23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਬਿਜਲੀ ਬੋਰਡ ਸਰਹਿੰਦ ਵਿਖੇ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ

ਅਜੀਤ ਡੈਸਕ 18-02-2026
ਫ਼ਤਹਿਗੜ੍ਹ ਸਾਹਿਬ, 17 ਫਰਵਰੀ (ਮਨਪ੍ਰੀਤ ਸਿੰਘ)-ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੰਡ ਮੰਡਲ ਸਰਹਿੰਦ ਤੇ 66 ਕੇ.ਵੀ ਗਰਿੱਡ ਸਰਹਿੰਦ ਦੇ ਮੁਲਾਜ਼ਮਾਂ ਵਲੋਂ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ 'ਚ ਵੱਡੀ ਗਿਣਤੀ 'ਚ ਇਲਾਕੇ ਦੀਆਂ ਸੰਗਤਾਂ ਸਮੇਤ ਬਿਜਲੀ ਮੁਲਾਜ਼ਮਾਂ ਤੇ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ, ਡਿਪਟੀ ਚੀਫ਼ ਇੰਜੀਨੀਅਰ ਸੁਖਜੀਤ ਸਿੰਘ ਤੇ ਐਡੀਸ਼ਨਲ ਐਸ.ਈ ਅਮਨਦੀਪ ਸਿੰਘ ਢੀਂਡਸਾ ਵਲੋਂ ਸ਼ਮੂਲੀਅਤ ਕੀਤੀ ਗਈ | ਜਾਣਕਾਰੀ ਦਿੰਦਿਆਂ ਇੰਜੀਨੀਅਰ ਦਵਿੰਦਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਬੀਬੀਆਂ ਦੇ ਕੀਰਤਨੀ ਜਥੇ, ਬੀਬੀ ਸਿਮਰਨਜੀਤ ਕੌਰ ਰਾਜਪੁਰਾ ਤੇ ਭਾਈ ਅੰਗ੍ਰੇਜ਼ ਸਿੰਘ ਤੇ ਭਾਈ ਰਣਜੀਤ ਸਿੰਘ ਦੇ ਜਥੇ ਵਲੋਂ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਭਾਈ ਹਰਪਾਲ ਸਿੰਘ ਨੇ ਕਥਾ ਰਾਹੀਂ ਸੰਗਤਾਂ ਨੂੰ ਗੁਰੂ ਦੀ ਬਾਣੀ ਨਾਲ ਜੋੜਿਆ | ਉਨ੍ਹਾਂ ਦੱਸਿਆ ਕਿ ਧਾਰਮਿਕ ਸਮਾਗਮ ਦੀ ਸਮਾਪਤੀ ਉਪਰੰਤ ਮੁਲਾਜ਼ਮਾਂ ਵਲੋਂ ਗੁਰੂ ਦਾ ਲੰਗਰ ਅਟੁੱਟ ਵਰਤਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੌਰਾਨ ਸੇਵਾ ਨਿਭਾਉਣ ਵਾਲੇ ਮੁਲਾਜ਼ਮ ਸੇਵਾਦਾਰਾਂ ਦਾ ਪ੍ਰਬੰਧਕਾਂ ਵਲੋਂ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ | ਇੰਜੀਨੀਅਰ ਦਵਿੰਦਰ ਸਿੰਘ ਨੇ ਕਿਹਾ ਕਿ ਗੁਰੂ ਦੀ ਬਾਣੀ ਨਾਲ ਜੁੜ ਕੇ ਹੀ ਆਪਣਾ ਆਲਾ ਦੁਆਲਾ ਸਾਫ਼ ਸੁਥਰਾ ਰੱਖਿਆ ਜਾ ਸਕਦਾ ਹੈ ਤੇ ਵਧੀਆ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਵੀਰ ਸਿੰਘ ਜੇ.ਈ ਵਨ, ਨਰਸ਼ਦ ਅਲੀ, ਦਲਜੀਤ ਸਿੰਘ, ਹਰਪ੍ਰੀਤ ਸਿੰਘ, ਅਵਤਾਰ ਸਿੰਘ ਡੇਰਾ, ਜਸਪ੍ਰੀਤ ਸਿੰਘ, ਸੰਦੀਪ ਰਾਣਾ, ਜਸਪਾਲ ਸਿੰਘ ਜੇ.ਈ, ਹਰਦੀਪ ਸਿੰਘ, ਮਲਕੀਤ ਸਿੰਘ, ਹਰਵਿੰਦਰ ਸਿੰਘ, ਅਮਰਿੰਦਰ ਸਿੰਘ, ਸੂਰਜ ਸਿੰਘ, ਮਨਪ੍ਰੀਤ ਸਿੰਘ, ਅੰਮਿ੍ਤ ਸਿੰਘ, ਸੁਖਦੇਵ ਸਿੰਘ ਆਦਿ ਸਮੇਤ ਬਿਜਲੀ ਤੇ ਗਰਿੱਡ ਦੇ ਮੁਲਾਜ਼ਮ ਵੱਡੀ ਗਿਣਤੀ ਹਾਜ਼ਰ ਸਨ |
ਪਿਛਲੀ ਖ਼ਬਰ ਵਿਜ਼ਡਮ ਕਲਾਸਿਸ ਦੇ ਵਿਦਿਆਰਥੀਆਂ ਨੇ ਜੇ.ਈ.ਈ. ਮੇਨ ਦੀ ਪ੍ਰੀਖਿਆ 'ਚ ਮਾਰੀ ਬਾਜ਼ੀ ਅਗਲੀ ਖ਼ਬਰ ਪੰਜਾਬ ਸਰਕਾਰ ਸੂਬੇ 'ਚੋਂ ਨਸ਼ਿਆਂ ਦੇ ਖ਼ਾਤਮੇ ਲਈ ਪੂਰੀ ਤਰ੍ਹਾਂ ਸੁਹਿਰਦ-ਵਿਧਾਇਕ ਰਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।