19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਸੰਤ ਰਾਮਪਾਲ ਦੇ ਬੋਧ ਦਿਵਸ ਸਮਾਗਮ ਲਈ ਤਿਆਰੀਆਂ ਮੁਕੰਮਲ

ਅਜੀਤ ਡੈਸਕ 15-02-2026
ਖਮਾਣੋਂ, 14 ਫਰਵਰੀ (ਜੋਗਿੰਦਰ ਪਾਲ)-15 ਤੋਂ 17 ਫਰਵਰੀ ਨੂੰ ਸੰਤ ਰਾਮਪਾਲ ਦਾ ਬੋਧ ਦਿਵਸ ਸਮਾਗਮ ਮਨਾਇਆ ਜਾ ਰਿਹਾ ਹੈ ਅਤੇ ਇਸ ਸਬੰਧੀ ਸਥਾਨਕ ਸਤਲੋਕ ਆਸ਼ਰਮ ਖਮਾਣੋਂ ਵਿਖੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ¢ ਦੇਸ਼ ਭਰ ਵਿਚ 11 ਸਤਲੋਕ ਆਸ਼ਰਮਾਂ ਵਿਚ ਸਮਾਗਮ ਕਰਵਾਏ ਜਾ ਰਹੇ ਹਨ | ਜਿਸ ਤਹਿਤ ਪੰਜਾਬ ਵਿਚ ਸਤਲੋਕ ਆਸ਼ਰਮ ਖਮਾਣੋਂ ਜ਼ਿਲ੍ਹਾ ਫ਼ਤਹਿਗੜ੍ਹ ਅਤੇ ਸਤਲੋਕ ਆਸ਼ਰਮ ਧੂਰੀ ਜ਼ਿਲ੍ਹਾ ਸੰਗਰੂਰ ਵਿਖੇ ਸਮਾਗਮ ਆਯੋਜਿਤ ਕੀਤੇ ਜਾ ਰਹੇ ਹਨ¢ ਆਸ਼ਰਮ ਦੇ ਪ੍ਰਬੰਧਕ ਸੇਵਾਦਾਰਾਂ ਨੇ ਦੱਸਿਆ ਕਿ 17 ਫਰਵਰੀ 1988 ਨੂੰ ਸੰਤ ਰਾਮਪਾਲ ਨੇ ਸਵਾਮੀ ਰਾਮਦੇਵਾਨੰਦ ਤੋਂ ਨਾਮ ਉਪਦੇਸ਼ ਪ੍ਰਾਪਤ ਕੀਤਾ ਅਤੇ ਇਸ ਦਿਨ ਨੂੰ ਉਨ੍ਹਾਂ ਦੇ ਬੋਧ ਦਿਵਸ ਵਜੋਂ ਮਨਾਇਆ ਜਾਂਦਾ ਹੈ¢ ਸਵਾਮੀ ਰਾਮਦੇਵਾਨੰਦ ਨੇ 1994 ਵਿਚ ਉਨ੍ਹਾਂ ਨੂੰ ਨਾਮ ਉਪਦੇਸ਼ ਕਰਨ ਦੀ ਜ਼ਿੰਮੇਵਾਰੀ ਸੌਂਪ ਦਿੱਤੀ¢ ਉਨ੍ਹਾਂ ਦੱਸਿਆ ਕਿ 15 ਫਰਵਰੀ ਨੂੰ ਸੰਤ ਗ਼ਰੀਬ ਦਾਸ ਦੀ ਅੰਮਿ੍ਤਬਾਣੀ ਦੇ ਅਖੰਡ ਪਾਠ ਪ੍ਰਕਾਸ਼ ਹੋਣਗੇ¢ 16 ਫਰਵਰੀ ਨੂੰ ਵਿਸ਼ਾਲ ਖ਼ੂਨਦਾਨ ਕੈਂਪ ਅਤੇ ਦਹੇਜ ਰਹਿਤ ਵਿਆਹ ਕਰਵਾਏ ਜਾਣਗੇ ਅਤੇ 17 ਫਰਵਰੀ ਨੂੰ ਅਖੰਡ ਪਾਠ ਦੇ ਭੋਗ ਨਾਲ ਸਮਾਗਮਾਂ ਦੀ ਸਮਾਪਤੀ ਹੋਵੇਗੀ¢ ਤਿੰਨੇ ਦਿਨ ਅਧਿਆਤਮਿਕ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਜਾਵੇਗਾ, ਜਿਸ ਵਿਚ ਸਾਰੇ ਧਰਮਾਂ ਦੇ ਪਵਿੱਤਰ ਸਦਗ੍ਰੰਥਾਂ ਦੇ ਨਾਲ-ਨਾਲ ਤਸਵੀਰਾਂ ਰਾਹੀਂ ਅਧਿਆਤਮਿਕ ਗਿਆਨ ਪ੍ਰਦਰਸ਼ਿਤ ਕੀਤਾ ਜਾਵੇਗਾ¢ ਇਸ ਸਮਾਗਮ ਦਾ ਸਿੱਧਾ ਪ੍ਰਸਾਰਨ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਦੇ ਨਾਲ 17 ਫਰਵਰੀ ਨੂੰ ਸਾਧਨਾ ਚੈਨਲ 'ਤੇ ਵੀ ਕੀਤਾ ਜਾਵੇਗਾ ਅਤੇ ਤਿੰਨੇ ਦਿਨ ਸ਼ੁੱਧ ਦੇਸੀ ਘਿਉ ਦਾ ਭੰਡਾਰਾ ਅਤੁੱਟ ਵਰਤਾਇਆ ਜਾਵੇਗਾ |
ਪਿਛਲੀ ਖ਼ਬਰ ਆਵਾਰਾ ਪਸ਼ੂ ਕਾਰਨ ਹਾਦਸਾ, ਮੋਟਰਸਾਈਕਲ ਸਵਾਰ ਜ਼ਖ਼ਮੀ ਅਗਲੀ ਖ਼ਬਰ ਸ਼ੀਤਲਾ ਮਾਤਾ ਮੰਦਰ ਖਮਾਣੋਂ ਵਿਖੇ ਸ਼ਿਵਰਾਤਰੀ ਦਾ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।