15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਬਜ਼ੁਰਗ ਟਕਸਾਲੀ ਅਕਾਲੀ ਆਗੂ ਚੇਅਰਮੈਨ ਹਰੀ ਸਿੰਘ ਵਿਰਕ ਦਾ ਦਿਹਾਂਤ

ਅਜੀਤ ਡੈਸਕ 14-02-2026
ਅਮਲੋਹ, 13 ਫਰਵਰੀ (ਗਿੱਲ)-ਬਜ਼ੁਰਗ ਟਕਸਾਲੀ ਅਕਾਲੀ ਆਗੂ ਜਥੇਦਾਰ ਹਰੀ ਸਿੰਘ ਵਿਰਕ ਅੱਜ ਸਵੇਰੇ ਅਕਾਲ ਚਲਾਣਾ ਕਰ ਗਏ¢ ਉਹ ਲਗਪਗ 85 ਵਰਿ੍ਹਆਂ ਦੇ ਸਨ¢ ਜਥੇਦਾਰ ਵਿਰਕ ਨੇ ਲੰਮਾ ਸਮਾਂ ਸ਼ੋ੍ਰਮਣੀ ਅਕਾਲੀ ਦਲ ਦੇ ਸਰਕਲ ਜਥੇਦਾਰ ਵਜੋਂ ਸੇਵਾ ਨਿਭਾਈ ¢ ਉਹ ਕੈਪਟਨ ਕਮਲਜੀਤ ਸਿੰਘ ਦੇ ਬੇਹੱਦ ਨਜ਼ਦੀਕੀ ਸਾਥੀ ਸਨ ਅਤੇ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਬਦਲੇ ਉਨ੍ਹਾਂ ਨੂੰ ਕੋਅਪਰੇਟ ਬੈਂਕ ਦਾ ਚੇਅਰਮੈਨ ਵੀ ਬਣਾਇਆ ਗਿਆ ਸੀ¢ ਹਰੀ ਸਿੰਘ ਵਿਰਕ ਵਲੋਂ ਇਤਿਹਾਸਿਕ ਮਹੱਤਤਾ ਰੱਖਣ ਵਾਲੀ ਇਕ ਕਿਤਾਬ ਵਿਰਕਾਂ ਦਾ ਇਤਿਹਾਸ ਵੀ ਲਿਖੀ ਗਈ¢ ਅੱਜ ਉਨ੍ਹਾਂ ਦੇ ਅੰਤਿਮ ਸੰਸਕਾਰ ਮੌਕੇ ਵੱਖ-ਵੱਖ ਰਾਜਸੀ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੇ ਉਨ੍ਹਾਂ ਨੂੰ ਅੰਤਿਮ ਸ਼ਰਧਾਂਜਲੀ ਭੇਟ ਕੀਤੀ¢ ਉਹ ਆਪਣੇ ਪਿੱਛੇ ਤਿੰਨ ਪੁੱਤਰਾਂ ਅਤੇ ਇਕ ਧੀ ਦਾ ਵੱਡਾ ਪਰਿਵਾਰ ਛੱਡ ਗਏ ਹਨ¢
ਪਿਛਲੀ ਖ਼ਬਰ ਵਿਅਕਤੀ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ ਪਤੀ ਪਤਨੀ ਤੇ ਇਕ ਹੋਰ ਮੁਕੱਦਮੇ 'ਚ ਨਾਮਜ਼ਦ ਅਗਲੀ ਖ਼ਬਰ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।