19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਭਾਕਿਯੂ ਕਾਦੀਆਂ ਵਲੋਂ 17 ਫਰਵਰੀ ਨੂੰ ਨਾਨੋਕੀ ਵਿਖੇ ਹੋਵੇਗੀ ਕਿਸਾਨ ਮਹਾਂਪੰਚਾਇਤ-ਪ੍ਰਧਾਨ ਜੋਗੀ

ਅਜੀਤ ਡੈਸਕ 15-02-2026
ਭਾਦਸੋਂ, 14 ਫਰਵਰੀ (ਗੁਰਬਖ਼ਸ਼ ਸਿੰਘ ਵੜੈਚ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਪਟਿਆਲਾ ਦੀ ਉੱਚ ਪੱਧਰੀ ਹੰਗਾਮੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਬਜਿੰਦਰ ਸਿੰਘ ਜੋਗੀ ਗਰੇਵਾਲ ਨਾਨੋਕੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ 'ਚ 17 ਫਰਵਰੀ ਨੂੰ ਗੈਰੀ ਫਾਰਮਜ਼ ਨਾਨੋਕੀ ਵਿਖੇ ਹੋਣ ਵਾਲੀ ਕਿਸਾਨ ਮਹਾ ਪੰਚਾਇਤ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਜ਼ਿਲ੍ਹਾ ਪ੍ਰਧਾਨ ਜੋਗੀ ਨਾਨੋਕੀ ਨੇ ਦੱਸਿਆ ਕਿ ਇਸ ਮਹਾ ਪੰਚਾਇਤ ਵਿੱਚ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਆਪਣੀ ਸਮੁੱਚੀ ਟੀਮ ਸਮੇਤ ਸ਼ਾਮਿਲ ਹੋਣਗੇ | ਮੀਟਿੰਗ ਦੌਰਾਨ ਉਗਰਾਹਾਂ ਜਥੇਬੰਦੀ ਤੇ ਸਰਕਾਰ ਵਲੋਂ ਕੀਤੇ ਗਏ ਲਾਠੀਚਾਰਜ ਦੀ ਸਖਤ ਨਿਖੇਧੀ ਕੀਤੀ ਗਈ | ਜਾਣਕਾਰੀ ਦਿੰਦਿਆਂ ਪ੍ਰਧਾਨ ਜੋਗੀ ਨਾਨੋਕੀ ਨੇ ਕਿਹਾ ਕਿ ਬਿਜਲੀ ਸੋਧ ਬਿਲ ਲਾਗੂ ਨਾ ਕਰਨ, ਸਮਾਰਟ ਮੀਟਰਾਂ ਦਾ ਵਿਰੋਧ, ਕੋਆਪਰੇਟਿਵ ਸੁਸਾਇਟੀਆਂ ਦੇ ਕਰਜ਼ੇ ਮੁਆਫ਼ ਕਰਵਾਉਣ, ਨਕਲੀ ਦੁੱਧ ਦੀ ਵਿਕਰੀ ਬੰਦ ਕਰਨ, ਸੀਡ ਬਿਲ ਦਾ ਵਿਰੋਧ ਅਤੇ ਮਨਰੇਗਾ ਮਜ਼ਦੂਰਾਂ ਦੇ ਹੱਕਾਂ ਲਈ ਇਹ ਆਵਾਜ਼ ਬੁਲੰਦ ਕੀਤੀ ਜਾਵੇਗੀ |
ਪਿਛਲੀ ਖ਼ਬਰ ਧਾਰਮਿਕ ਪ੍ਰੀਖਿਆ 'ਚ ਐੱਸ.ਟੀ.ਐੱਸ. ਸਕੂਲ ਦੀਆਂ ਵਿਦਿਆਰਥਣਾਂ ਨੇ ਦਿਖਾਈ ਵਧੀਆ ਕਾਰਗੁਜ਼ਾਰੀ ਅਗਲੀ ਖ਼ਬਰ ਮਦਰ ਟੈਰੇਸਾ ਸਕੂਲ 'ਚ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।