ਸੰਘੋਲ, 14 ਫਰਵਰੀ (ਪਰਮਵੀਰ ਸਿੰਘ)-ਬੀਤੀ ਰਾਤ ਪਿੰਡ ਸੰਘੋਲ ਨੇੜੇ ਬਸੀ ਪਠਾਣਾਂ ਸੜਕ 'ਤੇ ਸੜਕ ਹਾਦਸਾ ਵਾਪਰਨ ਦਾ ਮਾਮਲਾ ਸਾਹਮਣੇ ਆਇਆ ਹੈ¢ ਦੱਸਿਆ ਜਾ ਰਿਹਾ ਹੈ ਕਿ ਉਕਤ ਸੜਕ ਹਾਦਸਾ ਆਵਾਰਾ ਪਸ਼ੂਆਂ ਕਾਰਨ ਵਾਪਰਿਆ¢ ਹਾਦਸੇ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ¢ ਹਾਦਸੇ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਸੜਕ ਸੁਰੱਖਿਆ ਫੋਰਸ ਦੀ ਟੀਮ ਨੇ ਪੀੜਤ ਨੂੰ ਇਲਾਜ ਲਈ ਖਮਾਣੋਂ ਦੇ ਹਸਪਤਾਲ 'ਚ ਦਾਖਲ ਕਰਵਾਇਆ¢ ਪੀੜਤ ਦੀ ਪਛਾਣ ਨਰੰਗ ਸਿੰਘ ਪੁੱਤਰ ਠਾਕੁਰ ਸਿੰਘ ਨਿਵਾਸੀ ਖਮਾਣੋਂ ਵਜੋਂ ਹੋਈ ਹੈ¢