19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਗੋਬਿੰਦਗੜ੍ਹ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੌਮੀ ਪੱਧਰੀ ਮੁਕਾਬਲੇ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 15-02-2026
ਮੰਡੀ ਗੋਬਿੰਦਗੜ੍ਹ, 14 ਫਰਵਰੀ (ਇਕਬਾਲਦੀਪ ਸੰਧੂ)-ਗੋਬਿੰਦਗੜ੍ਹ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਇਨਿੰਗ ਸਟਾਰ ਆਫ਼ ਇੰਡੀਆ ਰਾਸ਼ਟਰੀ ਪੱਧਰੀ ਡਾਂਸ ਅਤੇ ਮਾਡਲਿੰਗ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕੀਤਾ¢ ਇਸ ਮੁਕਾਬਲੇ ਦੀ ਜੱਜਮੈਂਟ ਪ੍ਰਸਿੱਧ ਬਾਲੀਵੁਡ ਕੋਰਿਓਗ੍ਰਾਫਰ ਵੈਭਵ ਘੁਗੇ ਵਲੋਂ ਕੀਤੀ ਗਈ¢ ਮੁਕਾਬਲੇ ਦੌਰਾਨ ਜੀ.ਪੀ.ਐਸ. ਦੇ ਵਿਦਿਆਰਥੀਆਂ ਨੇ ਵੱਖ-ਵੱਖ ਸ਼੍ਰੇਣੀਆਂ ਵਿਚ ਇਨਾਮ ਪ੍ਰਾਪਤ ਕੀਤੇ¢ ਕਰਮਨ ਅਤੇ ਵੈਸ਼ਨਵੀ ਨੇ ਡਿਊਟ ਡਾਂਸ ਸ਼੍ਰੇਣੀ ਵਿਚ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਟਿਆਨਾ ਅਤੇ ਪ੍ਰਭਕੀਰਤ ਨੇ ਇਸੇ ਸ਼੍ਰੇਣੀ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ¢ ਇਸ ਦੇ ਨਾਲ ਹੀ ਜੂਨੀਅਰ ਮਾਡਲਿੰਗ ਸ਼੍ਰੇਣੀ ਵਿਚ ਰੋਨਿਕਾ ਸ਼ਰਮਾ ਨੇ ਤੀਜਾ ਇਨਾਮ ਜਿੱਤ ਕੇ ਸਕੂਲ ਦੀ ਸ਼ਾਨ ਵਧਾਈ¢ ਸਕੂਲ ਪਿ੍ੰਸੀਪਲ ਡਾ. ਨੀਰੂ ਅਰੋੜਾ ਤੇ ਅਧਿਆਪਕਾਂ ਦੀ ਲਗਾਤਾਰ ਰਹਿਨੁਮਾਈ ਨਾਲ ਵਿਦਿਆਰਥੀਆਂ ਨੇ ਤਿਆਰੀ ਦੌਰਾਨ ਪੂਰਾ ਮਨੋਬਲ ਅਤੇ ਆਤਮਵਿਸ਼ਵਾਸ ਬਣਾਈ ਰੱਖਿਆ¢ ਇਹ ਉਪਲੱਬਧੀ ਗੋਬਿੰਦਗੜ੍ਹ ਪਬਲਿਕ ਸਕੂਲ ਲਈ ਮਾਣ ਦੀ ਗੱਲ ਹੈ ਅਤੇ ਭਵਿੱਖ ਵਿਚ ਵੀ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਹੀ ਉੱਚਾਈਆਂ ਛੂਹਣ ਲਈ ਪ੍ਰੇਰਿਤ ਕਰਦੀ ਰਹੇਗੀ¢
ਪਿਛਲੀ ਖ਼ਬਰ ਪੀ.ਆਈ.ਐੱਮ.ਟੀ. 'ਚ ਗੈੱਸਟ ਲੈਕਚਰ ਕਰਵਾਇਆ ਅਗਲੀ ਖ਼ਬਰ ਆਵਾਰਾ ਪਸ਼ੂ ਕਾਰਨ ਹਾਦਸਾ, ਮੋਟਰਸਾਈਕਲ ਸਵਾਰ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।