19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਪੰਜਾਬ ਦੀਆਂ 'ਵਰਸਿਟੀਆਂ ਦੇ ਪ੍ਰੋਗਰਾਮਾਂ 'ਚ ਹਰਿਆਣਾ ਦੇ ਮੁੱਖ ਮੰਤਰੀ ਤੇ ਹੋਰ ਲੀਡਰਾਂ ਨੂੰ ਨਹੀਂ ਹੋਣ ਦਿੱਤਾ ਸ਼ਾਮਿਲ-ਵਿਧਾਇਕ ਬੜਿੰਗ

ਅਜੀਤ ਡੈਸਕ 15-02-2026
ਅਮਲੋਹ, 14 ਫਰਵਰੀ (ਕੇਵਲ ਸਿੰਘ)-ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਵਿਰੋਧ ਵਿਚ ਅੱਜ ਆਮ ਆਦਮੀ ਪਾਰਟੀ ਵਲੋਂ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਅਗਵਾਈ ਵਿਚ ਭਾਜਪਾ ਦੇ ਖ਼ਿਲਾਫ਼ ਦੇਸ਼ ਭਗਤ ਯੂਨੀਵਰਸਿਟੀ ਅੱਗੇ ਧਰਨਾ ਲਗਾਇਆ ਗਿਆ, ਉੱਥੇ ਹੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜ ਕੇ ਭਾਜਪਾ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ¢ ਇਸ ਮੌਕੇ ਗੱਲਬਾਤ ਕਰਦਿਆਂ ਹਲਕਾ ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਦੇਸ਼ ਭਗਤ ਯੂਨੀਵਰਸਿਟੀ ਦੇ ਪ੍ਰੋਗਰਾਮ ਵਿਚ ਪਹਿਲਾਂ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਆਉਣਾ ਸੀ, ਪਰ ਉਨ੍ਹਾਂ ਵਲੋਂ ਆਪਣੇ ਰੁਝੇਵਿਆਂ ਕਰਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਇਸ ਪ੍ਰੋਗਰਾਮ 'ਤੇ ਭੇਜਿਆ, ਜੋ ਕਿ ਗ਼ਲਤ ਹੈ ਅਤੇ ਇਹ ਸਾਰਾ ਕੁਝ ਹੀ ਰਾਜਨੀਤੀ ਤੋਂ ਪ੍ਰੇਰਿਤ ਹੈ, ਕਿਉਂਕਿ ਪੰਜਾਬ ਦੇ ਰਾਜਪਾਲ ਇਸ ਸਮਾਗਮ ਵਿਚ ਸ਼ਾਮਿਲ ਹੋਣ ਲਈ ਸੂਬੇ ਦੇ ਕਿਸੇ ਮੰਤਰੀ ਦੀ ਵੀ ਡਿਊਟੀ ਲਗਾ ਸਕਦੇ ਸਨ ਪਰ ਪੰਜਾਬ ਰਾਜਪਾਲ ਜੋ ਕਿ ਭਾਜਪਾ ਵਲੋਂ ਲਗਾਏ ਗਏ ਹਨ | ਇਸ ਕਰਕੇ ਉਨ੍ਹਾਂ ਵਲੋਂ ਹਰਿਆਣਾ ਤੋਂ ਭਾਜਪਾ ਦੇ ਮੁੱਖ ਮੰਤਰੀ ਨੂੰ ਇਸ ਪ੍ਰੋਗਰਾਮ ਵਿਚ ਭੇਜਣ ਦਾ ਪ੍ਰੋਗਰਾਮ ਬਣਾਇਆ ਗਿਆ¢ ਜਿਸ ਦੀ ਉਹ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੇ ਹਨ¢ ਉਨ੍ਹਾਂ ਦੱਸਿਆ ਕਿ ਧਰਨੇ ਦਾ ਦੂਸਰਾ ਮੁੱਖ ਕਾਰਨ ਭਾਰਤ ਤੇ ਅਮਰੀਕਾ ਵਿਚਕਾਰ ਜੋ ਵਪਾਰਿਕ ਸਮਝੌਤਾ ਹੋਇਆ ਹੈ, ਕਿਉਂਕਿ ਇਸ ਸਮਝੌਤੇ ਨਾਲ ਪੰਜਾਬ ਦੇ ਕਿਸਾਨਾਂ ਨੂੰ ਨਜ਼ਰ ਅੰਦਾਜ਼ ਕੀਤਾ ਗਿਆ ਹੈ¢ ਜਿਸ ਨਾਲ ਪੰਜਾਬ ਦੀ ਕਿਸਾਨੀ ਅਤੇ ਹੋਰ ਕਾਰੋਬਾਰ 'ਤੇ ਬਹੁਤ ਵੱਡਾ ਬੁਰਾ ਅਸਰ ਪਵੇਗਾ¢ ਉਨ੍ਹਾਂ ਕਿਹਾ ਕਿ ਇਸ ਸਮਝੌਤੇ ਦੇ ਵਿਰੋਧ ਵਿਚ ਉਨ੍ਹਾਂ ਵਲੋਂ ਭਾਜਪਾ ਦੇ ਮੰਤਰੀਆਂ ਦਾ ਆਉਣ ਵਾਲੇ ਸਮੇਂ ਵਿਚ ਵੀ ਵਿਰੋਧ ਕੀਤਾ ਜਾਵੇਗਾ¢ ਬੜਿੰਗ ਨੇ ਕਿਹਾ ਕਿ ਹਲਕਾ ਅਮਲੋਹ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੀ ਬਜਾਏ ਹਰਿਆਣਾ ਦੇ ਮੁੱਖ ਮੰਤਰੀ ਨੂੰ ਆਪਣਾ ਅੱਜ ਦਾ ਦੌਰਾ ਧਰਨੇ ਕਾਰਨ ਰੱਦ ਕਰਨਾ ਪਿਆ¢ ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਯੂਨੀਵਰਸਿਟੀਆਂ ਵਿਚ ਹਰਿਆਣਾ ਦੇ ਮੁੱਖ ਮੰਤਰੀ ਤੇ ਹੋਰ ਲੀਡਰਾਂ ਨੂੰ ਬਿਲਕੁਲ ਵੀ ਨਹੀਂ ਆਉਣ ਦਿੱਤਾ ਜਾਵੇ¢ ਭਾਜਪਾ ਪੰਜਾਬ ਦੇ ਆਗੂਆਂ ਦੇ ਘਿਰਾਓ ਬਾਰੇ ਜਿਵੇਂ ਵੀ ਸੀਨੀਅਰ ਲੀਡਰਸ਼ਿਪ ਦਾ ਫ਼ੈਸਲਾ ਹੋਵੇਗਾ, ਉਸ ਨੂੰ ਮੰਨਿਆ ਜਾਵੇਗਾ¢ ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ਼ਿੰਗਾਰਾ ਸਿੰਘ ਸਲਾਣਾ, ਨਗਰ ਕੌਂਸਲ ਗੋਬਿੰਦਗੜ੍ਹ ਦੇ ਪ੍ਰਧਾਨ ਹਰਪ੍ਰੀਤ ਸਿੰਘ ਪਿ੍ੰਸ, ਓਾਕਾਰ ਸਿੰਘ ਚੌਹਾਨ, ਚੇਅਰਪਰਸਨ ਬੀਬੀ ਸੁਖਵਿੰਦਰ ਕੌਰ ਗਹਿਲੋਤ, 'ਆਪ' ਆਗੂ ਕ੍ਰਿਸ਼ਨ ਵਰਮਾ ਬੌਬੀ, ਕੌਂਸਲਰ ਰਾਧਿਕਾ ਵਰਮਾ, ਸੌਰਵ ਸੇਢਾ, ਦਰਸ਼ਨ ਸਿੰਘ ਚੀਮਾ, ਕੋਆਰਡੀਨੇਟਰ ਇਕਬਾਲ ਸਿੰਘ ਰਾਏ, ਸਰਪੰਚ ਯੂਨੀਅਨ ਦੇ ਪ੍ਰਧਾਨ ਮਨਿੰਦਰ ਸਿੰਘ ਹੁੰਦਲ, ਯਾਦਵਿੰਦਰ ਸਿੰਘ ਲੱਕੀ ਭਲਵਾਨ ਸਲਾਣਾ, ਮੀਤ ਪ੍ਰਧਾਨ ਜਗਤਾਰ ਸਿੰਘ, ਅਸ਼ੋਕ ਸ਼ਰਮਾ, ਕੌਂਸਲਰ ਅਤੁੱਲ ਲੁਟਾਵਾ, ਲਵਪ੍ਰੀਤ ਲਵੀ, ਸਰਪੰਚ ਜਗਦੀਪ ਜਿੰਮੀ ਲਾਡਪੁਰ, ਬਲਾਕ ਸੰਮਤੀ ਮੈਂਬਰ ਰਣਜੀਤ ਸਿੰਘ ਪਨਾਗ, ਮਨਿੰਦਰ ਸਿੰਘ ਭੱਟੋ, ਸਰਪੰਚ ਅਮਨਦੀਪ ਸਿੰਘ ਧਰਮਗੜ੍ਹ, ਲਖਵੀਰ ਸਿੰਘ ਲੱਖਾ ਦੀਵਾ, ਹਰਦੀਪ ਸਿੰਘ ਮਛਰਾਏ, ਹੈਪੀ ਮਾਜਰੀ, ਕੁਲਦੀਪ ਸਿੰਘ ਦੀਪਾ, ਯਾਦਵਿੰਦਰ ਸਿੰਘ ਮਾਨਗੜ੍ਹ, ਸਰਪੰਚ ਪ੍ਰਦੀਪ ਸਿੰਘ ਕੰਜਾਰੀ, ਕੁਲਜੀਤ ਸਿੰਘ ਨਰਾਇਣਗੜ੍ਹ, ਹਰਪ੍ਰੀਤ ਸਿੰਘ ਕੋਟਲੀ, ਜਸਮੇਲ ਸਿੰਘ ਮਾਨਗੜ੍ਹ, ਕੌਂਸਲਰ ਪਰਮਜੀਤ ਸਿੰਘ ਵਾਲੀਆ, ਰਣਧੀਰ ਸਿੰਘ ਹੈਪੀ, ਵਿਨੀਤ ਬਿੱਟੂ, ਤਰਨਦੀਪ ਬਦੇਸ਼ਾਂ, 'ਆਪ' ਆਗੂ ਬਲਦੇਵ ਸ਼ਰਮਾ, ਸੂਬਾ ਸੰਯੁਕਤ ਸਕੱਤਰ ਸਤਿਆਪਾਲ ਲੋਧੀ, ਅਮਿਤ ਠਾਕੁਰ, ਗੌਰਵ ਅਗਰਵਾਲ, ਅਜੇ ਲਿਬੜਾ, ਮਨੀਸ਼ ਗੋਇਲ, ਵਿਨੋਦ ਗੁਜ਼ਰ, ਨਰੇਸ਼ ਸ਼ਰਮਾ, ਭੁਪਿੰਦਰ ਸਿੰਘ ਸੰਧੂ, ਦਿਲਜੀਤ ਵਿਰਕ, ਪ੍ਰਦੀਪ ਸੰਗਰ, ਹਰਚੰਦ ਸਿੰਘ ਨਸਰਾਲੀ, ਹੇਮੰਤ ਗੋਇਲ, ਮਨੀਸ਼ ਕੁਮਾਰ, ਦੀਪਕ ਕੁਮਾਰ, ਕਮਲ ਸ਼ਰਮਾ ਖਾਲਸਾ, ਗੁਰਮੀਤ ਸਿੰਘ, ਸਲਮਾਨ ਗਗੜੀ ਅਤੇ ਵੱਡੀ ਗਿਣਤੀ ਪਾਰਟੀ ਆਗੂ ਤੇ ਵਰਕਰ ਮੌਜੂਦ ਸਨ¢
ਪਿਛਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਦੇ ਸੱਦੇ 'ਤੇ ਪੈਨਸ਼ਨਰਜ਼ ਜਥੇਬੰਦੀਆਂ ਵਲੋਂ ਰੋਸ ਵਿਖਾਵਾ ਅਗਲੀ ਖ਼ਬਰ ਮਿੰਨੀ ਜੂਨੀਅਰ ਸਟੇਟ ਤੀਰ-ਅੰਦਾਜ਼ੀ ਮੁਕਾਬਲੇ 'ਚ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।