14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਕਰਵਾਇਆ ਗਿਆ ਸਮਾਗਮ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਨੇ ਬੱਚਿਆਂ ਦੀ ਕੀਤੀ ਪ੍ਰਸੰਸਾ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਰਾਜ ਪੱਧਰੀ ਪ੍ਰਤਿਭਾ ਖੋਜ ਤੇ ਸੱਭਿਆਚਾਰਕ ਸਮਾਗਮ ਸ਼ਾਨੋ ਸ਼ੌਕਤ ਨਾਲ ਸੰਪੰਨ

ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਕਰਵਾਏ ਸਮਾਗਮ ਦੌਰਾਨ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਪ੍ਰੋਗਰਾਮ ਦੀ ਪੇਸ਼ਕਾਰੀ ਕਰਨ ਵਾਲੇ ਬੱਚਿਆਂ ਤੇ ਪ੍ਰਬੰਧਕਾਂ ਨਾਲ ਦਿਖਾਈ ਦਿੰਦੇ ਹੋਏ | ਤਸਵੀਰ: ਕਰਨ <br/> 14-02-2026
ਫ਼ਤਹਿਗੜ੍ਹ ਸਾਹਿਬ, 13 ਫਰਵਰੀ (ਮਨਪ੍ਰੀਤ ਸਿੰਘ)-ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਰਾਜ ਪੱਧਰੀ ਪ੍ਰਤਿਭਾ ਖੋਜ ਮੁਕਾਬਲੇ ਅਤੇ ਸੱਭਿਆਚਾਰਕ ਪ੍ਰੋਗਰਾਮ ਦਾ ਆਯੋਜਨ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਕੀਤਾ ਗਿਆ, ਜਿਸ ਵਿਚ ਪੰਜਾਬ ਭਰ ਵਿਚੋਂ ਸਾਰੇ ਜ਼ਿਲਿ੍ਹਆਂ ਦੁਆਰਾ ਸ਼ਮੂਲੀਅਤ ਕੀਤੀ ਗਈ | ਭਾਵੇਂ ਕਿ ਇਹ ਬੱਚੇ ਕਿਸੇ ਨਾ ਕਿਸੇ ਕਾਰਨ ਕਰਕੇ ਵਿਸ਼ੇਸ਼ ਲੋੜਾਂ ਵਾਲੇ ਹਨ | ਇਨ੍ਹਾਂ ਬੱਚਿਆਂ ਦੇ ਅਧਿਆਪਕਾਂ ਵਲੋਂ ਬਹੁਤ ਹੀ ਮਿਹਨਤ ਨਾਲ ਤਿਆਰੀ ਕਰਵਾਈ ਗਈ ਸੀ, ਜਿਸ ਕਰਕੇ ਇਨ੍ਹਾਂ ਵਿਦਿਆਰਥੀਆਂ ਵਲੋਂ ਕੀਤੀਆਂ ਗਈਆਂ ਪੇਸ਼ਕਾਰੀਆਂ ਵਿਲੱਖਣ ਸਨ | ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਪ੍ਰਗਟਾਵਾ ਸਟੇਜ, ਵੋਕੇਸ਼ਨਲ ਪ੍ਰਦਰਸ਼ਨੀਆਂ ਰਾਹੀਂ ਕੀਤਾ | ਇਸ ਪ੍ਰੋਗਰਾਮ ਦੀ ਰਹਿਨੁਮਾਈ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਕਮਲਜੀਤ ਕੌਰ ਵਲੋਂ ਕੀਤੀ ਗਈ, ਜਿਨ੍ਹਾਂ ਨੇ ਵੱਖ-ਵੱਖ ਟੀਮਾਂ ਬਣਾ ਕੇ ਪ੍ਰੋਗਰਾਮ ਨੂੰ ਨੇਪਰੇ ਚਾੜਿ੍ਹਆ ਅਤੇ ਉਨ੍ਹਾਂ ਵਲੋਂ ਜ਼ਿਲ੍ਹੇ ਦੇ ਸਮੂਹ ਅਹੁਦੇਦਾਰਾਂ ਅਤੇ ਅਧਿਆਪਕਾਂ ਦਾ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਧੰਨਵਾਦ ਕੀਤਾ ਗਿਆ | ਇਸ ਪ੍ਰੋਗਰਾਮ ਵਿਚ ਵਿਧਾਇਕ ਲਖਵੀਰ ਸਿੰਘ ਰਾਏ ਫ਼ਤਹਿਗੜ੍ਹ ਸਾਹਿਬ ਵਲੋਂ ਵੀ ਸ਼ਿਰਕਤ ਕੀਤੀ ਗਈ ਅਤੇ ਸ਼ਮ੍ਹਾ ਰੌਸ਼ਨ ਕਰਨ ਉਪਰੰਤ ਉਨ੍ਹਾਂ ਕਿਹਾ ਕਿ ਇਨ੍ਹਾਂ ਬੱਚਿਆਂ ਨੂੰ ਜਿਨ੍ਹਾਂ ਅਧਿਆਪਕਾਂ ਵਲੋਂ ਤਿਆਰ ਕੀਤਾ ਗਿਆ, ਵਧਾਈ ਦੇ ਪਾਤਰ ਹਨ | ਇਨ੍ਹਾਂ ਬੱਚਿਆਂ ਵਲੋਂ ਆਪਣੀ ਪ੍ਰਤਿਭਾ ਦਾ ਸੋਹਣਾ ਪ੍ਰਦਰਸ਼ਨ ਕੀਤਾ ਗਿਆ ਹੈ | ਇਸ ਸਮਾਗਮ ਵਿਚ ਉਚੇਚੇ ਤੌਰ ਤੇ ਪਹੁੰਚੇ ਹਰਿੰਦਰ ਸਿੰਘ ਬਧੌਛੀ ਵਲੋਂ ਬੱਚਿਆਂ ਦੀ ਹੌਸਲਾ ਅਫਜ਼ਾਈ ਲਈ ਸਪੈਸ਼ਲ ਤੌਰ 'ਤੇ ਇਕ ਲੱਖ ਪਝੱਤਰ ਹਜ਼ਾਰ ਰੁਪਏ ਦੇ ਨਕਦ ਇਨਾਮ ਦਿੱਤੇ ਗਏ |
ਇਸ ਸਮੇਂ ਬੀ.ਪੀ.ਈ.ਓ. ਹਰਵੇਲ ਸਿੰਘ ਭੰਗੂ, ਸੰਦੀਪ ਕੁਮਾਰ, ਅੱਛਰਪਾਲ ਸ਼ਰਮਾ, ਪਿ੍ਤਪਾਲ ਸਿੰਘ, ਡਾ. ਕੁਲਦੀਪ ਸਿੰਘ ਦੀਪ, ਮਨਪ੍ਰੀਤ ਸਿੰਘ ਸਟੇਟ ਪ੍ਰਬੰਧਕੀ ਅਫ਼ਸਰ, ਗੁਰਜੋਤ ਸਿੰਘ ਸਹਾਇਕ ਡਾਇਰੈਕਟਰ, ਸੀ.ਐੱਚ.ਟੀ. ਰਾਜੇਸ਼ ਕੁਮਾਰ, ਤੇਜਵੰਤ ਸਿੰਘ, ਕਰਨੈਲ ਸਿੰਘ, ਨਵਰੀਤ ਕੌਰ, ਸੁਖਪਾਲ ਸਿੰਘ, ਮੰਚ ਸਕੱਤਰ ਵਨਿਕਾ ਸ਼ਰਮਾ, ਮੀਡੀਆ ਟੀਮ ਜਰਨੈਲ ਸਿੰਘ ਸਹੋਤਾ, ਸੁਖਜੀਤ ਸਿੰਘ ਮਾਵੀ ਹਾਜ਼ਰ ਸਨ |
ਪਿਛਲੀ ਖ਼ਬਰ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਰਾਜ ਪੱਧਰੀ ਪ੍ਰਤਿਭਾ ਖੋਜ ਤੇ ਸੱਭਿਆਚਾਰਕ ਸਮਾਗਮ ਸ਼ਾਨੋ ਸ਼ੌਕਤ ਨਾਲ ਸੰਪੰਨ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਵਿਸ਼ੇਸ਼ ਇਕੱਤਰਤਾ ਸਰਹਿੰਦ 'ਚ 25 ਨੂੰ -ਤਲਵੰਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।