20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

40 ਰੋਜ਼ਾ ਪਵਿੱਤਰ ਚਰਨ ਛੋਹ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਮੁਕੰਮਲ-ਪ੍ਰਬੰਧਕ

ਅਜੀਤ ਡੈਸਕ 21-02-2026
ਮੰਡੀ ਗੋਬਿੰਦਗੜ੍ਹ, 20 ਫਰਵਰੀ (ਇਕਬਾਲਦੀਪ ਸੰਧੂ, ਰਾਜੇਸ਼ ਸ਼ਰਮਾ)-ਸਥਾਨਕ ਮੁਹੱਲਾ ਗੁਰੂ ਕੀ ਨਗਰੀ ਸਥਿਤ ਇਤਿਹਾਸਿਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ 40 ਰੋਜ਼ਾ ਪਵਿੱਤਰ ਚਰਨਛੋਹ ਗੁਰਮਤਿ ਸਮਾਗਮ 22 ਫਰਵਰੀ ਤੋਂ ਆਰੰਭ ਹੋ ਰਹੇ ਹਨ, ਜਿਸ ਦੀ ਤਿਆਰੀਆਂ ਨੂੰ ਲੈ ਕੇ ਅੱਜ ਮੀਰੀ ਪੀਰੀ ਆਗਮਨ ਗੁਰਪੁਰਬ ਪ੍ਰਬੰਧਕ ਕਮੇਟੀ ਦੀ ਮੀਟਿੰਗ ਪ੍ਰਧਾਨ ਰੂਪ ਸਿੰਘ ਫੋਰਮੈਨ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਮਾਗਮਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ | ਜਾਣਕਾਰੀ ਦਿੰਦਿਆਂ ਭਾਈ ਰਵਿੰਦਰਜੀਤ ਸਿੰਘ ਭੰਗੂ ਨੇ ਦੱਸਿਆ ਕਿ ਇਹ ਸਮਾਗਮ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੰਡੀ ਗੋਬਿੰਦਗੜ੍ਹ ਪਹੁੰਚਣ ਅਤੇ ਚਰਨ ਪਾਉਣ ਦੀ ਖ਼ੁਸ਼ੀ ਵਿਚ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਹਨ, ਜੋ ਕਿ 22 ਫਰਵਰੀ ਤੋਂ 2 ਅਪ੍ਰੈਲ ਤੱਕ ਹੋਣਗੇ | ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਸਾਰੇ ਸਮਾਗਮਾਂ ਵਿਚ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇ | ਉਨ੍ਹਾਂ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਸ਼ਹਿਰ ਨੂੰ ਲੋਹਾ ਨਗਰੀ ਹੋਣ ਦਾ ਵਰਦਾਨ ਵੀ ਛੇਵੇਂ ਪਾਤਸ਼ਾਹ ਦੁਆਰਾ ਇੱਥੇ ਚਰਨ ਪਾਉਣ ਵਾਲੇ ਹੀ ਦਿੱਤਾ ਗਿਆ ਸੀ | ਇਕੱਤਰਤਾ ਦੌਰਾਨ ਪ੍ਰਧਾਨ ਰੂਪ ਸਿੰਘ ਫੋਰਮੈਨ ਨੇ ਦੱਸਿਆ ਕਿ ਸਮਾਗਮਾਂ ਸੰਬੰਧੀ ਤਿਆਰੀਆਂ ਲਗਪਗ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਮੌਕੇ 'ਤੇ ਹੈੱਡ ਗ੍ਰੰਥੀ ਭਾਈ ਕੁਲਵਿੰਦਰ ਸਿੰਘ, ਖੜਕ ਸਿੰਘ ਇੰਚਾਰਜ, ਕੇਸਰ ਸਿੰਘ ਪ੍ਰੀਤ ਨਗਰ, ਸੁਰਜੀਤ ਸਿੰਘ, ਰਵਿੰਦਰਜੀਤ ਸਿੰਘ, ਕੁਲਵਿੰਦਰ ਸਿੰਘ ਭੰਗੂ, ਜਗਦੇਵ ਸਿੰਘ ਭੰਗੂ, ਮੱਘਰ ਸਿੰਘ ਫੋਰਮੈਨ, ਜਗਪਾਲ ਸਿੰਘ ਭੰਗੂ, ਮਨਜੀਤ ਸਿੰਘ, ਗੁਰਸੇਵਕ ਸਿੰਘ, ਧੰਨਾ ਸਿੰਘ, ਮੰਗਤ ਸਿੰਘ, ਗੁਰਜੀਤ ਸਿੰਘ, ਜਤਿੰਦਰ ਸਿੰਘ ਛੋਟੂ ਬਾਬਾ, ਗੁਰਸ਼ਰਨ ਸਿੰਘ ਭੱਟੀ ਸਮੇਤ ਇਲਾਕੇ ਦੀਆਂ ਸੰਗਤਾਂ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਡਾਇਟ ਫ਼ਤਹਿਗੜ੍ਹ ਸਾਹਿਬ ਵਲੋਂ ਪੀ.ਐਮ. ਸ੍ਰੀ ਸਕੂਲਾਂ ਦੀਆਂ ਵਿਸ਼ਾਵਾਰ ਅਕਾਦਮਿਕ ਯਾਤਰਾਵਾਂ ਕਰਵਾਈਆਂ ਅਗਲੀ ਖ਼ਬਰ ਜੋਗੀਪੁਰ ਫੁੱਟਬਾਲ ਟੀਮ ਨੇ ਸਟੇਟ ਪੱਧਰ 'ਤੇ ਚਾਂਦੀ ਤਗਮਾ ਜਿੱਤ ਕੇ ਪਿੰਡ ਦਾ ਨਾਮ ਕੀਤਾ ਰੌਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।