ਫ਼ਤਹਿਗੜ੍ਹ ਸਾਹਿਬ, 14 ਫਰਵਰੀ (ਬਲਜਿੰਦਰ ਸਿੰਘ)-ਖਾਲਸਾ ਕਾਲਜ ਵਿਖੇ ਆਯੋਜਿਤ ਮਿੰਨੀ ਜੂਨੀਅਰ ਸਟੇਟ ਤੀਰ-ਅੰਦਾਜ਼ੀ ਮੁਕਾਬਲੇ 'ਚ ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਬੇਮਿਸਾਲ ਪ੍ਰਦਰਸ਼ਨ ਦਿਖਾ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ¢ ਇਸ ਮੁਕਾਬਲੇ ਵਿਚ ਪੰਜਵੀਂ ਜਮਾਤ ਦੀ ਵਿਦਿਆਰਥਣ ਰੂਹੀ ਨੇ ਗੋਲਡ ਮੈਡਲ, ਛੇਵੀਂ ਜਮਾਤ ਦੀ ਵਿਦਿਆਰਥਣ ਪੀਹੂ ਨੇ ਕਾਂਸੀ ਦਾ ਮੈਡਲ ਅਤੇ ਦੂਸਰੀ ਜਮਾਤ ਦੇ ਵਿਦਿਆਰਥੀ ਮਹਿਤਾਬ ਸਿੰਘ ਨੇ ਚੌਥਾ ਸਥਾਨ ਪ੍ਰਾਪਤ ਕੀਤਾ¢ ਤਿੰਨੋਂ ਹੀ ਵਿਦਿਆਰਥੀ ਹੁਣ ਮਿੰਨੀ ਜੂਨੀਅਰ ਨੈਸ਼ਨਲ ਚੈਂਪੀਅਨਸ਼ਿਪ ਲਈ ਚੁਣੇ ਗਏ ਹਨ | ਇਹ ਸਫਲਤਾ ਵਿਦਿਆਰਥੀਆਂ ਦੀ ਲਗਨ, ਕਠੋਰ ਮਿਹਨਤ ਅਤੇ ਅਡੋਲ ਹੌਸਲੇ ਦਾ ਨਤੀਜਾ ਹੈ¢ ਇਸ ਸਮੇਂ ਸਕੂਲ ਦੇ ਸੈਕਟਰੀ ਕਮ ਖ਼ਜ਼ਾਨਚੀ ਪਿ੍ਆ ਅਰੋੜਾ ਅਤੇ ਪਿ੍ੰਸੀਪਲ ਡਾ. ਬਬੀਤਾ ਚੋਪੜਾ ਨੇ ਇਸ ਉਪਲੱਬਧੀ 'ਤੇ ਖ਼ੁਸ਼ੀ ਪ੍ਰਗਟ ਕਰਦਿਆਂ ਜੇਤੂ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਕਿਹਾ ਕਿ ਇਹ ਜਿੱਤ ਹੋਰ ਵਿਦਿਆਰਥੀਆਂ ਲਈ ਪੇ੍ਰਰਨਾ ਸਾਬਤ ਹੋਵੇਗੀ¢