ਐਡਵੋਕੇਟ ਭਗੜਾਣਾ ਵਲੋਂ ਵਕੀਲਾਂ ਦੀਆਂ ਮੰਗਾਂ ਮੁੱਖ ਮੰਤਰੀ ਅੱਗੇ ਰੱਖੀਆਂ ਗਈਆਂ
ਅਜੀਤ ਡੈਸਕ
14-02-2026
ਅਮਲੋਹ, 13 ਫਰਵਰੀ (ਕੇਵਲ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਪੰਜਾਬ ਦੀਆਂ ਸਮੂਹ ਬਾਰ ਐੱਸੋਸੀਏਸ਼ਨਾਂ ਵਲੋਂ ਪ੍ਰਤੀਨਿਧੀ ਮਿਲਣੀ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਵਕੀਲ ਭਾਈਚਾਰੇ ਨੇ ਆਪਣੀਆਂ ਮੁੱਖ ਮੰਗਾਂ ਸਰਕਾਰ ਸਾਹਮਣੇ ਰੱਖੀਆਂ¢ ਇਸ ਮਿਲਣੀ ਵਿਚ ਅਮਲੋਹ ਤੋਂ ਵੀ ਵੱਡੀ ਗਿਣਤੀ 'ਚ ਵਕੀਲ ਸ਼ਾਮਿਲ ਹੋਏ¢ ਬਾਰ ਐੱਸੋਸੀਏਸ਼ਨ ਅਮਲੋਹ ਦੇ ਪ੍ਰਧਾਨ ਐਡਵੋਕੇਟ ਸਤਨਾਮ ਸਿੰਘ ਭਗੜਾਣਾ ਨੇ ਕਿਹਾ ਕਿ ਨਿਆਂਪਾਲਿਕਾ ਦੇ ਸੁਚਾਰੂ ਚੱਲਣ ਵਿਚ ਵਕੀਲਾਂ ਦੀ ਅਹਿਮ ਭੂਮਿਕਾ ਹੈ ਅਤੇ ਆਮ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਉਹ ਦਿਨ-ਰਾਤ ਕੰਮ ਕਰਦੇ ਹਨ¢ ਉਨ੍ਹਾਂ ਮੁੱਖ ਮੰਤਰੀ ਅੱਗੇ ਵਕੀਲਾਂ ਦੀ ਸੁਰੱਖਿਆ ਸਬੰਧੀ ਕਾਨੂੰਨ ਬਣਾਉਣ ਦੀ ਮੰਗ ਉਠਾਈ |
ਉਨ੍ਹਾਂ ਕਿਹਾ ਕਿ ਜਿੱਥੇ ਪਿੰਡ ਪੰਚਾਇਤ ਦੇ ਕੰਮ ਵਿਚ ਰੁਕਾਵਟ ਪੈਣ 'ਤੇ ਕਾਨੂੰਨੀ ਕਾਰਵਾਈ ਹੁੰਦੀ ਹੈ, ਉੱਥੇ ਵਕੀਲਾਂ ਦੇ ਕੰਮ ਵਿਚ ਵਿਘਨ ਪੈਣ ਲਈ ਕੋਈ ਵੱਖਰਾ ਕਾਨੂੰਨ ਨਹੀਂ¢ ਉਨ੍ਹਾਂ ਦੱਸਿਆ ਕਿ ਕਈ ਵਾਰ ਵਕੀਲਾਂ ਨਾਲ ਦੁਰਵਿਵਹਾਰ ਦੇ ਮਾਮਲੇ ਵੀ ਸਾਹਮਣੇ ਆਉਂਦੇ ਹਨ, ਜਿਸ ਕਰਕੇ ਪ੍ਰੋਟੈਕਸ਼ਨ ਬਿਲ ਲਿਆਉਣਾ ਜ਼ਰੂਰੀ ਹੈ¢ ਭਗੜਾਣਾ ਨੇ ਦੱਸਿਆ ਮਿਲਣੀ ਦੌਰਾਨ ਹੋਰ ਵੀ ਕਈ ਮਸਲੇ ਚੁੱਕੇ ਗਏ, ਜਿਸ ਲਈ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਹਰ ਸਹਿਯੋਗ ਦਾ ਭਰੋਸਾ ਦਿੱਤਾ ਗਿਆ¢