ਮਦਰ ਟੈਰੇਸਾ ਸਕੂਲ 'ਚ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ
ਅਜੀਤ ਡੈਸਕ
15-02-2026
ਵਿਦਿਆਰਥਣਾਂ ਨੇ ਹਰਿਆਣਵੀ ਡਾਂਸ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ, ਉੱਥੇ ਹੀ ਮੁੰਡਿਆਂ ਵਲੋਂ ਪੇਸ਼ ਕੀਤੇ ਗਏ ਜੋਸ਼ੀਲੇ ਭੰਗੜੇ ਨੇ ਮਾਹੌਲ ਨੂੰ ਹੋਰ ਵੀ ਰੰਗੀਨ ਬਣਾ ਦਿੱਤਾ | ਇਸ ਮੌਕੇ ਅਧਿਆਪਕਾਵਾਂ ਕੰਵਲਜੀਤ ਕੌਰ, ਪਿ੍ਅੰਕਾ ਅਤੇ ਸਿਮਰਨਜੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ | ਉਨ੍ਹਾਂ ਨੇ ਬੱਚਿਆਂ ਨੂੰ ਜੀਵਨ ਵਿਚ ਮਿਹਨਤ, ਅਨੁਸ਼ਾਸਨ ਅਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਮਿਸ ਕੰਵਲਜੀਤ ਕੌਰ ਨੇ ਬਾਖੂਬੀ ਨਿਭਾਈ, ਜਦਕਿ ਮਿਸ ਪੂਜਾ, ਮਿਸ ਵਰਸ਼ਾ ਅਤੇ ਮਿਸ ਨੀਤੂ ਨੇ ਅਨੁਸ਼ਾਸਨ ਬਣਾਈ ਰੱਖਣ ਵਿਚ ਸਹਿਯੋਗ ਦਿੱਤਾ | ਸਮਾਰੋਹ ਦੇ ਅੰਤ ਵਿੱਚ ਡਾਇਰੈਕਟਰ ਵਿਕਰਮਜੀਤ ਸਿੰਘ ਅਤੇ ਕਸ਼ਮੀਰ ਸਿੰਘ ਨੇ ਵਿਦਿਆਰਥੀਆਂ ਨੂੰ ਪ੍ਰੇਰਣਾਦਾਇਕ ਸੰਦੇਸ਼ ਦਿੱਤਾ ਅਤੇ ਉਨ੍ਹਾਂ ਦੀਆਂ ਆਉਣ ਵਾਲੀਆਂ ਪ੍ਰੀਖਿਆਵਾਂ ਲਈ ਹੌਸਲਾ ਵਧਾਇਆ | ਇਸ ਉਪਰੰਤ ਕੇਕ ਕੱਟ ਕੇ ਵਿਦਿਆਰਥੀਆਂ ਨੇ ਇੱਕ-ਦੂਜੇ ਨਾਲ ਖੁਸ਼ੀਆਂ ਸਾਂਝੀਆਂ ਕੀਤੀਆਂ |