14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਦਾਣਾ ਮੰਡੀ ਅਮਲੋਹ ਦੇ ਸੀਵਰੇਜ ਖੂਹ 'ਚੋਂ ਵਿਅਕਤੀ ਦੀ ਲਾਸ਼ ਬਰਾਮਦ

ਅਜੀਤ ਡੈਸਕ 14-02-2026
ਅਮਲੋਹ, 13 ਫਰਵਰੀ (ਕੇਵਲ ਸਿੰਘ)-ਦਾਣਾ ਮੰਡੀ ਅਮਲੋਹ ਸਥਿਤ ਸੀਵਰੇਜ ਦੇ ਮੇਨ ਡਿਸਪੋਜ਼ਲ ਖੂਹ 'ਚੋਂ ਇਕ ਵਿਅਕਤੀ ਦੀ ਲਾਸ਼ ਮਿਲਣ ਦੀ ਖਬਰ ਹੈ | ਲਾਸ਼ ਮਿਲਣ ਦਾ ਪਤਾ ਲੱਗਦਿਆਂ ਹੀ ਵੱਡੀ ਗਿਣਤੀ ਲੋਕ ਉੱਥੇ ਇਕੱਠੇ ਹੋ ਗਏ | ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਨਗਰ ਕੌਂਸਲ ਦੇ ਕਰਮਚਾਰੀਆਂ ਦੀ ਮਦਦ ਨਾਲ ਲਾਸ਼ ਨੂੰ ਬਾਹਰ ਕੱਢਿਆ ਗਿਆ | ਸਹਾਇਕ ਥਾਣੇਦਾਰ ਬੁੱਧ ਸਿੰਘ ਨੇ ਦੱਸਿਆ ਕਿ ਮਿ੍ਤਕ ਦੀ ਪਛਾਣ ਲਛਮਣ ਸਿੰਘ ਨਿੱਕਾ ਪੁੱਤਰ ਨਛੱਤਰ ਸਿੰਘ ਵਾਸੀ ਅਮਲੋਹ ਵਜੋਂ ਹੋਈ ਹੈ ਉਸਦੀ ਮੌਤ ਖੂਹ ਵਿਚ ਅਚਾਨਕ ਡਿੱਗਣ ਕਾਰਨ ਹੋਈ ਹੈ | ਪੁਲਿਸ ਵਲੋਂ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਇਸ ਮੌਕੇ ਇਕੱਠੇ ਹੋਏ ਲੋਕਾਂ ਨੇ ਨਗਰ ਕੌਂਸਲ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਕਿ ਸੀਵਰੇਜ ਦੇ ਖੂਹ ਉੱਪਰ ਜਾਲੀ ਲਗਾਈ ਜਾਵੇ ਜਾਂ ਕੰਧਾਂ ਹੋਰ ਉੱਚੀਆਂ ਕੀਤੀਆਂ ਜਾਣ ਤਾਂ ਜੋ ਭਵਿੱਖ ਵਿਚ ਹੋਰ ਕੋਈ ਵਿਅਕਤੀ ਅਜਿਹੀ ਘਟਨਾ ਦਾ ਸ਼ਿਕਾਰ ਨਾ ਹੋ ਸਕੇ |
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਵਿਸ਼ੇਸ਼ ਇਕੱਤਰਤਾ ਸਰਹਿੰਦ 'ਚ 25 ਨੂੰ -ਤਲਵੰਡੀ ਅਗਲੀ ਖ਼ਬਰ ਦਾਣਾ ਮੰਡੀ ਅਮਲੋਹ ਦੇ ਸੀਵਰੇਜ ਖੂਹ 'ਚੋਂ ਵਿਅਕਤੀ ਦੀ ਲਾਸ਼ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।