ਫ਼ਤਹਿਗੜ੍ਹ ਸਾਹਿਬ, 13 ਫਰਵਰੀ (ਬਲਜਿੰਦਰ ਸਿੰਘ)-ਬਾਬਾ ਮੋਤੀ ਰਾਮ ਮਹਿਰਾ ਖ਼ੂਨਦਾਨ ਸੁਸਾਇਟੀ ਫ਼ਤਹਿਗੜ੍ਹ ਸਾਹਿਬ ਵਲੋਂ ਫੱਗਣ ਦੀ ਸੰਗਰਾਂਦ ਮੌਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਲੜੀਵਾਰ 179ਵਾਂ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਅਮਰ ਇੰਦਰ ਸਿੰਘ ਲਿਬੜਾ ਵਲੋਂ ਕੀਤਾ ਗਿਆ ਅਤੇ ਉਨ੍ਹਾਂ ਸੁਸਾਇਟੀ ਦੁਆਰਾ ਮਨੱੁਖਤਾ ਦੀ ਭਲਾਈ ਲਈ ਕੀਤੇ ਜਾ ਰਹੇ ਪਰਉਪਕਾਰੀ ਕਾਰਜਾਂ ਦੀ ਪ੍ਰਸੰਸਾ ਵੀ ਕੀਤੀ | ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਸ਼ੇਰ ਸਿੰਘ ਅਤੇ ਸਕੱਤਰ ਨਿਸ਼ਾਨ ਸਿੰਘ ਚੀਮਾ ਨੇ ਦੱਸਿਆ ਕਿ ਕੈਂਪ ਦੌਰਾਨ ਪੀ.ਜੀ.ਆਈ ਚੰਡੀਗੜ੍ਹ ਦੀ ਬਲੱਡ ਬੈਂਕ ਦੀ ਟੀਮ ਵਲੋਂ ਡਾ. ਸੁਚੇਤ ਸਚਦੇਵ ਦੀ ਅਗਵਾਈ ਹੇਠ ਸਵੈ-ਇੱਛਤ 61 ਖ਼ੂਨਦਾਨੀਆਂ ਪਾਸੋਂ ਖ਼ੂਨ ਦੇ ਯੂਨਿਟ ਇੱਕਤਰਤ ਕੀਤੇ ਗਏ, ਜਿਸ ਦੌਰਾਨ ਖ਼ੂਨ ਦਾਨ ਕਰਨ ਵਾਲੇ ਨੌਜਵਾਨਾਂ ਨੂੰ ਰਿਫਰੈਸ਼ਮੈਂਟ ਦੇ ਨਾਲ-ਨਾਲ ਸਨਮਾਨ ਪੱਤਰ ਵੀ ਦਿੱਤੇ ਗਏ | ਸੁਸਾਇਟੀ ਦੇ ਪ੍ਰਧਾਨ ਸ਼ੇਰ ਸਿੰਘ ਨੇ ਕਿਹਾ ਕਿ ਸਾਨੂੰ ਅਨਮੋਲ ਜ਼ਿੰਦਗੀਆਂ ਨੂੰ ਬਚਾਉਣ ਲਈ ਅਜਿਹੇ ਪਰਉਪਕਾਰੀ ਕਾਰਜਾਂ ਵਿਚ ਆਪਣਾ ਵਡਮੱੁਲਾ ਯੋਗਦਾਨ ਪਾਉਣਾ ਚਾਹੀਦਾ ਹੈ | ਇਸ ਮੌਕੇ 'ਤੇ ਖ਼ੂਨਦਾਨ ਸੁਸਾਇਟੀ ਦੇ ਪ੍ਰਧਾਨ ਸ਼ੇਰ ਸਿੰਘ ਸਾਬਕਾ ਕੌਂਸਲ ਪ੍ਰਧਾਨ, ਜਨਰਲ ਸਕੱਤਰ ਨਿਸ਼ਾਨ ਸਿੰਘ ਚੀਮਾ, ਬਲਵਿੰਦਰ ਸਿੰਘ ਸੋਹੀ, ਇੰਜੀ. ਐਸ.ਐਸ.ਬਾਠ, ਡਾ. ਅਮਰੀਕ ਸਿੰਘ ਨਾਗਰਾ ਸਟੇਟ ਅਵਾਰਡੀ, ਗੁਰਮੀਤ ਸਿੰਘ ਖੱਟੜਾ, ਸੁਰਿੰਦਰ ਸਿੰਘ, ਕਿ੍ਸ਼ਨ ਸਿੰਘ, ਮਾ. ਚਰਨ ਸਿੰਘ ਸੇਖੋਂ, ਮਨਦੀਪ ਸਿੰਘ ਸਾਬਕਾ ਚੇਅਰਮੈਨ, ਬੀਬੀ ਨੀਲਕਮਲ ਕੌਰ ਬਾਠ ਵੀ ਹਾਜ਼ਰ ਸਨ |