15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਰੋਸ ਧਰਨਾ ਕਿਸੇ ਨਿੱਜੀ ਵਿਅਕਤੀ ਦੇ ਖ਼ਿਲਾਫ਼ ਨਹੀਂ, ਕਾਂਗਰਸ ਦੀ ਸੋਚ ਦੇ ਖ਼ਿਲਾਫ਼-ਵਿਧਾਇਕ ਰਾਏ, ਲਿਬੜਾ ਕਾਂਗਰਸੀਆਂ ਦੀ ਭੈੜੀ ਸ਼ਬਦਾਵਲੀ ਦੇ ਵਿਰੋਧ 'ਚ 'ਆਪ' ਨੇ ਫ਼ਤਹਿਗੜ੍ਹ ਸਾਹਿਬ 'ਚ ਦਿੱਤਾ ਰੋਸ ਧਰਨਾ

ਅਜੀਤ ਡੈਸਕ 14-02-2026
ਫ਼ਤਹਿਗੜ੍ਹ ਸਾਹਿਬ, 13 ਫਰਵਰੀ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਜਥੇਬੰਦੀ ਵਲੋਂ ਕਾਂਗਰਸ ਪਾਰਟੀ ਦੇ ਖ਼ਿਲਾਫ਼ ਫ਼ਤਹਿਗੜ੍ਹ ਸਾਹਿਬ ਵਿਖੇ ਰੋਸ ਧਰਨਾ ਦਿੱਤਾ ਗਿਆ, ਜਿਸ ਵਿਚ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ, ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਹੈਪੀ, 'ਆਪ' ਦੇ ਐੱਸ.ਸੀ ਵਿੰਗ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਜੀ.ਪੀ., ਜ਼ਿਲ੍ਹਾ ਪ੍ਰਧਾਨ ਅਜੇ ਲਿਬੜਾ ਤੇ ਮਾਰਕੀਟ ਕਮੇਟੀ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਇਸ ਮੌਕੇ ਆਗੂਆਂ ਨੇ ਕਿਹਾ ਕਿ ਇਹ ਧਰਨਾ ਕਿਸੇ ਨਿੱਜੀ ਵਿਅਕਤੀ ਦੇ ਖ਼ਿਲਾਫ਼ ਨਹੀਂ ਹੈ, ਕਾਂਗਰਸ ਦੀ ਦਲਿਤ ਵਿਰੋਧੀ ਸੋਚ ਦੇ ਖ਼ਿਲਾਫ਼ ਹੈ | ਇਨ੍ਹਾਂ ਵਲੋਂ ਹਮੇਸ਼ਾ ਹੀ ਦਲਿਤ ਸਮਾਜ ਦੇ ਖ਼ਿਲਾਫ਼ ਭੱਦੀ ਸ਼ਬਦਾਵਲੀ ਬੋਲੀ ਜਾਂਦੀ ਰਹੀ ਹੈ, ਜਿਸ ਕਾਰਨ ਦਲਿਤ ਸਮਾਜ ਦੇ ਮਨ ਨੂੰ ਵੱਡੀ ਠੇਸ ਲੱਗੀ ਹੈ | ਆਗੂਆਂ ਨੇ ਕਿਹਾ ਕਿ ਇਹ ਕੋਈ ਪਹਿਲੀ ਘਟਨਾ ਨਹੀਂ ਜਦੋਂ ਕਾਂਗਰਸੀਆਂ ਨੇ ਦਲਿਤ ਸਮਾਜ ਦੇ ਖ਼ਿਲਾਫ਼ ਬੋਲਿਆ ਹੋਵੇ, ਇਸ ਤੋਂ ਪਹਿਲਾਂ ਵੀ ਰਾਜਾ ਵੜਿੰਗ ਦਲਿਤ ਸਮਾਜ ਦੇ ਵਿਰੁੱਧ ਬੋਲ ਚੁੱਕੇ ਹਨ ਤੇ ਵਿਰੋਧੀ ਧਿਰ ਦੇ ਨੇਤਾ ਤਾਂ ਆਮ ਆਦਮੀ ਪਾਰਟੀ ਦੇ ਚੁਣੇ ਹੋਏ ਵਿਧਾਇਕਾਂ ਨੂੰ ਵੀ ਮਟੀਰੀਅਲ ਦੱਸਦੇ ਸਨ, ਜਿਸ ਕਾਰਨ ਸੂਬੇ ਦੇ ਲੋਕ ਇਨ੍ਹਾਂ ਦੀਆਂ ਦਲਿਤ ਵਿਰੋਧੀ ਭਾਵਨਾਵਾਂ ਤੋਂ ਭਲੀ ਭਾਂਤੀ ਜਾਣੂ ਹਨ | ਉਨ੍ਹਾਂ ਕਿਹਾ ਕਿ ਇਹਨਾਂ ਨੂੰ ਨੀਂਦ ਤੋਂ ਜਗਾਉਣ ਦੇ ਲਈ ਆਮ ਆਦਮੀ ਪਾਰਟੀ ਵੱਲੋਂ ਸੂਬੇ ਭਰ ਵਿਚ ਰੋਸ ਧਰਨੇ ਦਿੱਤੇ ਜਾ ਰਹੇ ਹਨ, ਉਸੇ ਲੜੀ ਦੇ ਤਹਿਤ ਅੱਜ ਫ਼ਤਹਿਗੜ੍ਹ ਸਾਹਿਬ ਵਿਖੇ ਵੀ ਰੋਸ ਧਰਨਾ ਦਿੱਤਾ ਗਿਆ ਹੈ ਤਾਂ ਜੋ ਸੂਬੇ ਦੇ ਲੋਕ ਕਾਂਗਰਸ ਪਾਰਟੀ ਦੀ ਸੋਚ ਤੋਂ ਭਲੀ ਭਾਂਤੀ ਜਾਣੂ ਹੋ ਸਕਣ | ਇਸ ਮੌਕੇ ਐੱਸ.ਸੀ. ਵਿੰਗ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਜੀ.ਪੀ. ਨੇ ਕਿਹਾ ਕਿ ਪਿਛਲੇ ਦਿਨੀਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਦੇ ਖ਼ਿਲਾਫ਼ ਭੱਦੀ ਸ਼ਬਦਾਵਲੀ ਬੋਲੀ ਗਈ ਸੀ | ਜਿਸ ਕਾਰਨ ਆਮ ਆਦਮੀ ਪਾਰਟੀ ਵਲੋਂ ਪ੍ਰਤਾਪ ਸਿੰਘ ਬਾਜਵਾ ਦੀ ਮਾੜੀ ਸ਼ਬਦਾਵਲੀ ਦੇ ਖ਼ਿਲਾਫ਼ ਰੋਸ ਧਰਨੇ ਦਿੱਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਨੇ ਆਪਣੀ ਜ਼ੁਬਾਨ ਤੇ ਲਗਾਮ ਨਾ ਲਗਾਈ ਤਾਂ ਆਉਣ ਵਾਲੇ ਸਮੇਂ ਵਿਚ ਵੱਡੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪ੍ਰਤਾਪ ਬਾਜਵਾ ਵਲੋਂ ਜੋ ਬੈਂਡ ਵਜਾਉਣ ਵਾਲੀ ਗੱਲ ਆਖੀ ਗਈ ਸੀ, ਉਸ ਦੇ ਵਿਰੋਧ ਵਿਚ ਰੋਸ ਧਰਨੇ ਵਿਚ ਬੈਂਡ ਵੀ ਬਜਾਇਆ ਗਿਆ ਤਾਂ ਜੋ ਦਲਿਤ ਭਾਈਚਾਰਾ ਬਾਜਵਾ ਸਾਹਿਬ ਦੀ ਸੋਚ ਤੋਂ ਜਾਣੂ ਹੋ ਸਕੇ | ਇਸ ਮੌਕੇ ਹੋਰਨਾਂ ਤੋਂ ਇਲਾਵਾ 'ਆਪ' ਦੇ ਸੀਨੀਅਰ ਆਗੂ ਰਮੇਸ਼ ਕੁਮਾਰ ਸੋਨੂੰ, ਸਰਪੰਚ ਕੁਲਵਿੰਦਰ ਸਿੰਘ ਡੇਰਾ, ਸੰਗਠਨ ਇੰਚਾਰਜ ਐਡਵੋਕੇਟ ਗੁਰਮੀਤ ਸਿੰਘ ਬਾਜਵਾ , ਬਲਾਕ ਸੰਮਤੀ ਮੈਂਬਰ ਸਤਵੀਰ ਸਿੰਘ ਜੱਲ੍ਹਾ, ਸਰਹਿੰਦ ਮੰਡੀ ਦੇ ਪ੍ਰਧਾਨ ਤਰਸੇਮ ਉੱਪਲ, ਮੂਲੇਪੁਰ ਮੰਡੀ ਦੇ ਪ੍ਰਧਾਨ ਰਾਜੇਸ਼ ਉੱਪਲ, ਯੂਥ ਦੇ ਪ੍ਰਧਾਨ ਦਿਲਪ੍ਰੀਤ ਸਿੰਘ ਭੱਟੀ, ਇਸਤਰੀ ਵਿੰਗ ਦੀ ਪ੍ਰਧਾਨ ਐਡਵੋਕੇਟ ਰੀਨਾ ਰਾਣੀ, ਹਰਮੇਸ਼ ਸਿੰਘ ਪੂਨੀਆ, ਲਖਵਿੰਦਰ ਸਿੰਘ ਜਾਗੋ, ਪਿ੍ਤਪਾਲ ਜੱਸੀ, ਗੁਰਮੀਤ ਸਿੰਘ ਗੋਬਿੰਦਗੜ੍ਹ, ਬਲਕਾਰ ਸਿੰਘ ਨਬੀਪੁਰ, ਬਲਜਿੰਦਰ ਸਿੰਘ ਗੋਲਾ, ਮਾਸਟਰ ਬਲਦੇਵ ਸਿੰਘ ਭੱਲ ਮਾਜਰਾ, ਮਾਸਟਰ ਸੰਤੋਖ ਸਿੰਘ, ਜੋਨੀ ਤਲਾਣੀਆਂ, ਜੱਸਾ ਖਰੌੜਾ, ਸਰਪੰਚ ਰਜਿੰਦਰ ਖਰੌੜੀ, ਠੇਕੇਦਾਰ ਅਵਤਾਰ ਸਿੰਘ, ਮਨਦੀਪ ਪੋਲਾ, ਨਬੀ ਸਰਹਿੰਦ, ਬਹਾਦਰ ਜਲਾਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਕਾਂਗਰਸੀਆਂ ਦੀ ਭੈੜੀ ਸ਼ਬਦਾਵਲੀ ਦੇ ਵਿਰੋਧ 'ਚ 'ਆਪ' ਨੇ ਫ਼ਤਹਿਗੜ੍ਹ ਸਾਹਿਬ 'ਚ ਦਿੱਤਾ ਰੋਸ ਧਰਨਾ ਅਗਲੀ ਖ਼ਬਰ ਦੇਸ਼ ਵਿਆਪੀ ਹੜਤਾਲ ਦੌਰਾਨ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਰੋਹ ਭਰਿਆ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।