18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਮਾਤਾ ਗੁਜਰੀ ਕਾਲਜ ਦੇ ਬਾਇਓਟੈਕਨੋਲੋਜੀ ਵਿਭਾਗ ਵਲੋਂ ਵਿਸ਼ੇਸ਼ ਵਰਕਸ਼ਾਪ ਕਰਵਾਈ

ਅਜੀਤ ਡੈਸਕ 21-02-2026
ਫ਼ਤਹਿਗੜ੍ਹ ਸਾਹਿਬ, 20 ਫਰਵਰੀ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਬਾਇਓਟੈਕਨਾਲੋਜੀ ਵਿਭਾਗ ਵਲੋਂ ਬਸੀ ਪਠਾਣਾਂ ਵਿਖੇ ਪਾਣੀ ਦੀ ਜਾਂਚ ਦੀ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਕਰਵਾਇਆ ਗਿਆ, ਜਿਸ ਵਿਚ ਐਮ.ਐੱਸ.ਸੀ. ਆਨਰਜ਼ ਬਾਇਓਟੈਕਨਾਲੋਜੀ ਭਾਗ-ਪਹਿਲਾ ਅਤੇ ਬੀ.ਐੱਸ.ਸੀ. ਆਨਰਜ਼ ਬਾਇਓਟੈਕਨਾਲੋਜੀ ਭਾਗ-ਤੀਸਰਾ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਮੌਕੇ ਪਿੰਡ ਤੋਂ ਇਕੱਠੇ ਕੀਤੇ ਗਏ ਪਾਣੀ ਦੇ ਵੱਖ-ਵੱਖ ਨਮੂਨਿਆਂ ਦੀ ਮੌਕੇ 'ਤੇ ਜਾਂਚ ਕੀਤੀ ਗਈ, ਜਿਸ ਵਿਚ ਵੱਖ-ਵੱਖ ਮਾਪਦੰਡਾਂ ਜਿਵੇਂ ਪੀ.ਐੱਚ., ਕੁੱਲ ਘੁਲੇ ਠੋਸ, ਕਲੋਰਾਈਡਜ਼, ਫਲੋਰਾਈਡਜ਼ ਅਤੇ ਕਠੋਰਤਾ ਆਦਿ ਨੂੰ ਜਾਂਚਿਆ ਗਿਆ | ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਸਿੱਖਿਆ ਭਰਪੂਰ ਗਤੀਵਿਧੀਆਂ ਵਿਦਿਆਰਥੀਆਂ ਦੇ ਵਿੱਦਿਅਕ ਅਤੇ ਵਿਹਾਰਕ ਵਿਕਾਸ ਵਿਚ ਸਹਾਇਕ ਸਿੱਧ ਹੁੰਦੀਆਂ ਹਨ | ਵਾਟਰ ਟੈਸਟਿੰਗ ਵਰਕਸ਼ਾਪ ਦੇ ਕਨਵੀਨਰ ਬਾਇਓਟੈਕਨਾਲੋਜੀ ਵਿਭਾਗ ਦੇ ਐੱਸੋਸੀਏਟ ਪ੍ਰੋਫ਼ੈਸਰ ਡਾ. ਸਿੰਮੀ ਗੋਇਲ ਨੇ ਵਾਟਰ ਟੈਸਟਿੰਗ ਵਰਕਸ਼ਾਪ ਦੌਰਾਨ ਵਿਦਿਆਰਥੀਆਂ ਦਾ ਮਾਰਗਦਰਸ਼ਨ ਕੀਤਾ | ਉਨ੍ਹਾਂ ਦੱਸਿਆ ਕਿ ਇਸ ਵਰਕਸ਼ਾਪ ਦੌਰਾਨ ਪਿੰਡ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਗੁਣਵੱਤਾ ਅਤੇ ਦੂਸ਼ਿਤ ਪਾਣੀ ਕਾਰਨ ਹੋਣ ਵਾਲੇ ਸਿਹਤ ਪ੍ਰਭਾਵਾਂ ਬਾਰੇ ਵੀ ਜਾਣੂ ਕਰਵਾਇਆ ਗਿਆ | ਇਨ੍ਹਾਂ ਸਾਰੇ ਟੈਸਟਿੰਗ ਮਾਪਦੰਡਾਂ ਲਈ ਸਟੈਂਡਰਡ ਪੋ੍ਰਟੋਕਾਲ ਅਤੇ ਵਾਟਰ ਟੈਸਟਿੰਗ ਕਿੱਟਾਂ ਦੀ ਵਰਤੋਂ ਕੀਤੀ ਗਈ ਸੀ |
ਪਿਛਲੀ ਖ਼ਬਰ ਬੀ.ਡੀ.ਪੀ.ਓ. ਦਫ਼ਤਰ ਬਸੀ ਪਠਾਣਾਂ ਵਿਖੇ ਔਰਤਾਂ ਦੇ ਅਧਿਕਾਰਾਂ ਤੇ ਸੁਰੱਖਿਆ ਲਈ ਜਾਗਰੂਕਤਾ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਸਪੋਰਟਸ ਐਂਡ ਵੈੱਲਫੇਅਰ ਕਲੱਬ ਡਡਹੇੜੀ ਵਲੋਂ ਅੰਤਰ ਰਾਸ਼ਟਰੀ ਭਾਸ਼ਾ ਦਿਵਸ ਪ੍ਰੋਗਰਾਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।