15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਪੀ.ਐੱਚ.ਸੀ. ਸੰਘੋਲ ਵਿਖੇ ਧਾਰਮਿਕ ਸਮਾਗਮ

ਮੈਡੀਕਲ ਅਫ਼ਸਰ ਸੰਘੋਲ ਤੇ ਹੋਰ ਪ੍ਰਬੰਧਕ ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਦਾ ਸਮਾਗਮ ਮੌਕੇ ਸਵਾਗਤ ਕਰਦੇ ਹੋਏ | ਅਜੀਤ ਤਸਵੀਰ <br/> 19-02-2026
ਸੰਘੋਲ, 18 ਫਰਵਰੀ (ਪਰਮਵੀਰ ਸਿੰਘ ਧਨੋਆ)-ਪ੍ਰਾਇਮਰੀ ਹੈਲਥ ਸੈਂਟਰ ਸੰਘੋਲ ਵਿਖੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ | ਉਪਰੰਤ ਕੀਰਤਨੀ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ | ਜਾਣਕਾਰੀ ਸਾਂਝੀ ਕਰਦਿਆਂ ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਲਖਵਿੰਦਰ ਸਿੰਘ ਨੇ ਦੱਸਿਆ ਕਿ ਸਮਾਗਮ 'ਚ ਹਲਕਾ ਵਿਧਾਇਕ ਬਸੀ ਪਠਾਣਾਂ ਰੁਪਿੰਦਰ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਇਸ ਦੌਰਾਨ ਹੈਲਥ ਕਰਮੀਆਂ ਵਲੋਂ ਸਬਸਿਡਰੀ ਹੈਲਥ ਸੈਂਟਰ ਧਨੌਲਾ ਤੋਂ ਕਰਮਚਾਰੀ ਅੰਗਰੇਜ਼ ਕੌਰ ਦੀ ਸੇਵਾ ਮੁਕਤੀ 'ਤੇ ਉਨ੍ਹਾਂ ਨੂੰ ਨਿੱਘੀ ਵਿਦਾਇਗੀ ਵੀ ਦਿੱਤੀ ਗਈ | ਸਮਾਗਮ ਦੀ ਸਮਾਪਤੀ ਮੌਕੇ ਸਹਾਇਕ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ-ਕਮ-ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ ਡਾ. ਕੰਵਲਦੀਪ ਸਿੰਘ ਨੇ ਧਾਰਮਿਕ ਸਮਾਗਮ 'ਚ ਸ਼ਾਮਿਲ ਹੋਈਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ | ਸਮਾਗਮ ਮੌਕੇ ਸਮੂਹ ਹੈਲਥ ਕਰਮੀ ਅਤੇ ਇਲਾਕੇ ਦੇ ਪਤਵੰਤੇ ਮੌਜੂਦ ਸਨ |
ਪਿਛਲੀ ਖ਼ਬਰ ਅੱਜ ਪੰਜਾਬ ਨੂੰ ਵੀ ਭਾਜਪਾ ਵਰਗੀ ਵਧੀਆ ਲੀਡਰਸ਼ਿਪ ਦੀ ਜ਼ਰੂਰਤ-ਸਿੱਧੂਪੁਰ ਅਗਲੀ ਖ਼ਬਰ ਵਿਸ਼ਵ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਕੌਮਾਂਤਰੀ ਪੰਜਾਬੀ ਕਾਨਫ਼ਰੰਸ ਦਾ ਆਗਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।