14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਭਜਾਉਣ 'ਤੇ ਇਕ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 14-02-2026
ਰਾਜਪੁਰਾ, 13 ਫਰਵਰੀ (ਜੀ.ਪੀ. ਸਿੰਘ)-ਇਕ ਨਾਬਾਲਗ ਲੜਕੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਭਜਾ ਕੇ ਲੈ ਜਾਣ ਦੇ ਦੋਸ਼ ਹੇਠ ਥਾਣਾ ਸ਼ਹਿਰੀ ਦੀ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਇਕ ਵਿਅਕਤੀ ਨੇ ਬਿਆਨ ਦਰਜ ਕਰਵਾਏ ਹਨ ਕਿ ਲੰਘੀ 11 ਫਰਵਰੀ ਨੂੰ ਉਹ ਆਪਣੀ ਪਤਨੀ ਨਾਲ ਕੰਮ ਤੇ ਗਿਆ ਹੋਇਆ ਸੀ ਤੇ ਘਰ ਵਿਚ ਉਸ ਦੀ 16 ਸਾਲ ਦੀ ਨਾਬਾਲਗ ਲੜਕੀ ਇਕੱਲੀ ਸੀ | ਜਦੋਂ ਉਹ ਕੰਮ ਤੋਂ ਵਾਪਸ ਆਏ ਤਾਂ ਦੇਖਿਆ ਕਿ ਲੜਕੀ ਘਰ ਵਿਚ ਨਹੀਂ ਸੀ | ਜਿਸ ਤੇ ਉਸ ਦੀ ਭਾਲ ਕੀਤੀ ਪਰ ਲੜਕੀ ਦਾ ਪਤਾ ਨਹੀਂ ਲੱਗਾ | ਬਾਅਦ ਵਿਚ ਪਤਾ ਲੱਗਾ ਕਿ ਜੱਸੀ ਪੁੱਤਰ ਰਾਮ ਪ੍ਰੀਤ ਵਾਸੀ ਪਿੰਡ ਉਮਾਰੀ ਪਾੈਸਾ ਜ਼ਿਲ੍ਹਾ ਕੋਸੰਬੀ ਅਲਾਹਾਬਾਦ ਉੱਤਰ ਪ੍ਰਦੇਸ਼ ਹਾਲ ਵਾਸੀ ਨੇੜੇ ਖੇੜਾ ਚੌਹਾਨ ਕਾਲੋਨੀ ਸੈਦਖੇੜੀ ਰਾਜਪੁਰਾ ਉਸ ਦੀ ਲੜਕੀ ਨੂੰ ਵਰਗਲਾ ਫੁਸਲਾ ਕੇ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਭਜਾ ਕੇ ਲੈ ਗਿਆ ਹੈ | ਥਾਣਾ ਸ਼ਹਿਰੀ ਦੀ ਪੁਲਿਸ ਨੇ ਜੱਸੀ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਭਗਵਾਨ ਰਾਮ, ਮਾਤਾ ਜਾਨਕੀ ਦੇ ਰੱਥ ਯਾਤਰਾ ਦਾ ਸਰਹਿੰਦ ਵਿਖੇ ਭਰਵਾਂ ਸਵਾਗਤ ਅਗਲੀ ਖ਼ਬਰ ਲਾਲ ਕਿਲ੍ਹਾ ਧਮਾਕਾ-ਅਦਾਲਤ ਨੇ ਐਨ.ਆਈ.ਏ. ਨੂੰ ਜਾਂਚ ਪੂਰੀ ਕਰਨ ਲਈ 45 ਦਿਨ ਹੋਰ ਦਿੱਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।