ਫ਼ਤਹਿਗੜ੍ਹ ਸਾਹਿਬ, 14 ਫਰਵਰੀ (ਬਲਜਿੰਦਰ ਸਿੰਘ)-ਭਾਜਪਾ ਵਲੋਂ ਭੱਟੀ ਫਾਰਮ ਸਰਹਿੰਦ ਵਿਖੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਦੀ ਅਗਵਾਈ ਹੇਠ ਇਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ¢ ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂਆਂ ਨੇ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ ਅਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਆਮ ਆਦਮੀ ਪਾਰਟੀ ਸਰਕਾਰ 'ਤੇ ਤਿੱਖੇ ਸਵਾਲ ਚੁੱਕੇ¢ ਪੈੱ੍ਰਸ ਕਾਨਫ਼ਰੰਸ ਦੌਰਾਨ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ, ਸੀਨੀਅਰ ਆਗੂ ਗੇਜਾ ਰਾਮ ਵਾਲਮੀਕਿ, ਜਗਦੀਪ ਸਿੰਘ ਚੀਮਾ ਅਤੇ ਕੁਲਦੀਪ ਸਿੰਘ ਸਿੱਧੂ ਨੇ ਕਿਹਾ ਕਿ 'ਆਪ' ਸਰਕਾਰ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਨੂੰ ਸੰਭਾਲਣ ਵਿਚ ਪੂਰੀ ਤਰ੍ਹਾਂ ਅਸਫਲ ਰਹੀ ਹੈ¢ ਇਸ ਮੌਕੇ ਭਾਜਪਾ ਆਗੂਆਂ ਨੇ ਦੇਸ਼ ਭਗਤ ਕਾਲਜ ਵਿਚ ਹੋਣ ਵਾਲੇ ਸਿੱਖਿਆ ਸਮਾਗਮ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਇਸ ਸਮਾਗਮ ਵਿਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸ਼ਿਰਕਤ ਕਰਨੀ ਸੀ ¢ ਉਨ੍ਹਾਂ ਦੋਸ਼ ਲਗਾਇਆ ਕਿ 'ਆਪ' ਵਲੋਂ ਇਸ ਸਮਾਗਮ ਦੇ ਵਿਰੋਧ ਲਈ ਕੀਤੀਆਂ ਗਈਆਂ ਕਾਰਵਾਈਆਂ ਬਹੁਤ ਹੀ ਨਿੰਦਣਯੋਗ ਹਨ¢ ਭਾਜਪਾ ਆਗੂਆਂ ਨੇ ਕਿਹਾ ਕਿ ਭਾਵੇਂ ਕਿਸੇ ਕਾਰਨ ਕਰਕੇ ਮੁੱਖ ਮੰਤਰੀ ਸਮਾਗਮ ਵਿਚ ਸ਼ਾਮਿਲ ਨਹੀਂ ਹੋ ਸਕੇ, ਪਰ ਵਿਰੋਧੀ ਧਿਰਾਂ ਵਲੋਂ ਅਪਣਾਇਆ ਗਿਆ ਇਹ ਰਵੱਈਆ ਲੋਕਤੰਤਰਿਕ ਮੁੱਲਾਂ ਦੇ ਖ਼ਿਲਾਫ਼ ਹੈ ਅਤੇ ਇਸ ਨਾਲ ਸਿਆਸਤ ਦੀ ਨੀਵੀਂ ਸੋਚ ਸਾਹਮਣੇ ਆਉਂਦੀ ਹੈ¢ ਉਨ੍ਹਾਂ ਦੋਸ਼ ਲਗਾਇਆ ਕਿ ਸੂਬੇ ਵਿਚ ਅਪਰਾਧਿਕ ਘਟਨਾਵਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਆਮ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ¢ ਭਾਜਪਾ ਆਗੂਆਂ ਨੇ ਕਿਹਾ ਕਿ 'ਆਪ' ਸਰਕਾਰ ਭਾਜਪਾ ਦੀ ਵੱਧ ਰਹੀ ਲੋਕਪਿ੍ਯਤਾ ਤੋਂ ਘਬਰਾਈ ਹੋਈ ਹੈ ਅਤੇ ਇਸੇ ਕਾਰਨ ਲੋਕਾਂ ਨੂੰ ਗੁੰਮਰਾਹ ਕਰਨ ਲਈ ਵੱਖ-ਵੱਖ ਹੱਥਕੰਡੇ ਅਪਣਾਏ ਜਾ ਰਹੇ ਹਨ¢ ਉਨ੍ਹਾਂ ਦਾਅਵਾ ਕੀਤਾ ਕਿ ਹੁਣ ਪੰਜਾਬ ਦੀ ਜਨਤਾ ਸਿਆਸੀ ਸਾਜ਼ਿਸ਼ਾਂ ਨੂੰ ਸਮਝ ਚੁੱਕੀ ਹੈ ਅਤੇ ਸਹੀ ਤੇ ਗ਼ਲਤ ਵਿਚ ਫ਼ਰਕ ਕਰਨ ਦੀ ਸਮਰੱਥਾ ਰੱਖਦੀ ਹੈ¢ ਪੈੱ੍ਰਸ ਕਾਨਫ਼ਰੰਸ ਦੌਰਾਨ ਇਹ ਵੀ ਦੋਸ਼ ਲਗਾਇਆ ਗਿਆ ਕਿ ਕਾਂਗਰਸ ਅਤੇ 'ਆਪ' ਅੰਦਰਖਾਤੇ ਮਿਲੀਭੁਗਤ ਨਾਲ ਕੰਮ ਕਰ ਰਹੀਆਂ ਹਨ ਅਤੇ ਸਿਰਫ਼ ਜਨਤਾ ਨੂੰ ਭਰਮਾਉਣ ਲਈ ਆਪਸੀ ਟਕਰਾਅ ਦਾ ਨਾਟਕ ਕੀਤਾ ਜਾ ਰਿਹਾ ਹੈ¢ ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਆਗੂ ਦਵਿੰਦਰ ਸਿੰਘ ਭੱਟ (ਸਰਹਿੰਦ ਮੰਡਲ ਪ੍ਰਧਾਨ), ਪਰਮਜੀਤ ਸਿੰਘ ਪੰਮਾ, ਜਗਤਾਰ ਸਿੰਘ ਕਾਲਾ, ਪ੍ਰੀਤ ਇੰਦਰ ਸਿੰਘ, ਸੁਭਾਸ਼ ਪੰਡਿਤ, ਸ਼ਾਮ ਸੁੰਦਰ ਭਾਰਤਵਾਦ ਅਤੇ ਓਮ ਪ੍ਰਕਾਸ਼ ਆਦਿ ਹਾਜ਼ਰ ਸਨ¢