ਫ਼ਤਹਿਗੜ੍ਹ ਸਾਹਿਬ, 17 ਫਰਵਰੀ (ਮਨਪ੍ਰੀਤ ਸਿੰਘ)-ਅੱਜ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਵਿਧਾਇਕ ਲਖਵੀਰ ਸਿੰਘ ਰਾਏ ਦੀ ਅਗਵਾਈ ਵਿਚ ਵੱਡਾ ਕਾਫ਼ਲਾ ਮੋਗਾ ਵਿਖੇ ਹੋਣ ਵਾਲੀ ਵਿਸ਼ਾਲ ਰੈਲੀ 'ਚ ਸ਼ਾਮਿਲ ਹੋਣ ਲਈ ਸਰਹਿੰਦ ਤੋਂ ਰਵਾਨਾ ਹੋਇਆ | ਇਸ ਮੌਕੇ ਵਿਧਾਇਕ ਰਾਏ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਮੋਗਾ ਦੇ ਕਿੱਲੀ ਚਹਿਲਾਂ ਵਿਖੇ ਇਕ ਸੂਬਾ ਪੱਧਰੀ ਵਿਸ਼ਾਲ ਰੈਲੀ ਹੋ ਰਹੀ ਹੈ, ਜਿਸ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰ ਰਹੇ ਹਨ ਅਤੇ ਪੰਜਾਬ ਭਰ ਤੋਂ ਨੌਜਵਾਨ ਇਸ ਰੈਲੀ ਦਾ ਹਿੱਸਾ ਬਣਨ ਦੇ ਲਈ ਵੱਡੇ ਕਾਫ਼ਲੇ ਦੇ ਵਿਚ ਪਹੁੰਚ ਰਹੇ ਹਨ | ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਬੱਸਾਂ ਦਾ ਵੱਡਾ ਕਾਫ਼ਲਾ ਕਿੱਲੀ ਚਹਿਲਾਂ ਵਿਚ ਪਹੁੰਚ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਨੂੰ ਖ਼ਤਮ ਕਰਨ ਲਈ ਵਚਨਬੱਧ ਹੈ | ਪਿਛਲੇ ਦਿਨੀਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹੇ ਵਿਚ 1200 ਦੇ ਕਰੀਬ ਛੋਟੇ ਵੱਡੇ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਜੇਲ੍ਹਾਂ ਦੇ ਵਿਚ ਡੱਕਿਆ ਗਿਆ, ਤਾਂ ਜੋ ਨਸ਼ੇ ਦੀ ਚੇਨ ਨੂੰ ਤੋੜਿਆ ਜਾ ਸਕੇ | ਇੱਥੇ ਹੀ ਬੱਸ ਨਹੀਂ ਇਸ ਤੋਂ ਇਲਾਵਾ ਪੁਲਿਸ ਵਲੋਂ ਗੈਂਗਸਟਰਾਂ 'ਤੇ ਵਾਰ ਮੁਹਿੰਮ ਵੀ ਸ਼ੁਰੂ ਕੀਤੀ ਹੋਈ ਹੈ ਤਾਂ ਜੋ ਪੰਜਾਬ ਦਾ ਮਾਹੌਲ ਸ਼ਾਂਤੀਪੂਰਵਕ ਬਣਾਇਆ ਜਾ ਸਕੇ | ਵਿਧਾਇਕ ਰਾਏ ਨੇ ਕਿਹਾ ਕਿ ਸਾਡੇ ਸੂਬੇ ਦੇ ਲੋਕ ਅਮਨ ਪਸੰਦ ਹਨ, ਉਨ੍ਹਾਂ ਦੀ ਸੁਰੱਖਿਆ ਦੇ ਮੱਦੇ ਨਜ਼ਰ ਪੰਜਾਬ ਸਰਕਾਰ ਨਸ਼ਿਆਂ ਦੇ ਜਾਲ ਨੂੰ ਖ਼ਤਮ ਕਰਨ ਲਈ ਦਿਨ-ਰਾਤ ਮਿਹਨਤ ਕਰ ਰਹੀ ਹੈ, ਜਦੋਂ ਤੱਕ ਇਹ ਪੂਰੀ ਤਰ੍ਹਾਂ ਖ਼ਤਮ ਨਹੀਂ ਹੋ ਜਾਂਦਾ, ਉਦੋਂ ਤੱਕ ਇਹ ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਹੋਰਨਾਂ ਤੋਂ ਇਲਾਵਾ 'ਆਪ' ਦੇ ਸੀਨੀਅਰ ਆਗੂ ਕੁਲਵਿੰਦਰ ਸਿੰਘ ਡੇਰਾ, ਰਮੇਸ਼ ਕੁਮਾਰ ਸੋਨੂੰ, ਰਾਜਦਵਿੰਦਰ ਸਿੰਘ ਲਾਡੀ ਖਰ੍ਹੇ, ਪੀ.ਏ. ਬਹਾਦਰ ਖ਼ਾਨ, ਸੰਗਠਨ ਇੰਚਾਰਜ ਐਡਵੋਕੇਟ ਗੁਰਮੀਤ ਸਿੰਘ ਬਾਜਵਾ, ਬਲਾਕ ਸੰਮਤੀ ਮੈਂਬਰ ਸਤਵੀਰ ਸਿੰਘ ਜੱਲ੍ਹਾ, ਬਲਾਕ ਕੋਆਰਡੀਨੇਟਰ ਰਮਨ ਖਹਿਰਾ, ਸਰਪੰਚ ਪਰਵਿੰਦਰ ਸਿੰਘ ਸੌਢਾਂ, ਠੇਕੇਦਾਰ ਅਵਤਾਰ ਸਿੰਘ ਚਨਾਰਥਲ, ਸਰਪੰਚ ਐਡਵੋਕੇਟ ਨਰਿੰਦਰ ਸਿੰਘ, ਗੁਰਜੰਟ ਸਿੰਘ ਭਮਾਰਸੀ, ਸਰਪੰਚ ਜਸਵੰਤ ਸਿੰਘ ਖੇੜੀ, ਰਾਜੂ ਸਰਪੰਚ ਚਨਾਰਥਲ ਕਲਾਂ, ਹਰਮੇਸ਼ ਛੰਨਾ, ਗੁਰਪ੍ਰੀਤ ਸਿੰਘ ਬੱਗਾ, ਸਰਪੰਚ ਗੁਰਪ੍ਰੀਤ ਸਿੰਘ ਮੰਢੋਰ, ਜਗਜੀਤ ਸਿੰਘ ਰਿਊਨਾ, ਪਿ੍ਤਪਾਲ ਸਿੰਘ ਜੱਸੀ, ਬਲਵੀਰ ਸਿੰਘ ਸੋਢੀ, ਬਲਜਿੰਦਰ ਸਿੰਘ ਗੋਲਾ, ਲਖਵਿੰਦਰ ਸਿੰਘ ਜਾਗੋ, ਹਰਮੇਸ਼ ਪੂਨੀਆ, ਸਰਪੰਚ ਹਰਸ਼ਦੀਪ ਸ਼ਰਮਾ, ਜਗਰੂਪ ਸਿੰਘ ਧਤੌਦਾ, ਹੈਪੀ ਭੈਣੀ, ਸਰਪੰਚ ਸਤਪਾਲ ਸਿੰਘ, ਬਹਾਦਰ ਅਲੀ, ਗੁਰਦੀਪ ਸਿੰਘ ਲਾਲਾ, ਸਰਪੰਚ ਹਰਬੰਸ ਸਿੰਘ, ਡਾ. ਬਲਜਿੰਦਰ ਸਿੰਘ, ਇਸਤਰੀ ਵਿੰਗ ਦੀ ਪ੍ਰਧਾਨ ਐਡਵੋਕੇਟ ਰੀਨਾ ਰਾਣੀ, ਰਣਜੀਤ ਸਿੰਘ ਰਵੀ ਚੀਮਾ ਮੈਂਬਰ ਬਲਾਕ ਸੰਮਤੀ, ਰਣਜੋਧ ਸਿੰਘ ਮੀਰਪੁਰ ਆਦਿ ਸਮੇਤ ਵੱਡੀ ਗਿਣਤੀ 'ਚ 'ਆਪ' ਦੇ ਵਲੰਟੀਅਰ ਤੇ ਆਗੂ ਹਾਜ਼ਰ ਸਨ |