20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਕੋਹੜ ਤੋਂ ਬਚਾਉਣ ਲਈ ਖੇਡਾਂ ਦਾ ਅਹਿਮ ਰੋਲ-ਵਿਧਾਇਕ ਰਾਏ

ਅਜੀਤ ਡੈਸਕ 21-02-2026
ਫ਼ਤਹਿਗੜ੍ਹ ਸਾਹਿਬ, 20 ਫਰਵਰੀ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਖੇਡਾਂ ਵਤਨ ਪੰਜਾਬ ਦੀਆਂ ਮੁਹਿੰਮ ਦੇ ਤਹਿਤ ਪਿੰਡਾਂ ਦੇ ਵਿਚ ਖੇਡ ਮੈਦਾਨ ਉਸਾਰੇ ਜਾ ਰਹੇ ਹਨ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਨਸ਼ੇ ਵਰਗੀਆਂ ਲਾਹਨਤਾਂ ਤੋਂ ਬਚਾਉਣ ਦੇ ਲਈ ਖੇਡ ਮੈਦਾਨਾਂ ਵੱਲ ਲਿਆਂਦਾ ਜਾ ਸਕੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਪਿੰਡ ਹਰਨਾ ਵਿਖੇ ਗ੍ਰਾਮ ਪੰਚਾਇਤ ਵਲੋਂ ਕਰਵਾਏ ਚੌਥੇ ਸਰਬ ਸਾਂਝਾ ਕਬੱਡੀ ਕੱਪ ਅਤੇ ਕੁਸ਼ਤੀ ਦੰਗਲ ਦਾ ਉਦਘਾਟਨ ਕਰਨ ਮੌਕੇ ਕੀਤਾ | ਵਿਧਾਇਕ ਰਾਏ ਨੇ ਕਿਹਾ ਕਿ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਬਹੁਤ ਸਾਰੇ ਪਿੰਡਾਂ ਵਿਚ ਖੇਡ ਮੈਦਾਨਾਂ ਦਾ ਕੰਮ ਜਾਰੀ ਹੈ, ਜੋ ਕਿ ਆਧੁਨਿਕ ਤਕਨੀਕ ਦੇ ਨਾਲ ਬਣ ਰਹੇ ਹਨ | ਜਿੱਥੇ ਮੈਦਾਨਾਂ ਵਿਚ ਖੇਡ ਟਰੈਕ ਬਣਾਇਆ ਜਾ ਰਿਹਾ ਹੈ, ਉੱਥੇ ਹੀ ਲਾਈਟਾਂ ਅਤੇ ਬਾਥਰੂਮਾਂ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਖੇਡ ਮੈਦਾਨ 'ਚ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਈ ਜਾ ਸਕੇ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨੌਜਵਾਨ ਪੀੜ੍ਹੀ ਨੂੰ ਖੇਡ ਮੈਦਾਨਾਂ ਦੇ ਵੱਲ ਲਿਆਉਣ ਦੇ ਲਈ ਖੇਡਾਂ ਵਤਨ ਪੰਜਾਬ ਦੀ ਮੁਹਿੰਮ ਸ਼ੁਰੂ ਕੀਤੀ ਗਈ ਸੀ, ਜਿਸ ਦਾ ਅਸਰ ਪਿੰਡਾਂ ਦੇ ਵਿਚ ਦੇਖਣ ਨੂੰ ਮਿਲ ਰਿਹਾ ਹੈ | ਜੇਕਰ ਅਸੀਂ ਸਾਰੇ ਇਕਜੁੱਟ ਹੋ ਕੇ ਇਸੇ ਤਰ੍ਹਾਂ ਲੱਗੇ ਰਹੇ ਤਾਂ ਆਉਣ ਵਾਲੇ ਸਮੇਂ ਦੇ ਵਿਚ ਨਸ਼ੇ ਨੂੰ ਜੜੋਂ੍ਹ ਖ਼ਤਮ ਕਰਕੇ ਨੌਜਵਾਨ ਪੀੜ੍ਹੀ ਨੂੰ ਖੇਡ ਮੈਦਾਨਾਂ ਵੱਲ ਲੈ ਆਵਾਂਗੇ | ਉਨ੍ਹਾਂ ਗ੍ਰਾਮ ਪੰਚਾਇਤ ਵਲੋਂ ਕੀਤੇ ਗਏ ਇਸ ਉਪਰਾਲੇ ਦੀ ਖ਼ੂਬ ਸ਼ਲਾਘਾ ਕੀਤੀ | ਗ੍ਰਾਮ ਪੰਚਾਇਤ ਵਲੋਂ ਵਿਧਾਇਕ ਰਾਏ ਨੂੰ ਵੀ ਸਨਮਾਨਿਤ ਕੀਤਾ ਗਿਆ | ਇਸ ਟੂਰਨਾਮੈਂਟ ਦੌਰਾਨ ਜਿੱਥੇ ਨੌਜਵਾਨ ਮੁੰਡਿਆਂ ਨੇ ਕਬੱਡੀ ਦੇ ਵਿਚ ਜੌਹਰ ਦਿਖਾਏ, ਉੱਥੇ ਹੀ ਭਲਵਾਨਾਂ ਨੇ ਕੁਸ਼ਤੀ ਦੰਗਲ ਦੇ ਵਿਚ ਵੀ ਤਾਕ ਜਮਾਈ | ਇਸ ਮੌਕੇ ਵਿਧਾਇਕ ਰਾਏ ਨੇ ਜੇਤੂ ਟੀਮਾਂ ਦਾ ਸਨਮਾਨ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਪਿੰਡ ਦੀ ਸਰਪੰਚ ਸਵਰਨਜੀਤ ਕੌਰ, ਹੰਸ ਰਾਜ, ਚਰਨ ਸਿੰਘ ਫ਼ੌਜੀ, ਜੰਗਜੀਤ ਸਿੰਘ, ਧਰਮਦੇਵ ਸ਼ਰਮਾ ਅਤੇ ਕਰਮਜੀਤ ਸਿੰਘ, (ਤਿੰਨੋ ਪੰਚ) ਹਰਪ੍ਰੀਤ ਸ਼ਰਮਾ, ਦੇਵੀ ਦਿਆਲ ਸ਼ਰਮਾ, ਨਰਿੰਦਰ ਕੁਮਾਰ, ਧਰਮਪਾਲ ਸ਼ਰਮਾ, ਬਲਿਹਾਰ ਸਿੰਘ, ਮਹਿੰਦਰ ਸਿੰਘ, ਨਰਿੰਦਰ ਮੰਗਾ, ਬਹਾਦਰ ਸਿੰਘ, ਪੀ.ਏ. ਸਤੀਸ਼ ਕੁਮਾਰ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਅਜੀਤ ਪਵਾਰ ਜਹਾਜ਼ ਹਾਦਸੇ ਦੀ ਹਕੀਕਤ ਸਾਹਮਣੇ ਆਉਣੀ ਚਾਹੀਦੀ ਹੈ, ਸੀ.ਬੀ.ਆਈ. ਕਰੇ ਉੱਚ ਪੱਧਰੀ ਜਾਂਚ-ਅਕਾਸ਼ਦੀਪ ਸਿੰਘ ਅਗਲੀ ਖ਼ਬਰ ਲਗਾਤਾਰ ਹੋ ਰਹੀਆਂ ਚੋਰੀਆਂ ਕਾਰਨ ਵਪਾਰੀ ਤੇ ਉੱਦਮੀ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।