19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਦੇ ਸੱਦੇ 'ਤੇ ਪੈਨਸ਼ਨਰਜ਼ ਜਥੇਬੰਦੀਆਂ ਵਲੋਂ ਰੋਸ ਵਿਖਾਵਾ

ਅਜੀਤ ਡੈਸਕ 15-02-2026
ਫ਼ਤਹਿਗੜ੍ਹ ਸਾਹਿਬ, 14 ਫਰਵਰੀ (ਬਲਜਿੰਦਰ ਸਿੰਘ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਦੇ ਸੱਦੇ 'ਤੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਵੱਖ-ਵੱਖ ਅਦਾਰਿਆਂ ਦੀਆਂ ਪੈਨਸ਼ਨਰਜ਼ ਜਥੇਬੰਦੀਆਂ ਵਲੋਂ ਸਾਂਝੇ ਤੌਰ 'ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਰੋਸ ਵਿਖਾਵਾ ਕੀਤਾ ਗਿਆ | ਉਨ੍ਹਾਂ ਆਪਣੀਆਂ ਮੰਗਾਂ ਤੇ ਮਸਲਿਆਂ ਸਬੰਧੀ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਨੂੰ ਮੰਗ ਪੱਤਰ ਦਿੱਤਾ ਗਿਆ | ਪ੍ਰਦਰਸ਼ਨਕਾਰੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਦੱਸਿਆ ਕਿ ਮੰਗ ਪੱਤਰ ਵਿਚ ਦਰਜ ਮੰਗਾਂ ਜਿਵੇਂ 2.59 ਦਾ ਫੈਕਟਰ, 16 ਫ਼ੀਸਦੀ ਬਕਾਇਆ ਮਹਿੰਗਾਈ ਭੱਤਾ, ਜਨਵਰੀ 2016 ਤੋਂ ਬਾਅਦ ਸੇਵਾਮੁਕਤ ਮੁਲਾਜ਼ਮਾਂ ਨੂੰ ਸੋਧੀਆਂ ਦਰਾਂ ਮੁਤਾਬਿਕ ਐਲ.ਟੀ.ਸੀ ਦੇਣਾ, ਮੈਡੀਕਲ ਭੱਤਾ 2 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰਨ ਆਦਿ ਮੰਗਾਂ ਮੰਨਣ ਤੋਂ ਪੰਜਾਬ ਸਰਕਾਰ ਮੁੱਕਰ ਚੁੱਕੀ ਹੈ | ਕਿਉਂਕਿ ਸਰਕਾਰ ਵਲੋਂ ਮੀਟਿੰਗ ਦੇ ਕੇ ਮੀਟਿੰਗ ਮੁਲਤਵੀ ਕਰਨਾ ਬੁਢੇਪਾ ਹੰਢਾ ਰਹੇ ਪੈਨਸ਼ਨਰਾਂ ਨੂੰ ਜ਼ਲੀਲ ਕਰਨ ਵਾਲੀ ਕਾਰਵਾਈ ਹੈ | ਆਗੂਆਂ ਨੇ ਕੇਂਦਰ ਸਰਕਾਰ ਵਲੋਂ ਅਮਰੀਕਾ ਸਰਕਾਰ ਨਾਲ ਕੀਤੇ ਜਾ ਰਹੇ ਮਜ਼ਦੂਰ, ਮੁਲਾਜ਼ਮ, ਕਿਸਾਨ ਮਾਰੂ ਵਪਾਰਕ ਸਮਝੌਤੇ ਦੀ ਤਿੱਖੇ ਸ਼ਬਦਾਂ ਵਿਚ ਨਿਖੇਧੀ ਕੀਤੀ | ਇਕੱਠ ਨੂੰ ਗੁਰਚਰਨ ਸਿੰਘ, ਮਹਿੰਦਰਪਾਲ ਸਿੰਘ, ਜਗਦੇਵ ਸਿੰਘ ਖੰਨਾ, ਜੋਗਿੰਦਰ ਸਿੰਘ ਡਵੀਜ਼ਨ ਪ੍ਰਧਾਨ ਅਮਲੋਹ, ਰਾਮ ਗੋਪਾਲ ਡਵੀਜ਼ਨ ਮੀਤ ਪ੍ਰਧਾਨ ਗੋਬਿੰਦਗੜ੍ਹ, ਸੁਰੇਸ਼ ਕੁਮਾਰ, ਹਰਬੰਸ ਸਿੰਘ ਮੰਡੇਰ, ਰਛਪਾਲ ਸਿੰਘ ਡਵੀਜ਼ਨ ਪ੍ਰਧਾਨ ਸਰਹਿੰਦ ਨੇ ਵੀ ਸੰਬੋਧਨ ਕੀਤਾ | ਸਟੇਜ ਸਕੱਤਰ ਦੀ ਜ਼ਿੰਮੇਵਾਰੀ ਨਰਿੰਦਰ ਕੁਮਾਰ ਨੇ ਨਿਭਾਈ | ਅਖੀਰ ਵਿਚ ਹਰਜੀਤ ਸਿੰਘ ਤਰਖਾਣਮਾਜਰਾ ਜ਼ਿਲ੍ਹਾ ਪ੍ਰਧਾਨ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਵਲੋਂ ਸਮੂਹ ਪੈਨਸ਼ਨਰ ਸਾਥੀਆਂ ਦਾ ਧਰਨੇ ਵਿਚ ਸ਼ਮੂਲੀਅਤ ਕਰਨ ਬਦਲੇ ਧੰਨਵਾਦ ਕੀਤਾ ਗਿਆ |
ਪਿਛਲੀ ਖ਼ਬਰ ਮਨਪ੍ਰੀਤ ਸਿੰਘ ਹੈਪੀ ਦਾ ਕੀਤਾ ਸਨਮਾਨ ਅਗਲੀ ਖ਼ਬਰ ਪੰਜਾਬ ਦੀਆਂ 'ਵਰਸਿਟੀਆਂ ਦੇ ਪ੍ਰੋਗਰਾਮਾਂ 'ਚ ਹਰਿਆਣਾ ਦੇ ਮੁੱਖ ਮੰਤਰੀ ਤੇ ਹੋਰ ਲੀਡਰਾਂ ਨੂੰ ਨਹੀਂ ਹੋਣ ਦਿੱਤਾ ਸ਼ਾਮਿਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।