ਅਮਲੋਹ, 13 ਫਰਵਰੀ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਨੌਜਵਾਨਾਂ ਨਾਲ ਮੀਟਿੰਗ ਦੌਰਾਨ ਕਿਹਾ ਕਿ ਸੂਬੇ ਦਾ ਨੌਜਵਾਨ ਵਰਗ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਪੱਬਾਂ ਭਾਰ ਹੋ ਚੁੱਕਾ ਹੈ | ਉਨ੍ਹਾਂ ਕਿਹਾ ਕਿ ਕਿਸੇ ਵੀ ਰਾਜਨੀਤਿਕ ਪਾਰਟੀ ਦੀ ਮਜ਼ਬੂਤੀ ਲਈ ਯੂਥ ਸਭ ਤੋਂ ਵੱਡੀ ਤਾਕਤ ਹੁੰਦੀ ਹੈ ਅਤੇ ਨੌਜਵਾਨਾਂ ਦੀ ਭੂਮਿਕਾ ਸਰਕਾਰ ਬਣਾਉਣ ਵਿਚ ਅਹਿਮ ਸਾਬਤ ਹੁੰਦੀ ਹੈ | ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਸਰਕਾਰ ਵਲੋਂ ਕੀਤੇ ਵਾਅਦੇ ਪੂਰੇ ਨਾ ਹੋਣ ਕਾਰਨ ਨੌਜਵਾਨਾਂ ਵਿਚ ਨਾਰਾਜ਼ਗੀ ਵੱਧ ਰਹੀ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਯੂਥ ਵਰਗ ਦੀ ਮਿਹਨਤ ਨਾਲ ਪਾਰਟੀ ਨੂੰ ਮਜ਼ਬੂਤ ਕੀਤਾ ਜਾਵੇਗਾ ਅਤੇ 2027 ਵਿਚ ਨਵੀਂ ਸਰਕਾਰ ਬਣਾਉਣ ਲਈ ਜ਼ੋਰ ਲਗਾਇਆ ਜਾਵੇਗਾ | ਮੀਟਿੰਗ ਤੋਂ ਬਾਅਦ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨੌਜਵਾਨਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਉਠਾਇਆ ਜਾਵੇਗਾ ਅਤੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਇਆ ਰੱਖਿਆ ਜਾਵੇਗਾ | ਇਸ ਮੌਕੇ ਸੀਨੀਅਰ ਆਗੂ ਕਰਮਜੀਤ ਸਿੰਘ ਭਗੜਾਣਾ, ਕੈਪਟਨ ਜਸਵੰਤ ਸਿੰਘ ਬਾਜਵਾ, ਕੁਲਦੀਪ ਸਿੰਘ ਮੁੱਢੜੀਆ, ਬਲਜਿੰਦਰ ਸਿੰਘ ਸੇਖੋਂ, ਹਰਬੰਸ ਸਿੰਘ ਬਡਾਲੀ, ਕੁਲਦੀਪ ਸਿੰਘ ਮਛਰਾਈ, ਡਾ. ਅਰਜਨ ਸਿੰਘ, ਸੁਖਦੇਵ ਸਿੰਘ ਬੈਣੀ, ਸੁਖਵਿੰਦਰ ਸਿੰਘ ਕਾਲਾ ਅਰੋੜਾ, ਹਰਵਿੰਦਰ ਸਿੰਘ ਬਿੰਦਾ ਮਾਜਰੀ, ਹਰਿੰਦਰ ਸਿੰਘ ਦੀਵਾ, ਰਾਕੇਸ਼ ਕੁਮਾਰ ਸ਼ਾਹੀ, ਦਾਰਾ ਸਿੰਘ ਸੌਟੀ, ਤੇਜਿੰਦਰ ਸਿੰਘ ਸੁੱਖੀ, ਨਵਜੋਤ ਸਿੰਘ, ਪਵਨਪ੍ਰੀਤ ਸਿੰਘ, ਅਮਨਦੀਪ ਸਿੰਘ, ਪ੍ਰਗਟ ਸਿੰਘ, ਹਰਮਨਦੀਪ ਸਿੰਘ, ਦਲਵੀਰ ਸਿੰਘ, ਬਲਜੀਤ ਸਿੰਘ, ਸਿਮਰਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਨੌਜਵਾਨ ਮੌਜੂਦ ਸਨ |