ਮੰਡੀ ਗੋਬਿੰਦਗੜ੍ਹ, 14 ਫਰਵਰੀ (ਇਕਬਾਲਦੀਪ ਸੰਧੂ)-ਸੈਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ ਜਲਾਲਪੁਰ ਵਲੋਂ ਵਿਦਿਆਰਥੀਆਂ ਲਈ ਇਕ ਰੰਗਾਰੰਗ ਅਤੇ ਯਾਦਗਾਰ ਫੇਅਰਵੈੱਲ ਸਮਾਰੋਹ ਆਯੋਜਿਤ ਕੀਤਾ ਗਿਆ¢ ਇਹ ਪ੍ਰੋਗਰਾਮ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਸੁਚੱਜੇ ਢੰਗ ਨਾਲ ਆਯੋਜਿਤ ਕੀਤਾ ਗਿਆ¢ ਪ੍ਰੋਗਰਾਮ ਦੀ ਸ਼ੁਰੂਆਤ ਗਰਮਜੋਸ਼ੀ ਭਰੇ ਸਵਾਗਤ ਨਾਲ ਹੋਈ, ਜਿਸ ਤੋਂ ਬਾਅਦ ਮਨਮੋਹਕ ਭਾਸ਼ਣਾਂ ਅਤੇ ਰੰਗਾਰੰਗ ਸੱਭਿਆਚਾਰਕ ਪ੍ਰਸਤੁਤੀਆਂ ਦਾ ਆਯੋਜਨ ਕੀਤਾ ਗਿਆ¢ ਜੂਨੀਅਰ ਵਿਦਿਆਰਥੀਆਂ ਵਲੋਂ ਸੁੰਦਰ ਨਿ੍ਤ ਪੇਸ਼ਕਾਰੀਆਂ ਕੀਤੀਆਂ ਗਈਆਂ | ਯੋਗ ਵਿਦਿਆਰਥੀਆਂ ਨੂੰ ਵੱਖ-ਵੱਖ ਖ਼ਿਤਾਬਾਂ ਨਾਲ ਸਨਮਾਨਿਤ ਕੀਤਾ ਗਿਆ | ਸਮਾਰੋਹ ਦਾ ਮੁੱਖ ਆਕਰਸ਼ਨ ਮਿਸਟਰ ਫੇਅਰਵੈੱਲ ਅਰਮਾਨ ਸਿੰਘ, ਮਿਸ ਫੇਅਰਵੈੱਲ ਰਵਲੀਨ ਕੌਰ ਅਤੇ ਸਟੂਡੈਂਟ ਆਫ਼ ਦਾ ਯੀਅਰ ਜਯੋਤਨਮਨ ਕੌਰ ਨੂੰ ਚੁਣਿਆ ਗਿਆ¢ ਸਕੂਲ ਦੀ ਪਿ੍ੰਸੀਪਲ ਦਿਵਿਆ ਮਹਿਤਾ ਨੇ ਆਪਣੇ ਪ੍ਰੇਰਨਾਦਾਇਕ ਅਤੇ ਭਾਵੁਕ ਸੰਬੋਧਨ ਨਾਲ ਸਭ ਨੂੰ ਪ੍ਰੇਰਿਤ ਕੀਤਾ¢ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਨੁਸ਼ਾਸਨ, ਇਮਾਨਦਾਰੀ ਮੁੱਲਾਂ ਨੂੰ ਅਪਣਾਉਣ ਲਈ ਉਤਸ਼ਾਹਿਤ ਕੀਤਾ ਅਤੇ ਕਿਹਾ ਕਿ ਸਫਲਤਾ ਉਨ੍ਹਾਂ ਨੂੰ ਮਿਲਦੀ ਹੈ ਜੋ ਨਿਮਰਤਾ ਅਤੇ ਲਗਨ ਨਾਲ ਮਿਹਨਤ ਕਰਦੇ ਹਨ¢ ਮੈਨੇਜਿੰਗ ਡਾਇਰੈਕਟਰ ਜੇ.ਪੀ.ਐਸ. ਜੌਲੀ, ਡਿਪਟੀ ਮੈਨੇਜਿੰਗ ਡਾਇਰੈਕਟਰ ਸਤਿੰਦਰਜੀਤ ਜੌਲੀ ਅਤੇ ਪੈ੍ਰਜ਼ੀਡੈਂਟ ਨਵੇਰਾ ਜੌਲੀ ਨੇ ਵੀ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ¢ ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਸੁਪਨਿਆਂ ਨੂੰ ਦਿ੍ੜ੍ਹ ਨਿਸ਼ਚੇ ਨਾਲ ਪੂਰਾ ਕਰਨ ਅਤੇ ਸੰਸਥਾ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ¢ ਫੇਅਰਵੈੱਲ ਸਮਾਰੋਹ ਭਾਵੁਕ ਪਰ ਉਮੀਦ ਭਰੇ ਮਾਹੌਲ ਵਿਚ ਸਮਾਪਤ ਹੋਇਆ¢