ਪੰਜਾਬ ਸਖੀ ਸ਼ਕਤੀ ਮੇਲੇ ਅÏਰਤਾਂ ਦੀ ਆਰਥਿਕ ਤਰੱਕੀ ਵੱਲ ਇਕ ਮਹੱਤਵਪੂਰਨ ਕਦਮ ਸਾਬਤ ਹੋਣਗੇ-ਤਰੁਣਪ੍ਰੀਤ ਸਿੰਘ ਸੌਂਦ
ਅਜੀਤ ਡੈਸਕ
14-02-2026
ਫ਼ਤਹਿਗੜ੍ਹ ਸਾਹਿਬ, 13 ਫਰਵਰੀ (ਮਨਪ੍ਰੀਤ ਸਿੰਘ)-ਸੂਬੇ ਦੇ ਹਰੇਕ ਜ਼ਿਲ੍ਹੇ ਅੰਦਰ ਸਖੀ ਸ਼ਕਤੀ ਮੇਲੇ ਮਹਿਲਾ ਸਵੈ-ਸਹਾਇਤਾ ਸਮੂਹਾਂ ਅਤੇ ਮਹਿਲਾ ਉੱਦਮੀਆਂ ਨੂੰ ਸਰਕਾਰੀ ਪੱਧਰ 'ਤੇ ਮਜ਼ਬੂਤ ਪਲੇਟਫ਼ਾਰਮ ਮੁਹੱਈਆ ਕਰਵਾਉਣ ਲਈ ਆਯੋਜਿਤ ਕੀਤੇ ਜਾ ਰਹੇ ਹਨ, ਤਾਂ ਜੋ ਵੱਧ ਤੋਂ ਵੱਧ ਮਹਿਲਾਵਾਂ ਨੂੰ ਰੁਜ਼ਗਾਰ ਅਤੇ ਸਵੈ ਰੁਜ਼ਗਾਰ ਦੇ ਮੌਕੇ ਮਿਲ ਸਕਣ | ਪੰਜਾਬ ਸਖੀ ਮੇਲੇ-2026 ਅÏਰਤਾਂ ਦੀ ਆਰਥਿਕ ਤਰੱਕੀ ਵੱਲ ਇਕ ਮਹੱਤਵਪੂਰਨ ਕਦਮ ਸਾਬਤ ਹੋਣਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਆਮ ਖ਼ਾਸ ਬਾਗ਼ ਵਿਖੇ ਪੰਜਾਬ ਸਖੀ ਸ਼ਕਤੀ ਮੇਲੇ ਵਿਚ ਸ਼ਿਰਕਤ ਕਰਨ ਮੌਕੇ ਕੀਤਾ | ਸ. ਸੌਂਦ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਪੰਜਾਬ ਦੀ ਅਮੀਰ ਵਿਰਾਸਤ ਤੇ ਸੱਭਿਆਚਾਰ ਅਤੇ ਪਿੰਡ ਪੱਧਰੀ ਉਦਮਤਾ ਨੂੰ ਉਭਾਰਨ 'ਤੇ ਘੱਟ ਧਿਆਨ ਦਿੱਤਾ ਗਿਆ, ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੇਲਿਆਂ ਲਈ ਬਜਟ 5 ਕਰੋੜ ਤੋਂ ਵਧਾ ਕੇ 70 ਕਰੋੜ ਰੁਪਏ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਰਾਜ ਦਿਹਾਤੀ ਅਜੀਵਿਕਾ ਮਿਸ਼ਨ (ਪੰਜਾਬ ਸਟੇਟ ਰੂਰਲ ਲਾਈਵਲੀਹੁੱਡ ਮਿਸ਼ਨ) ਵਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧੀਨ, ਉਦਯੋਗ ਤੇ ਵਪਾਰ ਵਿਭਾਗ ਦੇ ਸਹਿਯੋਗ ਨਾਲ ਅਜਿਹੇ ਮੇਲੇ ਆਯੋਜਿਤ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਅੱਜ ਦੇ ਦੌਰ ਵਿਚ ਕਾਨੂੰਨੀ ਹੱਕ, ਸਿੱਖਿਆ ਦੇ ਮੌਕੇ, ਰੋਜ਼ਗਾਰ ਵਿਚ ਬਰਾਬਰੀ ਅਤੇ ਸਰਕਾਰੀ ਯੋਜਨਾਵਾਂ ਰਾਹੀਂ ਮਹਿਲਾਵਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ | ਪਰ ਸਮਾਜਿਕ ਸੋਚ ਵਿਚ ਬਦਲਾਅ ਲਿਆਉਣਾ ਵੀ ਬਹੁਤ ਮਹੱਤਵਪੂਰਨ ਹੈ | ਘਰੇਲੂ ਹਿੰਸਾ, ਲਿੰਗ ਭੇਦਭਾਵ ਅਤੇ ਅਸੁਰੱਖਿਆ ਵਰਗੀਆਂ ਸਮੱਸਿਆਵਾਂ ਨੂੰ ਰੋਕਣ ਲਈ ਸਖ਼ਤ ਨਿਗਰਾਨੀ ਅਤੇ ਜਾਗਰੂਕਤਾ ਦੀ ਲੋੜ ਹੈ |
ਉਨ੍ਹਾਂ ਕਿਹਾ ਕਿ ਜਦੋਂ ਅਸੀਂ ਮਹਿਲਾਵਾਂ ਨੂੰ ਸਮਾਨ ਅਧਿਕਾਰ ਅਤੇ ਮੌਕੇ ਦਿੰਦੇ ਹਾਂ ਅਤੇ ਉਨ੍ਹਾਂ ਦੇ ਹੱਕਾਂ ਦੀ ਰੱਖਿਆ ਲਈ ਸੁਚੇਤ ਰਹਿੰਦੇ ਹਾਂ, ਤਾਂ ਹੀ ਇਕ ਨਿਆਂਪੂਰਨ ਅਤੇ ਪ੍ਰਗਤੀਸ਼ੀਲ ਸਮਾਜ ਦੀ ਸਥਾਪਨਾ ਸੰਭਵ ਹੈ | ਕੈਬਨਿਟ ਮੰਤਰੀ ਨੇ ਮੇਲੇ ਵਿਚ ਘਰੇਲੂ ਸਮਗਰੀ ਸਮਾਨ, ਹੱਥੀ ਬਣਾਏ ਘਰੇਲੂ ਸਾਜੋ ਸਮਾਨ ਅਤੇ ਆਰਗੈਨਿਕ ਉਤਪਾਦਾਂ, ਆਚਾਰ, ਮੁਰੱਬੇ ਅਤੇ ਜੈਮ ਸਟਾਲ, ਮਹਿੰਦੀ, ਪਰਫਿਊਮ, ਕੈਂਡਲ ਸਟਾਲ ਆਦਿ ਉਤਪਾਦਾਂ ਦੀ ਪ੍ਰਦਰਸ਼ਨੀ ਦਾ ਜਾਇਜ਼ਾ ਲਿਆ | ਉਨ੍ਹਾਂ ਮਹਿਲਾਵਾਂ ਦੇ ਹੁਨਰ ਅਤੇ ਹੱਥੀ ਤਿਆਰ ਕੀਤੀਆਂ ਵਸਤਾਂ ਅਤੇ ਖਾਣ ਪੀਣ ਲਈ ਬਣਾਏ ਮਿਆਰੀ ਖਾਦ ਪਦਾਰਥਾਂ ਲਈ ਹੌਂਸਲਾ ਅਫ਼ਜ਼ਾਈ ਕੀਤੀ | ਇਸ ਮੌਕੇ ਵਿਧਾਇਕ ਫ਼ਤਹਿਗੜ੍ਹ ਸਾਹਿਬ ਲਖਵੀਰ ਸਿੰਘ ਰਾਏ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਡੀ.ਡੀ.ਪੀ.ਓ. ਜਸਪ੍ਰੀਤ ਕੌਰ, ਅਮਰਿੰਦਰ ਸਿੰਘ ਮੰਡੋਫਲ, 'ਆਪ' ਦੇ ਸੀਨੀਅਰ ਆਗੂ ਕੁਲਵਿੰਦਰ ਡੇਰਾ ਤੋਂ ਇਲਾਵਾ ਅਧਿਕਾਰੀ ਤੇ ਆਗੂ ਹਾਜ਼ਰ ਸਨ |