19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਧਾਰਮਿਕ ਪ੍ਰੀਖਿਆ 'ਚ ਐੱਸ.ਟੀ.ਐੱਸ. ਸਕੂਲ ਦੀਆਂ ਵਿਦਿਆਰਥਣਾਂ ਨੇ ਦਿਖਾਈ ਵਧੀਆ ਕਾਰਗੁਜ਼ਾਰੀ

ਅਜੀਤ ਡੈਸਕ 15-02-2026
ਬਸੀ ਪਠਾਣਾਂ, 14 ਫਰਵਰੀ (ਐਚ.ਐਸ.ਗੌਤਮ)-ਸ਼੍ਰੋਮਣੀ ਕਮੇਟੀ ਵਲੋਂ ਸੈਸ਼ਨ 2024-25 ਵਾਸਤੇ ਨਵੰਬਰ 2024 ਵਿਚ ਲਈ ਗਈ ਧਾਰਮਿਕ ਪ੍ਰੀਖਿਆ ਵਿਚ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਐਸ.ਟੀ.ਐਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੰਦਪੁਰ ਕਲੌੜ ਦੇ ਵਿਦਿਆਰਥੀਆਂ ਨੂੰ ਵਜ਼ੀਫ਼ੇ ਨਾਲ ਸਨਮਾਨਿਤ ਕੀਤਾ ਗਿਆ¢ ਵਿਦਿਆਰਥਣ ਸਿਮਰਨਜੀਤ ਕੌਰ, ਕੋਮਲਜੋਤ ਕੌਰ, ਰਮਨਦੀਪ ਕੌਰ, ਪਵਨਪ੍ਰੀਤ ਕੌਰ, ਜੈਸਮੀਨ ਕੌਰ ਨੇ ਨਵੰਬਰ 2024 ਦੀ ਧਾਰਮਿਕ ਪ੍ਰੀਖਿਆ ਵਿਚ ਆਪਣੀ ਮਿਹਨਤ ਸਦਕਾ ਵਜ਼ੀਫ਼ਾ ਹਾਸਲ ਕੀਤਾ ਹੈ¢ ਸਕੂਲ ਦੇ ਡਾਇਰੈਕਟਰ ਮਹਿੰਦਰ ਸਿੰਘ ਸੋਮਲ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ¢ ਪਿ੍ੰਸੀਪਲ ਬਲਵਿੰਦਰ ਕੌਰ ਨੇ ਦੱਸਿਆ ਕਿ ਧਾਰਮਿਕ ਪ੍ਰੀਖਿਆ ਹਰ ਸਾਲ ਸ਼੍ਰੋਮਣੀ ਕਮੇਟੀ ਵਲੋਂ ਕਰਵਾਈ ਜਾਂਦੀ ਹੈ ਅਤੇ ਸਕੂਲ ਦੇ ਵਿਦਿਆਰਥੀ ਹਰ ਸਾਲ ਵਧੀਆ ਕਾਰਗੁਜ਼ਾਰੀ ਦਿਖਾਉਂਦੇ ਹਨ¢ ਇਸ ਮੌਕੇ 'ਤੇ ਸਕੂਲ ਦੀ ਕਮੇਟੀ ਦੇ ਪ੍ਰਧਾਨ ਗੁਰਨਾਮ ਸਿੰਘ, ਹਰਮਨਦੀਪ ਸਿੰਘ ਸੋਮਲ, ਰਾਜਦੀਪ ਸਿੰਘ, ਵਰਿੰਦਰ ਕੁਮਾਰ ਅਤੇ ਹਰਮੀਤ ਕੌਰ ਵੀ ਹਾਜ਼ਰ ਸਨ¢
ਪਿਛਲੀ ਖ਼ਬਰ ਦਲਬਾਰਾ ਸਿੰਘ ਵਿਰਕ ਸਾਥੀਆਂ ਸਮੇਤ ਅਕਾਲੀ ਦਲ ਪੁਨਰ ਸੁਰਜੀਤ ਵਿਚ ਹੋਏ ਸ਼ਾਮਿਲ ਅਗਲੀ ਖ਼ਬਰ ਭਾਕਿਯੂ ਕਾਦੀਆਂ ਵਲੋਂ 17 ਫਰਵਰੀ ਨੂੰ ਨਾਨੋਕੀ ਵਿਖੇ ਹੋਵੇਗੀ ਕਿਸਾਨ ਮਹਾਂਪੰਚਾਇਤ-ਪ੍ਰਧਾਨ ਜੋਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।