਸਰਪੰਚ ਜਿੰਮੀ ਲਾਡਪੁਰ, ਕੌਂਸਲਰ ਲਵਪ੍ਰੀਤ ਲਵੀ, ਬਲਾਕ ਸੰਮਤੀ ਮੈਂਬਰ ਰਣਜੀਤ ਸਿੰਘ ਪਨਾਗ, ਮਨਿੰਦਰ ਸਿੰਘ ਭੱਟੋ, ਸਰਪੰਚ ਅਮਨਦੀਪ ਸਿੰਘ ਧਰਮਗੜ੍ਹ, ਲਖਵੀਰ ਸਿੰਘ ਲੱਖਾ ਦੀਵਾ, ਹਰਦੀਪ ਸਿੰਘ ਮਛਰਾਏ, ਪ੍ਰਦੀਪ ਸਿੰਘ ਕੰਜਾਰੀ (ਸਾਰੇ ਸਰਪੰਚ), ਕੁਲਜੀਤ ਸਿੰਘ ਨਰਾਇਣਗੜ੍ਹ, ਸਰਪੰਚ ਹਰਪ੍ਰੀਤ ਸਿੰਘ ਕੋਟਲੀ, ਤਰਨਦੀਪ ਬਦੇਸ਼ਾ ਅਤੇ ਵੱਡੀ ਗਿਣਤੀ 'ਚ ਪਾਰਟੀ ਆਗੂ ਅਤੇ ਵਰਕਰ ਮੌਜੂਦ ਸਨ¢