ਬਸੀ ਪਠਾਣਾਂ, 13 ਫਰਵਰੀ (ਐਚ. ਐਸ. ਗੌਤਮ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਥਾਨਕ ਬਿਰਧ ਆਸ਼ਰਮ ਵਿਖੇ 'ਸਾਡੇ ਬਜ਼ੁਰਗ ਸਾਡਾ ਮਾਣ' ਤਹਿਤ ਵਿਸ਼ੇਸ਼ ਮੁਹਿੰਮ ਚਲਾਈ ਗਈ | ਜਿਸ ਵਿਚ ਉਚੇਚੇ ਤੌਰ ਤੇ ਪੁੱਜੇ ਐਡਵੋਕੇਟ ਗੌਰਵ ਰਬੱੜ, ਪਰਵੀਨ ਕੌਰ ਨੇ ਇਥੇ ਰਹਿ ਰਹੇ ਬਜ਼ੁਰਗਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਬਾਰੇ ਦੱਸਿਆ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਮਿਲਦੀ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦਿੱਤੀ | ਉਨ੍ਹਾਂ ਬਜ਼ੁਰਗਾਂ ਦਾ ਹਾਲ-ਚਾਲ ਜਾਣਿਆ ਤੇ ਉਨ੍ਹਾਂ ਲਈ ਕੀਤੇ ਵਧੀਆ ਪ੍ਰਬੰਧਾਂ ਲਈ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਸੀਨੀਅਰ ਸਿਟੀਜ਼ਨ ਤੇ ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਪੰਜਾਬ ਦੇ ਸੂਬਾ ਪੈੱ੍ਰਸ ਸਕੱਤਰ ਰਾਜੇਸ਼ ਸਿੰਗਲਾ ਨੇ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਮਾਇੰਦਿਆਂ ਦਾ ਧੰਨਵਾਦ ਕੀਤਾ | ਇਸ ਮੌਕੇ ਅਥਾਰਟੀ ਦੇ ਗੁਰਦਿੱਤ ਸਿੰਘ ਤੇ ਗੁਰਤੇਜ ਸਿੰਘ, ਐਸੋਸੀਏਸ਼ਨ ਦੇ ਸਾਬਕਾ ਜਰਨਲ ਸਕੱਤਰ ਕ੍ਰਿਸ਼ਨ ਵਰਮਾ ਆਦਿ ਹਾਜ਼ਰ ਸਨ |