19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਵਰਲਡ ਯੂਨੀਵਰਸਿਟੀ ਵਿਚ ਬਸੰਤ ਮੇਲਾ 2026 ਉਤਸ਼ਾਹ ਨਾਲ ਮਨਾਇਆ

ਅਜੀਤ ਡੈਸਕ 15-02-2026
ਫ਼ਤਹਿਗੜ੍ਹ ਸਾਹਿਬ, 14 ਫਰਵਰੀ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਲੋਂ ਬਸੰਤ ਮੇਲਾ-2026 ਉਤਸ਼ਾਹ ਨਾਲ ਮਨਾਇਆ ਗਿਆ | ਵਿਦਿਆਰਥੀ ਭਲਾਈ ਵਿਭਾਗ ਵਲੋਂ ਵੱਖ-ਵੱਖ ਵਿਭਾਗਾਂ ਦੇ ਸਭਿਆਚਾਰਕ ਕਲੱਬਾਂ ਨਾਲ ਸਹਿਯੋਗ ਕਰਕੇ ਆਯੋਜਿਤ ਇਸ ਸਮਾਗਮ ਨੂੰ ਯੂਨੀਵਰਸਿਟੀ ਕੈਂਪਸ ਵਿਚ ਆਯੋਜਿਤ ਕੀਤਾ ਗਿਆ, ਜਿਸ ਵਿਚ ਵਿਦਿਆਰਥੀਆਂ, ਅਧਿਆਪਕਾਂ ਅਤੇ ਦਰਸ਼ਕਾਂ ਨੂੰ ਆਕਰਸ਼ਿਤ ਕਰਨ ਵਾਲੀਆਂ ਗਤੀਵਿਧੀਆਂ ਸ਼ਾਮਿਲ ਸਨ | ਉਪ ਕੁਲਪਤੀ ਡਾ. ਪਰਿਤਪਾਲ ਸਿੰਘ ਤੇ ਡੀਨ ਅਕਾਦਮਿਕ ਮਾਮਲੇ ਡਾ. ਸੁਖਵਿੰਦਰ ਸਿੰਘ ਬਿਲਿੰਗ ਨੇ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਇਨ੍ਹਾਂ ਉਪਰਾਲਿਆਂ ਨੂੰ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਅਤਿ ਮਹੱਤਵਪੂਰਨ ਦੱਸਿਆ | ਡੀਨ ਵਿਦਿਆਰਥੀ ਭਲਾਈ ਡਾ. ਸਿਕੰਦਰ ਸਿੰਘ ਅਤੇ ਡਾ. ਹਰਨੀਤ ਬਿਲਿੰਗ ਦੀ ਅਗਵਾਈ ਹੇਠ ਮੇਲੇ ਵਿਚ ਗਿੱਧਾ, ਭੰਗੜਾ ਅਤੇ ਲੋਕ ਗੀਤਾਂ ਦੀਆਂ ਮਨਮੋਹਕ ਪੇਸ਼ਕਾਰੀਆਂ ਵਿਖਾਈਆਂ ਗਈਆਂ | ਇਸ ਤੋਂ ਇਲਾਵਾ ਕਾਗ਼ਜ਼ ਪਤੰਗ ਬਣਾਉਣਾ ਤੇ ਪਤੰਗਬਾਜ਼ੀ, ਮਿੱਟੀ ਦੇ ਭਾਂਡੇ ਬਣਾਉਣਾ, ਫੋਟੋਗ੍ਰਾਫ਼ੀ ਮੁਕਾਬਲਾ ਅਤੇ ਫੁੱਲਾਂ ਦੀ ਸਜਾਵਟ ਮੁਕਾਬਲਾ ਵਰਗੀਆਂ ਰਚਨਾਤਮਿਕ ਗਤੀਵਿਧੀਆਂ ਨੇ ਵਿਦਿਆਰਥੀਆਂ ਨੂੰ ਬਹੁਤ ਆਕਰਸ਼ਿਤ ਕੀਤਾ | ਸਮਾਗਮ ਵਿਚ ਰਜਿਸਟਰਾਰ ਡਾ. ਤੇਜ਼ਬੀਰ ਸਿੰਘ, ਡੀਨ ਰਿਸਰਚ ਡਾ. ਨਵਦੀਪ ਕੌਰ, ਡਾਇਰੈਕਟਰ ਆਈ.ਕਿਊ.ਏ.ਸੀ. ਡਾ. ਅੰਕਦੀਪ ਕੌਰ ਅਟਵਾਲ, ਡੀਨ ਫੈਕਲਟੀ ਆਫ਼ ਸ੍ਰੀ ਗੁਰੂ ਗ੍ਰੰਥ ਸਾਹਿਬ ਸਟੱਡੀਜ਼ ਡਾ. ਹਰਦੇਵ ਸਿੰਘ, ਡਿਪਟੀ ਰਜਿਸਟਰਾਰ ਜਗਜੀਤ ਸਿੰਘ, ਵੱਖ-ਵੱਖ ਵਿਭਾਗਾਂ ਦੇ ਮੁਖੀਆਂ, ਅਧਿਆਪਕਾਂ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ | ਬਸੰਤ ਮੇਲੇ ਦਾ ਉਦੇਸ਼ ਵਿਦਿਆਰਥੀਆਂ ਵਿਚ ਸੱਭਿਆਚਾਰਕ ਏਕਤਾ, ਭਾਈਚਾਰਾ, ਰਚਨਾਤਮਿਕ ਪ੍ਰਗਟਾਵਾ ਅਤੇ ਖੇਡਾਂ ਤੇ ਸਰੀਰਕ ਗਤੀਵਿਧੀਆਂ ਪ੍ਰਤੀ ਰੁਝਾਨ ਵਧਾਉਣਾ ਸੀ | ਸਮਾਗਮ ਦੇ ਅੰਤ ਵਿਚ ਵੱਖ-ਵੱਖ ਮੁਕਾਬਲਿਆਂ ਅਤੇ ਖੇਡਾਂ ਦੇ ਜੇਤੂਆਂ ਨੂੰ ਉਨ੍ਹਾਂ ਦੀ ਪ੍ਰਤਿਭਾ, ਹੁਨਰ ਤੇ ਉਤਸ਼ਾਹਪੂਰਵਕ ਭਾਗੀਦਾਰੀ ਲਈ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ |
ਪਿਛਲੀ ਖ਼ਬਰ ਸ਼ੀਤਲਾ ਮਾਤਾ ਮੰਦਰ ਖਮਾਣੋਂ ਵਿਖੇ ਸ਼ਿਵਰਾਤਰੀ ਦਾ ਦਿਹਾੜਾ ਮਨਾਇਆ ਅਗਲੀ ਖ਼ਬਰ ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਮੈਂਟਲ ਹੈਲਥ ਵਿਸ਼ੇ 'ਤੇ ਵਰਕਸ਼ਾਪ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।