ਸੰਘੋਲ, 13 ਫਰਵਰੀ (ਪਰਮਵੀਰ ਸਿੰਘ)-ਬਾਬਾ ਪੀਰ ਬਖ਼ਸ਼ ਦਾ ਸਾਲਾਨਾ ਬਰਸੀ ਸਮਾਗਮ 17 ਫਰਵਰੀ ਨੂੰ ਪਿੰਡ ਬਾਠਾਂ ਕਲਾਂ ਵਿਖੇ ਮਨਾਇਆ ਜਾਵੇਗਾ¢ ਗੁਰਦੁਆਰਾ ਬਾਉੜੀ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਰਣਜੀਤ ਸਿੰਘ ਨੇ ਦੱਸਿਆ ਕਿ ਪਿੰਡ ਅਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਉਪਰੰਤ ਖੁੱਲ੍ਹੇ ਪੰਡਾਲ 'ਚ ਰਾਗੀ ਤੇ ਢਾਡੀ ਜਥੇ ਸੰਗਤਾਂ ਨੂੰ ਗੁਰ ਜੱਸ ਨਾਲ ਨਿਹਾਲ ਕਰਨਗੇ¢ ਸੰਗਤਾਂ ਲਈ ਪ੍ਰਸ਼ਾਦੇ ਅਤੇ ਜਲੇਬੀਆਂ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ¢