15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਮਾਤਾ ਅਮਰਜੀਤ ਕੌਰ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 'ਚ ਵੱਡੀ ਗਿਣਤੀ ਸੰਗਤਾਂ ਹੋਈਆਂ ਸ਼ਾਮਿਲ

ਸਰਦਾਰਨੀ ਅਮਰਜੀਤ ਕੌਰ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਦੌਰਾਨ ਕੀਰਤਨ ਕਰਦਾ ਹੋਇਆ ਰਾਗੀ ਜਥਾ ਅਤੇ ਸਮਾਗਮ ਵਿਚ ਸ਼ਾਮਿਲ ਸੰਗਤਾਂ | ਤਸਵੀਰਾਂ: ਕਰਨ <br/> 19-02-2026
ਫ਼ਤਹਿਗੜ੍ਹ ਸਾਹਿਬ, 18 ਫਰਵਰੀ (ਬਲਜਿੰਦਰ ਸਿੰਘ)-ਨੰਬਰਦਾਰ ਗੁਰਪਾਲ ਸਿੰਘ ਦੀ ਧਰਮ ਪਤਨੀ ਅਤੇ ਪੰਚ ਜਗਜੀਵਨ ਸਿੰਘ ਦੇ ਮਾਤਾ ਸਰਦਾਰਨੀ ਅਮਰਜੀਤ ਕੌਰ, ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੇ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਅੱਜ ਪਿੰਡ ਹਿੰਮਤਪੁਰਾ, ਮੋਰਿੰਡਾ ਚੁੰਨੀ ਰੋਡ ਤਹਿਸੀਲ ਬਸੀ ਪਠਾਣਾਂ ਵਿਖੇ ਹੋਇਆ | ਜਿਸ ਦੌਰਾਨ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਸ੍ਰੀ ਚਮਕੌਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਰਿੰਦਰ ਸਿੰਘ ਦੇ ਜਥੇ ਵਲੋਂ ਸੰਗਤਾਂ ਨੂੰ ਵੈਰਾਗਮਈ ਸ਼ਬਦ ਕੀਰਤਨ ਸਰਵਣ ਕਰਵਾਇਆ ਗਿਆ | ਸ਼ਰਧਾਂਜਲੀ ਸਮਾਗਮ ਵਿਚ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ, ਸੀਨੀਅਰ ਕਾਂਗਰਸੀ ਆਗੂ ਡਾ. ਮਨੋਹਰ ਸਿੰਘ, ਓਮ ਪ੍ਰਕਾਸ਼ ਤਾਂਗੜੀ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਰੋਪੜ ਬਲਜਿੰਦਰ ਸਿੰਘ ਗਰੇਵਾਲ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਹਰਮੇਲ ਸਿੰਘ ਭਟੇੜੀ, ਜ਼ਿਲ੍ਹਾ ਪੈੱ੍ਰਸ ਸਕੱਤਰ ਗੁਰਮੁੱਖ ਸਿੰਘ ਲਵਲੀ, ਸਤਨਾਮ ਸਿੰਘ ਨੌਗਾਵਾਂ ਬਲਾਕ ਪ੍ਰਧਾਨ, ਜਰਨੈਲ ਸਿੰਘ ਮਾਜਰੀ ਜ਼ਿਲ੍ਹਾ ਮੀਤ ਪ੍ਰਧਾਨ, ਲਖਵੀਰ ਸਿੰਘ ਥਾਬਲਾਂ ਸੀਨੀਅਰ ਅਕਾਲੀ ਆਗੂ, ਜਰਨੈਲ ਸਿੰਘ ਯੂਥ ਆਗੂ ਭਾਕਿਯੂ ਰਾਜੇਵਾਲ, ਸਤਵੀਰ ਸਿੰਘ ਡੀ.ਐਫ ਐਸ.ਸੀ ਫੂਡ ਸਪਲਾਈ, ਨੰਬਰਦਾਰ ਕਾਕਾ ਸਿੰਘ ਈਸਰਹੇਲ, ਜਗਦੀਸ਼ ਸਿੰਘ ਲੂਲੋਂ, ਸ਼ੇਰ ਸਿੰਘ ਕਕਰਾਲੀ, ਹਰਿੰਦਰ ਸਿੰਘ ਮੰਡੇਰ, ਰਣਧੀਰ ਸਿੰਘ ਜੇ.ਈ, ਸੁਰਜੀਤ ਸਿੰਘ ਦੇਂਦੜਾਂ, ਕਾਂਗਰਸੀ ਆਗੂ ਰਾਮੇਸ਼ ਕੁਮਾਰ, ਲਖਵੀਰ ਸਿੰਘ ਮੈਨੇਜਰ, ਮਨਪ੍ਰੀਤ ਸਿੰਘ ਸੈਕਟਰੀ, ਰੁਪਿੰਦਰ ਸਿੰਘ ਸਾਬਕਾ ਸਰਪੰਚ, ਗੁਰਜੀਤ ਸਿੰਘ ਸਾਬਕਾ ਸਰਪੰਚ ਕਾਲੇਵਾਲ, ਤੇਜਿੰਦਰ ਸਿੰਘ, ਗੁਰਜੀਤ ਸਿੰਘ ਦਮਹੇੜੀ, ਸੁੱਚਾ ਸਿੰਘ ਸਰਪੰਚ ਹਿੰਮਤਪੁਰਾ, ਬਲਜਿੰਦਰ ਸਿੰਘ ਥਾਬਲਾਂ, ਹਰਪਾਲ ਸਿੰਘ ਸਰਪੰਚ ਭਟੇੜੀ, ਰੁਪਿੰਦਰ ਸਿੰਘ ਪੰਚ, ਇੰਦਰਜੀਤ ਸਿੰਘ ਸਾਬਕਾ ਮੈਂਬਰ ਬਲਾਕ ਸੰਮਤੀ, ਹਰਮਨਪ੍ਰੀਤ ਸਿੰਘ, ਅੰਮਿ੍ਤਪਾਲ ਸਿੰਘ ਟਿਵਾਣਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਿਰਕਤ ਕਰਕੇ ਮਾਤਾ ਅਮਰਜੀਤ ਕੌਰ ਨੂੰ ਸ਼ਰਧਾ ਦੇ ਫੁੱਲ੍ਹ ਭੇਟ ਕੀਤੇ ਅਤੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਨੰਬਰਦਾਰ ਗੁਰਪਾਲ ਸਿੰਘ ਅਤੇ ਜਗਜੀਵਨ ਸਿੰਘ ਵਲੋਂ ਸਰਦਾਰਨੀ ਅਮਰਜੀਤ ਕੌਰ ਦੀ ਯਾਦ ਵਿਚ ਪਿੰਡ ਦੇ ਗੁਰਦੁਆਰਾ ਸਾਹਿਬ ਲਈ ਪ੍ਰਬੰਧਕਾਂ ਨੂੰ 51 ਹਜ਼ਾਰ ਰੁਪਏ ਦੀ ਰਾਸ਼ੀ ਵੀ ਭੇਟ ਕੀਤੀ ਗਈ |
ਪਿਛਲੀ ਖ਼ਬਰ ਸ਼ਨੀਦੇਵ ਮੰਦਰ ਪ੍ਰਤਿਸ਼ਠਾ ਤੇ ਸਾਲਾਨਾ ਭੰਡਾਰਾ ਦੇ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ 'ਤੇ ਅਗਲੀ ਖ਼ਬਰ ਅੱਜ ਬੰਦ ਰਹੇਗੀ ਬਿਜਲੀ ਸਪਲਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।