15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਗਿ੍ਫ਼ਤਾਰ

ਅਜੀਤ ਡੈਸਕ 14-02-2026
ਖਮਾਣੋਂ, 13 ਫਰਵਰੀ (ਮਨਮੋਹਣ ਸਿੰਘ ਕਲੇਰ)-ਖੇੜੀਨੌਧ ਸਿੰਘ ਪੁਲਿਸ ਨੇ ਇਕ ਵਿਅਕਤੀ ਨੂੰ ਪਾਬੰਦੀਸ਼ੁਦਾ ਗੋਲੀਆਂ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਪਾਰਟੀ ਇਲਾਕਾ ਗਸ਼ਤ, ਸ਼ੱਕੀ ਅਤੇ ਭੈੜੇ ਅਨਸਰਾਂ ਖ਼ਿਲਾਫ਼ ਬੱਸ ਅੱਡਾ ਕਾਲੇਵਾਲ ਵਿਖੇ ਡਿਊਟੀ ਤੇ ਮੌਜੂਦ ਸੀ ਤਾਂ ਰਾਤ ਕਰੀਬ ਸਾਢੇ ਦਸ ਵਜੇ ਉਨ੍ਹਾਂ ਨੂੰ ਪਿੰਡ ਖੇੜੀਨੌਧ ਸਿੰਘ ਤੋਂ ਇਕ ਵਿਅਕਤੀ ਪੈਦਲ ਤੁਰਿਆ ਆਉਂਦਾ ਦਿਖਾਈ ਦਿੱਤਾ, ਜਿਹੜਾ ਪੁਲਿਸ ਨੂੰ ਦੇਖ, ਘਬਰਾਅ ਕੇ ਭੱਜਣ ਲੱਗਾ | ਜਿਸ ਨੂੰ ਕਾਬੂ ਕਰਕੇ ਜਦੋਂ ਉਸ ਦੀ ਜਾਂਚ ਕੀਤੀ ਗਈ ਤਾਂ ਉਸ ਦੇ ਕਬਜ਼ੇ 'ਚੋਂ 60 ਪਾਬੰਦੀਸ਼ੁਦਾ ਖੁੱਲ੍ਹੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ | ਪੁਲਿਸ ਨੇ ਮਾਮਲੇ 'ਚ ਮਨਪ੍ਰੀਤ ਸਿੰਘ ਵਾਸੀ ਪਿੰਡ ਪਨੈਚਾਂ ਦੇ ਖ਼ਿਲਾਫ਼ ਐੱਨ.ਡੀ.ਪੀ.ਐੱਸ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ |
ਪਿਛਲੀ ਖ਼ਬਰ ਬਜ਼ੁਰਗ ਟਕਸਾਲੀ ਅਕਾਲੀ ਆਗੂ ਚੇਅਰਮੈਨ ਹਰੀ ਸਿੰਘ ਵਿਰਕ ਦਾ ਦਿਹਾਂਤ ਅਗਲੀ ਖ਼ਬਰ ਹਰਿਆਣਾ ਦੇ ਮੁੱਖ ਮੰਤਰੀ ਦੀ ਆਮਦ 'ਤੇ ਡੀ.ਬੀ.ਯੂ. ਅੱਗੇ ਅੱਜ ਲਗਾਇਆ ਜਾਵੇਗਾ ਧਰਨਾ-ਵਿਧਾਇਕ ਬੜਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।