14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਫੱਗਣ ਮਹੀਨੇ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ ਮਨਾਇਆ

ਅਜੀਤ ਡੈਸਕ 14-02-2026
ਖਮਾਣੋਂ, 13 ਫਰਵਰੀ (ਜੋਗਿੰਦਰ ਪਾਲ)-ਗੁਰਦੁਆਰਾ ਸਿੰਘ ਸਭਾ ਬਿਲਾਸਪੁਰ ਰੋਡ ਖਮਾਣੋਂ ਵਿਖੇ ਫੱਗਣ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਜਾਣਕਾਰੀ ਦਿੰਦਿਆਂ ਦਿਲਬਾਰਾ ਸਿੰਘ ਮੁੱਖ ਸਲਾਹਕਾਰ ਨੇ ਦੱਸਿਆ ਕਿ ਚੱਲ ਰਹੀ ਲੜੀ ਦੇ 106ਵੇਂ ਦੋ ਅਖੰਡ ਪਾਠਾਂ ਦੇ ਭੋਗ ਪਾਏ ਗਏ | ਇਨ੍ਹਾਂ ਅਖੰਡ ਪਾਠ ਸਾਹਿਬ ਦੀ ਸੇਵਾ ਸੰਗਤਾਂ ਦੇ ਸਹਿਯੋਗ ਨਾਲ ਦਰਸ਼ਨ ਸਿੰਘ ਲੁਹਾਰ ਮਾਜਰਾ ਅਤੇ ਚੰਨਾ ਸਿੰਘ ਨੇ ਨਿਭਾਈ | ਭਾਈ ਗੁਰਨਾਮ ਸਿੰਘ ਰਾਣਵਾਂ ਵਾਲਿਆਂ ਨੇ ਨਿਰੋਲ ਬਾਣੀ ਦਾ ਰਸ ਭਿੰਨਾ ਕੀਰਤਨ ਕਰਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਬਾਰਾਂਮਾਹਾ ਦੇ ਪਾਠ ਵਿਚ ਫੱਗਣ ਮਹੀਨੇ ਦੀ ਮਹੱਤਤਾ ਦੀ ਵਿਆਖਿਆ ਕੀਤੀ ਅਤੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗ ਕੇ ਆਪਣਾ ਜੀਵਨ ਸਫ਼ਲ ਬਣਾਉਣ ਲਈ ਪ੍ਰੇਰਿਆ | ਇਸ ਉਪਰੰਤ ਗਿਆਨੀ ਗੁਰਮੇਲ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਪ੍ਰਬੰਧਕ ਕਮੇਟੀ ਵਲੋਂ ਸੰਗਤ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ |
ਪਿਛਲੀ ਖ਼ਬਰ ਮਹਾਂਸ਼ਿਵਰਾਤਰੀ ਮੌਕੇ ਅਮਲੋਹ 'ਚ 14 ਨੂੰ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ ਜਾਵੇਗਾ-ਮਿੱਤਲ, ਡੱਲਾ, ਲੁਟਾਵਾ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸੰਗਰਾਂਦ ਮੌਕੇ ਲੜੀਵਾਰ 179ਵਾਂ ਖ਼ੂਨਦਾਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।