15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਦੇਸ਼ ਵਿਆਪੀ ਹੜਤਾਲ ਦੌਰਾਨ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਰੋਹ ਭਰਿਆ ਪ੍ਰਦਰਸ਼ਨ

ਅਜੀਤ ਡੈਸਕ 14-02-2026
ਫ਼ਤਹਿਗੜ੍ਹ ਸਾਹਿਬ, 13 ਫਰਵਰੀ (ਬਲਜਿੰਦਰ ਸਿੰਘ)-ਕੇਂਦਰੀ ਟਰੇਡ ਯੂਨੀਅਨਾਂ ਅਤੇ ਕਰਮਚਾਰੀ ਸੰਗਠਨਾਂ ਦੇ ਸੱਦੇ ਤਹਿਤ ਦੇਸ਼ ਵਿਆਪੀ ਹੜਤਾਲ ਦੌਰਾਨ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਦੇ ਬਾਹਰ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਜ਼ਬਰਦਸਤ ਰੋਹ ਭਰਿਆ ਵਿਖਾਵਾ ਕੀਤਾ ਗਿਆ | ਜਿਸ ਦੌਰਾਨ ਪ੍ਰਦਰਸ਼ਨਕਾਰੀਆਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਜਮਕੇ ਨਾਅਰੇਬਾਜ਼ੀ ਕੀਤੀ ਗਈ | ਉਪਰੰਤ ਕੇਂਦਰੀ ਇਸਤਰੀ ਤੇ ਬਾਲ ਵਿਕਾਸ ਮੰਤਰੀ ਦੇ ਨਾਂਅ ਮੰਗ ਪੱਤਰ ਭੇਜਿਆ ਗਿਆ | ਇਸ ਮੌਕੇ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਪ੍ਰਮੁੱਖ ਆਗੂਆਂ ਤੋਂ ਇਲਾਵਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਜਥੇਬੰਦੀਆਂ ਦੇ ਆਗੂਆਂ ਵਲੋਂ ਵੀ ਧਰਨੇ ਵਿਚ ਸ਼ਮੂਲੀਅਤ ਕਰਕੇ ਹੜਤਾਲ ਦਾ ਪੂਰਨ ਰੂਪ ਵਿਚ ਸਮਰਥਨ ਕੀਤਾ ਗਿਆ | ਇਸ ਧਰਨੇ ਦੌਰਾਨ ਆਂਗਣਵਾੜੀ ਆਗੂ ਗੁਰਬਚਨ ਕੌਰ, ਸੁਖਵਿੰਦਰ ਕੌਰ, ਗੁਰਮੀਤ ਕੌਰ ਰੁੜਕੀ, ਜਸਵੀਰ ਸਿੰਘ ਚਨਾਰਥਲ ਜਨਰਲ ਸਕੱਤਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਹਰਿੰਦਰ ਸਿੰਘ ਚਨਾਰਥਲ ਸੂਬਾ ਆਗੂ, ਗੁਰਦਰਸ਼ਨ ਸਿੰਘ ਮਹਿਮੂਦਪੁਰ ਸੀਟੂ ਆਗੂ, ਹਰਜੀਤ ਸਿੰਘ ਤਰਖਾਣਮਾਜਰਾ ਜ਼ਿਲ੍ਹਾ ਪ੍ਰਧਾਨ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ, ਹਰਬੰਸ ਸਿੰਘ ਖੇਤ ਮਜ਼ਦੂਰ ਆਗੂ, ਅਵਤਾਰ ਸਿੰਘ ਚੀਮਾ ਆਗੂ ਪੰਜਾਬ ਸੁਬਾਰਡੀਨੇਟ ਸਰਵਿਸ ਯੂਨੀਅਨ, ਰਣਦੀਪ ਸਿੰਘ ਫ਼ਤਹਿਗੜ੍ਹ ਸਾਹਿਬ, ਜਸਪਾਲ ਸਿੰਘ ਗਡਹੇੜਾ ਕਿਸਾਨ ਆਗੂ, ਬਲਤੇਜ਼ ਸਿੰਘ ਅਮਲੋਹ ਅਤੇ ਪ੍ਰਵੀਨ ਬਾਲਾ ਆਗੂ ਪੰਜਾਬ ਸੁਬਾਰਡੀਨੇਟ ਸਰਵਿਸ ਯੂਨੀਅਨ ਨੇ ਪ੍ਰਦਰਸ਼ਨਕਾਰੀਆਂ ਦੇ ਇੱਕਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਅਮਰੀਕਾ ਨਾਲ ਰਾਤ ਦੇ ਹਨੇਰੇ ਵਿਚ ਹਰ ਵਰਗ ਵਿਰੋਧੀ ਵਪਾਰਕ ਸਮਝੌਤਾ ਕਰਕੇ ਭਾਰਤ ਦੇ ਹੱਕਾਂ ਨੂੰ ਗਿਰਵੀ ਰੱਖ ਦੇਸ਼ ਨੂੰ ਮੁੜ ਗ਼ੁਲਾਮ ਬਣਾਉਣ ਲਈ ਰਸਤਾ ਖੋਲ੍ਹ ਦਿੱਤਾ ਹੈ | ਜਿਸ ਦੇ ਖਿਲਾਫ਼ ਹਰ ਵਰਗ ਦੇ ਲੋਕਾਂ ਨੂੰ ਇੱਕਠੇ ਹੋ ਕੇ ਸੰਘਰਸ਼ ਦੀ ਹਮਾਇਤ ਕਰਨ ਦੀ ਲੋੜ ਹੈ | ਇਸ ਮੌਕੇ ਬੁਲਾਰਿਆਂ ਨੇ ਕੇਂਦਰ ਸਰਕਾਰ ਪਾਸੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਨੂੰ ਤੁਰੰਤ ਪ੍ਰਵਾਨ ਦੀ ਮੰਗ ਕਰਨ ਤੋਂ ਇਲਾਵਾ ਜੀ.ਰਾਮ.ਜੀ. ਸਕੀਮ ਨੂੰ ਬੰਦ ਕਰਕੇ ਮਨਰੇਗਾ ਕਾਨੂੰਨ ਨੂੰ ਬਹਾਲ ਕਰਨ, ਨਿੱਜੀਕਰਨ ਤੇ ਠੇਕੇਦਾਰੀ ਪ੍ਰਣਾਲੀ ਨੂੰ ਖ਼ਤਮ ਕਰਨ, ਬੀਜ ਬਿਲ 2025 ਰੱਦ ਕਰਨ, ਘੱਟੋ-ਘੱਟ ਮਹੀਨਾਵਾਰ ਪੈਨਸ਼ਨ ਵਧਾ ਕੇ 10 ਹਜ਼ਾਰ ਰੁਪਏ ਕਰਨ, ਬੀਮਾ ਖੇਤਰ ਵਿਚ ਸੌ ਫ਼ੀਸਦੀ ਨਿੱਜੀ ਪੂੰਜੀ ਦਾ ਦਾਖ਼ਲਾ ਖ਼ਤਮ ਕਰਕੇ ਸਹੂਲਤਾਂ ਪ੍ਰਦਾਨ ਕਰਵਾਉਣ, ਪ੍ਰਮਾਣੂ ਬਿਜਲੀ ਸਨਯੰਤਰ ਦਾ ਕਾਨੂੰਨ ਰੱਦ ਕਰਨ, ਬਿਜਲੀ ਬਿਲ 2025 ਨੂੰ ਰੱਦ ਕਰਨ, ਸਕੀਮ ਵਰਕਰਾਂ ਨੂੰ ਸਥਾਈ ਬਣਾਉਣ, ਮਜ਼ਦੂਰ ਵਿਰੋਧੀ ਕਿਰਤ ਕੋਡ ਰੱਦ ਕਰਨ, ਕਿਸਾਨਾਂ ਤੇ ਮਜ਼ਦੂਰ ਦੇ ਕਰਜ਼ੇ ਮੁਆਫ਼ ਕਰਨ, ਖ਼ਾਲੀ ਅਸਾਮੀਆਂ ਨੂੰ ਸਥਾਈ ਭਰਤੀ ਨਾਲ ਪੁਰ ਕਰਨ, ਸਾਰੀਆਂ ਫ਼ਸਲਾਂ ਦੇ ਐਮ.ਐਸ.ਪੀ. ਦੀ ਗਰੰਟੀ ਸਮੇਤ ਹੋਰਨਾਂ ਮੰਗਾਂ ਨੂੰ ਬਿਨਾ ਸ਼ਰਤ ਪ੍ਰਵਾਨ ਕਰਨ ਦੀ ਮੰਗ ਕੀਤੀ ਗਈ | ਇਸ ਮੌਕੇ 'ਤੇ ਪ੍ਰਦਰਸ਼ਨਕਾਰੀਆਂ 'ਚ ਕਰਨੈਲ ਸਿੰਘ, ਪ੍ਰਦੀਪ ਸਿੰਘ, ਗੁਰਮੀਤ ਕੌਰ ਰੁੜਕੀ, ਦਲਜੀਤ ਕੌਰ, ਹਰਿੰਦਰ ਸਿੰਘ ਚਨਾਰਥਲ, ਦਵਿੰਦਰ ਸਿੰਘ, ਅਮਰ ਸਿੰਘ, ਕਾਮਰੇਡ ਹਰਬੰਸ ਸਿੰਘ ਫਕੀਰੀਆ, ਦੇਸਰਾਜ, ਡਾ. ਮਨਜੀਤ ਸਿੰਘ ਸੂਬਾ ਆਗੂ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਸਮੇਤ ਵੱਡੀ ਗਿਣਤੀ ਵਿਚ ਕਿਸਾਨ, ਮੁਲਾਜ਼ਮ ਅਤੇ ਆਂਗਣਵਾੜੀ ਵਰਕਰ ਤੇ ਹੈਲਪਰਾਂ ਸ਼ਾਮਿਲ ਸਨ |
ਪਿਛਲੀ ਖ਼ਬਰ ਰੋਸ ਧਰਨਾ ਕਿਸੇ ਨਿੱਜੀ ਵਿਅਕਤੀ ਦੇ ਖ਼ਿਲਾਫ਼ ਨਹੀਂ, ਕਾਂਗਰਸ ਦੀ ਸੋਚ ਦੇ ਖ਼ਿਲਾਫ਼-ਵਿਧਾਇਕ ਰਾਏ, ਲਿਬੜਾ ਕਾਂਗਰਸੀਆਂ ਦ... ਅਗਲੀ ਖ਼ਬਰ ਵਿਅਕਤੀ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ ਪਤੀ ਪਤਨੀ ਤੇ ਇਕ ਹੋਰ ਮੁਕੱਦਮੇ 'ਚ ਨਾਮਜ਼ਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।