14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਬਦੇਸ਼ ਖ਼ੁਰਦ ਦੀ ਪੰਚਾਇਤ ਸਮੇਤ ਦੋ ਦਰਜਨ ਤੋਂ ਵੱਧ ਵਿਅਕਤੀ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ 'ਚ ਸ਼ਾਮਿਲ

ਅਜੀਤ ਡੈਸਕ 14-02-2026
ਖਮਾਣੋਂ, 13 ਫਰਵਰੀ (ਜੋਗਿੰਦਰ ਪਾਲ)-ਪਿੰਡ ਬਦੇਸ਼ ਖ਼ੁਰਦ ਦੀ ਸਮੁੱਚੀ ਗਰਾਮ ਪੰਚਾਇਤ ਸਮੇਤ ਦੋ ਦਰਜਨ ਤੋਂ ਵੱਧ ਵਿਅਕਤੀ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਕਵਿੱਕਰ ਸਿੰਘ ਦੀ ਪ੍ਰੇਰਣਾ ਸਦਕਾ ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੀ ਹਾਜ਼ਰੀ 'ਚ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ | ਜਾਣਕਾਰੀ ਦਿੰਦਿਆਂ ਬਲਾਕ ਪ੍ਰਧਾਨ ਕਵਿੱਕਰ ਸਿੰਘ ਬਰਵਾਲੀ ਨੇ ਦੱਸਿਆ ਕਿ ਬਦੇਸ਼ ਖ਼ੁਰਦ ਦੀ ਸਮੁੱਚੀ ਪੰਚਾਇਤ ਆਮ ਆਦਮੀ ਪਾਰਟੀ ਦੀਆਂ ਵਧੀਆ ਸੇਵਾਵਾਂ ਤੇ ਕੰਮ ਕਾਜ ਨੂੰ ਵੇਖਦਿਆਂ ਕਾਂਗਰਸ ਪਾਰਟੀ ਛੱਡ ਕੇ 'ਆਪ' ਵਿਚ ਸ਼ਾਮਿਲ ਹੋਈ ਹੈ, ਜਿਨ੍ਹਾਂ 'ਚ ਪ੍ਰਮੁੱਖ ਤੌਰ ਤੇ ਪਿੰਡ ਦੀ ਸਰਪੰਚ ਰਜਿੰਦਰ ਕੌਰ, ਗੁਰਜੀਤ ਕੌਰ, ਜਸਬੀਰ ਕੌਰ, ਸੁਖਵਿੰਦਰ ਸਿੰਘ, ਸਰਬਜੀਤ ਸਿੰਘ ਤੇ ਕਮਲਜੀਤ ਸਿੰਘ (ਸਾਰੇ ਮੈਂਬਰ ਪੰਚਾਇਤ), ਨੰਬਰਦਾਰ ਹਰਭਜਨ ਸਿੰਘ ਤੇ ਸਵਰਨ ਸਿੰਘ, ਸਾਬਕਾ ਸਰਪੰਚ ਪਿਆਰਾ ਸਿੰਘ, ਪਿ੍ਤਪਾਲ ਸਿੰਘ, ਪਰਮਜੀਤ ਸਿੰਘ, ਸੁਖਬੀਰ ਸਿੰਘ, ਜਗਦੇਵ ਸਿੰਘ, ਸਵਿੱਤਰ ਸਿੰਘ, ਕੁਲਦੀਪ ਸਿੰਘ, ਜਰਨੈਲ ਸਿੰਘ, ਅਮਨਾ ਸਿੰਘ, ਕੁਲਵੀਰ ਸਿੰਘ, ਹਰਦੀਪ ਸਿੰਘ, ਅਮਰੀਕ ਸਿੰਘ, ਦਲਬਾਗ ਸਿੰਘ, ਭੁਪਿੰਦਰ ਸਿੰਘ, ਭਾਨ ਸਿੰਘ, ਰਿਪੂਦਮਨ ਸਿੰਘ, ਸਰਜਿੰਦਰ ਸਿੰਘ, ਸੁਖਦੀਪ ਸਿੰਘ ਤੇ ਸੁਖਵਿੰਦਰ ਸਿੰਘ ਸਮੇਤ ਦੋ ਦਰਜਨ ਤੋਂ ਵੱਧ ਵਿਅਕਤੀ ਸ਼ਾਮਿਲ ਹਨ | ਜਿਨ੍ਹਾਂ ਨੂੰ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਸਿਰੋਪਾਉ ਪਾ ਕੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਕੀਤਾ | ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਹੈਪੀ ਨੇ ਕਿਹਾ ਕਿ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ ਵਾਲੀ ਸਮੁੱਚੀ ਪੰਚਾਇਤ ਅਤੇ ਪਿੰਡ ਦੇ ਲੋਕਾਂ ਨੂੰ ਪਾਰਟੀ ਅੰਦਰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ | ਇਸ ਮੌਕੇ ਗੁਰਦੀਪ ਸਿੰਘ ਪ੍ਰਧਾਨ ਨਗਰ ਪੰਚਾਇਤ, ਗੋਗੀ ਆਮਰਾਲਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਮਨਦੀਪ ਸਿੰਘ ਧਨੌਲਾ ਬਲਾਕ ਸੰਮਤੀ ਮੈਂਬਰ, ਸੁਖਵਿੰਦਰ ਸਿੰਘ ਬਰਵਾਲੀ, ਹਰਭਜਨ ਸਿੰਘ ਜਟਾਣਾਂ ਉੱਚਾ, ਪਿੰਕੀ ਬਦੇਸ਼ਾ, ਦਵਿੰਦਰ ਸਿੰਘ ਵਿੰਕੀ ਹਵਾਰਾ, ਜੁਝਾਰ ਸਿੰਘ ਕੰਗ, ਗੁਰੀ ਬਰਵਾਲੀ, ਸਰਪੰਚ ਪ੍ਰਭਦੀਪ ਸਿੰਘ ਮਾਨਪੁਰ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਹੋਰ ਵਰਕਰ ਤੇ ਅਹੁਦੇਦਾਰ ਹਾਜ਼ਰ ਸਨ |
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸੰਗਰਾਂਦ ਮੌਕੇ ਲੜੀਵਾਰ 179ਵਾਂ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਬਾਬਾ ਬੁੱਧ ਦਾਸ ਫੁੱਟਬਾਲ ਕਲੱਬ ਵਲੋਂ 12ਵਾਂ ਸਾਲਾਨਾ ਫੁੱਟਬਾਲ ਟੂਰਨਾਮੈਂਟ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।