14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਮਾਤਾ ਗੁਜਰੀ ਕਾਲਜ ਦੀਆਂ ਵਿਦਿਆਰਥਣਾਂ ਨੇ ਧਾਰਮਿਕ ਪ੍ਰੀਖਿਆ ਵਿਚ ਹਾਸਲ ਕੀਤਾ ਵਜ਼ੀਫ਼ਾ

ਅਜੀਤ ਡੈਸਕ 14-02-2026
ਫ਼ਤਹਿਗੜ੍ਹ ਸਾਹਿਬ, 13 ਫਰਵਰੀ (ਬਲਜਿੰਦਰ ਸਿੰਘ)-ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਰਾਸ਼ਟਰੀ ਪੱਧਰ ਦੀ ਸਾਲਾਨਾ ਧਾਰਮਿਕ ਪ੍ਰੀਖਿਆ ਲਈ ਜਾਂਦੀ ਹੈ, ਜਿਸ ਦਾ ਮੰਤਵ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਜੋੜਨਾ ਹੈ | ਮਾਤਾ ਗੁਜਰੀ ਕਾਲਜ ਦੀਆਂ ਤਿੰਨ ਵਿਦਿਆਰਥਣਾਂ ਨੇ ਫਰਵਰੀ 2025 ਦੀ ਧਾਰਮਿਕ ਪ੍ਰੀਖਿਆ ਵਿਚ ਮੈਰਿਟ ਵਿਚ ਆ ਕੇ 9300 ਰੁਪਏ ਦੀ ਸਕਾਲਰਸ਼ਿਪ ਹਾਸਲ ਕੀਤੀ ਹੈ | ਬੀ.ਐਸ.ਸੀ. ਮੈਡੀਕਲ ਭਾਗ ਦੂਸਰਾ ਦੀ ਵਿਦਿਆਰਥਣ ਮਨਵੀਰ ਕੌਰ ਨੇ 200 'ਚੋਂ 159 ਅੰਕ, ਬੀ.ਏ. ਆਨਰਜ਼ ਇਕਨਾਮਿਕਸ ਭਾਗ ਤੀਸਰਾ ਦੀ ਵਿਦਿਆਰਥਣ ਜਸ਼ਨਪ੍ਰੀਤ ਕੌਰ ਨੇ 152 ਅੰਕ ਅਤੇ ਬੀ.ਏ. ਆਨਰਜ਼ ਸੋਸ਼ਲ ਸਾਇੰਸਜ਼ ਭਾਗ ਤੀਸਰਾ ਦੀ ਵਿਦਿਆਰਥਣ ਗੁਰਪ੍ਰਤਾਪ ਕੌਰ ਨੇ 142 ਅੰਕ ਪ੍ਰਾਪਤ ਕਰ ਕੇ ਸਕਾਲਰਸ਼ਿਪ ਹਾਸਲ ਕੀਤੀ ਹੈ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਕਾਲਜ ਗਵਰਨਿੰਗ ਬਾਡੀ ਦੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਨੇ ਵਜ਼ੀਫ਼ਾ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਵੀ ਧਾਰਮਿਕ ਤੇ ਅਕਾਦਮਿਕ ਗਤੀਵਿਧੀਆਂ ਵਿਚ ਹੋਰ ਵਧੀਆ ਕਾਰਗੁਜ਼ਾਰੀ ਦਿਖਾਉਣ ਲਈ ਪ੍ਰੇਰਿਤ ਕੀਤਾ | ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਵਿਦਿਆਰਥਣਾਂ ਨੇ ਜਿੱਥੇ ਮਾਣਮੱਤੀ ਪ੍ਰਾਪਤੀ ਕਰਦਿਆਂ ਸਕਾਲਰਸ਼ਿਪ ਹਾਸਲ ਕੀਤੀ ਹੈ, ਉੱਥੇ ਸਿੱਖ ਧਰਮ ਦਾ ਮਹਾਨ ਗਿਆਨ ਵੀ ਹਾਸਲ ਕੀਤਾ ਹੈ | ਵਾਈਸ ਪਿ੍ੰਸੀਪਲ ਡਾ. ਬਿਕਰਮਜੀਤ ਸਿੰਘ ਨੇ ਵੀ ਵਿਦਿਆਰਥਣਾਂ ਦੀ ਧਾਰਮਿਕ ਖੇਤਰ ਵਿਚ ਕੀਤੀ ਗਈ ਸ਼ਾਨਦਾਰ ਪ੍ਰਾਪਤੀ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਉਜਲੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਵਜ਼ੀਫ਼ਾ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੇ ਕਿਹਾ ਕਿ ਜਿੱਥੇ ਅਸੀਂ ਕਾਲਜ ਵਿਚ ਅਕਾਦਮਿਕ ਵਿੱਦਿਆ ਹਾਸਲ ਕੀਤੀ ਹੈ, ਉੱਥੇ ਸਾਨੂੰ ਗੁਰਬਾਣੀ, ਸਿੱਖ ਇਤਿਹਾਸ ਅਤੇ ਸਿੱਖ ਰਹਿਤ ਮਰਿਆਦਾ ਤੋਂ ਜਾਣੂ ਹੋਣ ਦਾ ਮੌਕਾ ਵੀ ਮਿਲਿਆ ਹੈ | ਇਸ ਮੌਕੇ ਕਾਲਜ ਦੇ ਧਰਮ ਅਧਿਅੇੈਨ ਵਿਭਾਗ ਦੇ ਮੁਖੀ ਡਾ. ਗੁਰਬਾਜ਼ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਅਵਤਾਰ ਸਿੰਘ, ਗੁਰਿੰਦਰਜੀਤ ਸਿੰਘ ਅਤੇ ਗੁਰਦੀਪ ਸਿੰਘ ਨੌਲੱਖਾ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਬਿਰਧ ਆਸ਼ਰਮ ਵਿਖੇ 'ਸਾਡੇ ਬਜ਼ੁਰਗ ਸਾਡਾ ਮਾਣ' ਤਹਿਤ ਵਿਸ਼ੇਸ਼ ਮੁਹਿੰਮ ਚਲਾਈ ਅਗਲੀ ਖ਼ਬਰ 'ਆਪ' ਸਰਕਾਰ ਦੇ ਰਾਜ 'ਚ ਪੰਜਾਬ ਦੀ ਕਾਨੂੰਨ-ਵਿਵਸਥਾ ਕਮਜ਼ੋਰ ਹੋ ਚੁੱਕੀ ਹੈ-ਰਣਦੀਪ ਸਿੰਘ ਨਾਭਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।