ਫ਼ਤਹਿਗੜ੍ਹ ਸਾਹਿਬ, 13 ਫਰਵਰੀ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਬੂਥ ਪੱਧਰ 'ਤੇ ਮਜ਼ਬੂਤ ਕਰਨ ਅਤੇ ਪਾਰਟੀ ਵਰਕਰਾਂ ਨੂੰ ਲਾਮਬੰਦ ਕਰਨ ਲਈ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਵਿਸ਼ੇਸ਼ ਇਕੱਤਰਤਾ 25 ਫਰਵਰੀ ਨੂੰ ਸੰਗਮ ਪੈਲੇਸ ਸਰਹਿੰਦ ਵਿਖੇ ਰੱਖੀ ਗਈ ਹੈ | ਜਿਸ ਵਿਚ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰੇਗੀ | ਇਸ ਮੀਟਿੰਗ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਸਰਕਲ ਫ਼ਤਹਿਗੜ੍ਹ ਸਾਹਿਬ ਦੀ ਵਿਸ਼ੇਸ਼ ਮੀਟਿੰਗ ਸਰਕਲ ਪ੍ਰਧਾਨ ਮਾਸਟਰ ਅਜੀਤ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਤਰਖਾਣਮਾਜਰਾ ਦੀ ਅਗਵਾਈ ਹੇਠ ਹੋਈ | ਇਸ ਮੌਕੇ ਗੁਰਜੀਤ ਸਿੰਘ ਤਲਵੰਡੀ ਸੂਬਾ ਜਨਰਲ ਸਕੱਤਰ, ਹਰਵੇਲ ਸਿੰਘ ਮਾਧੋਪੁਰ ਸੀਨੀ ਮੀਤ ਪ੍ਰਧਾਨ, ਚਰਨਜੀਤ ਸਿੰਘ ਖਾਲਸਪੁਰ ਸਟੇਟ ਡੈਲੀਗੇਟ ਤੇ ਸ਼ੇਰ ਸਿੰਘ ਸਾਬਕਾ ਪ੍ਰਧਾਨ ਨਗਰ ਕੌਂਸਲ ਸਰਹਿੰਦ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਪੰਜਾਬ ਵਿਚ ਪੰਥ ਦੀ ਸਰਕਾਰ ਬਣਾਉਣ ਲਈ ਪੰਥਕ ਸ਼ਕਤੀ ਨੂੰ ਮਜ਼ਬੂਤ ਕਰਨ ਦੀ ਸਖ਼ਤ ਲੋੜ ਹੈ, ਜਿਸ ਲਈ ਲੋਕ ਲਹਿਰ ਬਣਾਉਣ ਅਤੇ ਪੰਜਾਬੀਆਂ ਨੂੰ ਜਾਗਰੂਕ ਕੀਤਾ ਜਾਣਾ ਵੀ ਲਾਜ਼ਮੀ ਹੈ | ਇਸ ਮੌਕੇ ਮੰਚ ਸਕੱਤਰ ਦੀ ਭੂਮਿਕਾ ਚਰਨਜੀਤ ਸਿੰਘ ਖਾਲਸਪੁਰ ਨੇ ਨਿਭਾਈ | ਇਸ ਮੌਕੇ ਸ਼ੇਰ ਸਿੰਘ, ਚਰਨਜੀਤ ਸਿੰਘ ਖਾਲਸਪੁਰ, ਅਮਰਜੀਤ ਸਿੰਘ ਸਾਬਕਾ ਮੈਨੇਜਰ, ਹਰੀ ਸਿੰਘ ਚਮਕ, ਮਾਸਟਰ ਅਜੀਤ ਸਿੰਘ, ਜਸਵੀਰ ਸਿੰਘ ਬਸੀ ਪਠਾਣਾਂ, ਤਰਲੋਕ ਸਿੰਘ ਭੈਰੋਂਪੁਰ, ਮਲਕੀਤ ਸਿੰਘ ਰੈਲੋਂ, ਸਵਰਨ ਸਿੰਘ ਬਾਠ, ਕੁਲਦੀਪ ਸਿੰਘ, ਕਿਰਪਾਲ ਸਿੰਘ, ਸਵਰਨ ਸਿੰਘ, ਹਰਪ੍ਰੀਤ ਸਿੰਘ ਭੈਰੋਂਪੁਰ, ਤਰਸੇਮ ਸਿੰਘ ਭੱਟਮਾਜਰਾ, ਮਨਜੀਤ ਸਿੰਘ, ਮਾਸਟਰ ਗੁਰਮੀਤ ਸਿੰਘ, ਜਸਵੀਰ ਸਿੰਘ, ਮਾਸਟਰ ਕੁਲਦੀਪ ਸਿੰਘ, ਬਲਵਿੰਦਰ ਸਿੰਘ ਸੋਹੀ, ਦਲਵਾਰਾ ਸਿੰਘ, ਮਾਸਟਰ ਗੁਰਮੁਖ ਸਿੰਘ, ਬਲਵਿੰਦਰ ਸਿੰਘ ਚੀਮਾ, ਸਵਰਨ ਸਿੰਘ, ਸੂਬੇਦਾਰ ਸੁਰਿੰਦਰ ਪਾਲ ਸਿੰਘ, ਮਨਜੀਤ ਸਿੰਘ, ਜਗਦੀਸ਼ ਸਿੰਘ ਬੈਂਸ, ਗੁਰਪ੍ਰੀਤ ਸਿੰਘ, ਗੁਰਦੀਪ ਸਿੰਘ, ਮਹਾਂਵੀਰ ਸਿੰਘ, ਗੁਰਪ੍ਰੀਤ ਸਿੰਘ, ਜੱਜ ਸਿੰਘ, ਵੀਰ ਦਵਿੰਦਰ ਸਿੰਘ, ਗੱਗੂ ਜੱਸਲ, ਚੀਮਾ ਅਮਲੋਹ ਵੀ ਸ਼ਾਮਿਲ ਸਨ |