ਫ਼ਤਹਿਗੜ੍ਹ ਸਾਹਿਬ, 13 ਫਰਵਰੀ (ਮਨਪ੍ਰੀਤ ਸਿੰਘ)-ਸਥਾਨਕ ਕਾਨਫ਼ਰੰਸ ਰੂਮ ਵਿਖੇ ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਮੁੱਖ ਮੰਤਰੀ ਸਿਹਤ ਯੋਜਨਾ ਦੀ ਜ਼ਿਲ੍ਹੇ ਅੰਦਰ ਚੱਲ ਰਹੀ ਰਜਿਸਟ੍ਰੇਸ਼ਨ ਨੂੰ ਲੈ ਕੇ ਸਿਹਤ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ¢ ਪੂਜਾ ਸਿਆਲ ਗਰੇਵਾਲ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਦੀਆਂ ਹਰੇਕ ਸਬ ਡਵੀਜ਼ਨਾਂ ਵਿਚ ਵਿਸ਼ੇਸ਼ ਕੈਂਪ ਲਗਾ ਕੇ ਹਰੇਕ ਨਾਗਰਿਕ ਦਾ ਬੀਮਾ ਕਾਰਡ ਬਣਾਉਣ ਦੇ ਆਦੇਸ਼ ਜਾਰੀ ਕੀਤੇ¢ ਉਨ੍ਹਾਂ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਆਪਣੇ ਦਫ਼ਤਰਾਂ ਵਿਚ ਤਾਇਨਾਤ ਕਰਮਚਾਰੀਆਂ ਨੂੰ ਸਿਹਤ ਬੀਮਾ ਕਾਰਡ ਬਣਾਉਣ ਲਈ ਪ੍ਰੇਰਿਤ ਕੀਤਾ ਤਾਂ ਜੋ ਕੋਈ ਵੀ ਨਾਗਰਿਕ ਬੀਮਾ ਕਾਰਡ ਦੀ ਯੋਜਨਾ ਤੋਂ ਵਾਂਝਾ ਨਾ ਰਹਿ ਜਾਵੇ¢ ਉਨ੍ਹਾਂ ਜ਼ਿਲ੍ਹਾ ਵਿਕਾਸ ਪੰਚਾਇਤ ਅਫ਼ਸਰ ਨੂੰ ਪਿੰਡ ਪੱਧਰ 'ਤੇ ਮੁੱਖ ਮੰਤਰੀ ਸਿਹਤ ਬੀਮਾ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ ਮੁਨਾਦੀ ਕਰਵਾਉਣ ਦੀ ਹਦਾਇਤ ਕੀਤੀ¢ ਉਨ੍ਹਾਂ ਕਿਹਾ ਕਿ ਮਗਨਰੇਗਾ ਮਜ਼ਦੂਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਕਾਰਡ ਲਾਜ਼ਮੀ ਤੌਰ 'ਤੇ ਬਣਾਏ ਜਾਣ, ਇਸ ਦੇ ਲਈ ਅਜਿਹੇ ਪਰਿਵਾਰਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ¢ ਉਨ੍ਹਾਂ ਰਾਜਸੀ ਨੁਮਾਇੰਦਿਆਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਰਜਿਸਟੇ੍ਰਸ਼ਨ ਵਿਚ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨ ਲਈ ਕਿਹਾ¢ ਮੀਟਿੰਗ ਦÏਰਾਨ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਅਜੈ ਲਿਬੜਾ, ਦਿਲਪ੍ਰੀਤ ਸਿੰਘ ਭੱਟੀ ਜ਼ਿਲ੍ਹਾ ਯੂਥ ਪ੍ਰਧਾਨ 'ਆਪ', ਐਡਵੋਕੇਟ ਕੰਵਰਵੀਰ ਸਿੰਘ ਰਾਏ, ਐੱਸ.ਡੀ.ਐਮ ਫ਼ਤਹਿਗੜ੍ਹ ਸਾਹਿਬ ਸੂਬਾ ਸਿੰਘ, ਖਮਾਣੋਂ ਮਨਰੀਤ ਰਾਣਾ, ਬਸੀ ਪਠਾਣਾਂ ਹਰਵੀਰ ਕੌਰ, ਮੁੱਖ ਮੰਤਰੀ ਫ਼ੀਲਡ ਅਫ਼ਸਰ ਸ਼ੰਕਰ ਸ਼ਰਮਾ ਸਮੇਤ ਵਿਭਾਗੀ ਅਧਿਕਾਰੀ ਅਤੇ ਹੋਰ ਹਾਜ਼ਰ ਸਨ¢