14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

'ਆਪ' ਸਰਕਾਰ ਦੇ ਰਾਜ 'ਚ ਪੰਜਾਬ ਦੀ ਕਾਨੂੰਨ-ਵਿਵਸਥਾ ਕਮਜ਼ੋਰ ਹੋ ਚੁੱਕੀ ਹੈ-ਰਣਦੀਪ ਸਿੰਘ ਨਾਭਾ

ਅਜੀਤ ਡੈਸਕ 14-02-2026
ਅਮਲੋਹ, 13 ਫਰਵਰੀ (ਕੇਵਲ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅੱਜ ਹਰ ਫ਼ਰੰਟ 'ਤੇ ਬੁਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ ਅਤੇ ਇਹ ਹੁਣ ਤੱਕ ਦੀ ਸਭ ਤੋਂ ਨਿਕੰਮੀ ਸਰਕਾਰ ਸਾਬਤ ਹੋਈ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਅੱਜ 'ਆਪ' ਸਰਕਾਰ ਦੇ ਰਾਜ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਕਮਜ਼ੋਰ ਹੋ ਚੁੱਕੀ ਹੈ ਅਤੇ ਹੋ ਰਹੇ ਕਤਲਾਂ, ਲੁੱਟਾਂ-ਖੋਹਾਂ ਅਤੇ ਮੰਗੀਆਂ ਜਾ ਰਹੀਆਂ ਫਿਰੋਤੀਆ ਕਰਕੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰਨ ਲੱਗੇ ਹਨ | ਉਨ੍ਹਾਂ ਕਿਹਾ ਕਿ 'ਆਪ' ਨੇ 2022 ਵਿਚ ਪੰਜਾਬ ਦੇ ਲੋਕਾਂ ਨਾਲ ਝੂਠ ਬੋਲ ਕੇ ਸਰਕਾਰ ਜ਼ਰੂਰ ਬਣਾ ਲਈ ਪਰ ਜਿਹੜੇ ਵਾਅਦੇ ਸਰਕਾਰ ਬਣਦਿਆਂ ਸਾਰ ਪੂਰੇ ਕਰਨ ਦੇ ਕੀਤੇ ਗਏ ਸਨ, ਉਹ ਅੱਜ ਚਾਰ ਸਾਲ ਦੇ ਕਰੀਬ ਦਾ ਸਮਾਂ ਬੀਤਣ ਦੇ ਬਾਵਜੂਦ ਵੀ ਪੂਰੇ ਨਹੀਂ ਹੋਏ | ਜਿਸ ਕਰਕੇ ਲੋਕਾਂ ਦਾ 'ਆਪ' ਸਰਕਾਰ ਤੋਂ ਮੋਹ ਭੰਗ ਹੋ ਚੁੱਕਿਆ ਹੈ ਅਤੇ ਲੋਕ ਹੁਣ 2027 ਵਿਚ 'ਆਪ' ਦੀ ਸਰਕਾਰ ਨੂੰ ਚੱਲਦਾ ਕਰਕੇ ਜਵਾਬ ਜ਼ਰੂਰ ਦੇਣਗੇ | ਲੋਕਾਂ ਦਾ ਰੁਝਾਨ ਹੁਣ ਕਾਂਗਰਸ ਪ੍ਰਤੀ ਦੇਖਣ ਨੂੰ ਮਿਲ ਰਿਹਾ ਹੈ, ਜਿਹੜੇ 2027 'ਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਦੇ ਸੰਕੇਤ ਹਨ | ਇਸ ਮੌਕੇ ਬਲਾਕ ਪ੍ਰਧਾਨ ਜਗਬੀਰ ਸਿੰਘ ਸਲਾਣਾ, ਐਡਵੋਕੇਟ ਹਰਜਿੰਦਰ ਸਿੰਘ ਟਿੰਕਾ, ਬਲਵੀਰ ਸਿੰਘ ਮਿੰਟੂ, ਗੁਰਬਚਨ ਸਿੰਘ ਕਾਹਨਪੁਰਾ, ਹਰਚੰਦ ਸਿੰਘ ਸਮਸ਼ਪੁਰ, ਗੁਰਪ੍ਰੀਤ ਸਿੰਘ ਗਰੇਵਾਲ, ਜੱਗਾ ਸਿੰਘ ਸਮਸ਼ਪੁਰ, ਰਾਜਵਿੰਦਰ ਸਿੰਘ ਘੁਟੀਂਡ, ਰਛਪਾਲ ਸਿੰਘ ਮੁੱਢੜੀਆ, ਗੰਗਾ ਪੁਰੀ, ਕੁਲਵਿੰਦਰ ਕੌਰ ਲਾਡਪੁਰ, ਰਣਜੀਤ ਸਿੰਘ ਕੋਟਲੀ, ਹੈਪੀ ਪਜਨੀ, ਹਰਵਿੰਦਰ ਸਿੰਘ ਧੂੰਮੀ, ਬਲਜਿੰਦਰ ਸਿੰਘ ਘੁਕਰੀ, ਲਾਲ ਚੰਦ ਕਾਲਾ, ਲਵਪ੍ਰੀਤ ਸਿੰਘ ਕਾਹਨਪੁਰਾ, ਰਾਕੇਸ਼ ਕੁਮਾਰ ਗੋਗੀ, ਜਗਬੀਰ ਸਿੰਘ ਬਡਾਲੀ, ਅਮਰੀਕ ਸਿੰਘ ਲਾਡਪੁਰ, ਪੀ.ਏ. ਮਨਪ੍ਰੀਤ ਸਿੰਘ ਮਿੰਟਾ ਤੋਂ ਇਲਾਵਾ ਵੱਡੀ ਗਿਣਤੀ ਕਾਂਗਰਸੀ ਮੌਜੂਦ ਸਨ |
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਦੀਆਂ ਵਿਦਿਆਰਥਣਾਂ ਨੇ ਧਾਰਮਿਕ ਪ੍ਰੀਖਿਆ ਵਿਚ ਹਾਸਲ ਕੀਤਾ ਵਜ਼ੀਫ਼ਾ ਅਗਲੀ ਖ਼ਬਰ ਨੌਜਵਾਨ ਵਰਗ 2027 ਦੀਆਂ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲਾ-ਰਾਜੂ ਖੰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।