17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਚ 'ਗਿਆਨੁ ਪਰਚੰਡੁ ਪ੍ਰਸ਼ਨੋਤਰੀ ਮੁਕਾਬਲੇ' ਹੋਏ ਸ਼ੁਰੂ

ਅਜੀਤ ਡੈਸਕ 21-02-2026
ਫ਼ਤਹਿਗੜ੍ਹ ਸਾਹਿਬ, 20 ਫਰਵਰੀ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਬਹਾਦਰਗੜ੍ਹ ਵਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਰਹਿਨੁਮਾਈ ਹੇਠ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਅਤੇ ਉਨ੍ਹਾਂ ਦੇ ਬੌਧਿਕ ਵਿਕਾਸ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ 'ਗਿਆਨੁ ਪਰਚੰਡੁ ਪ੍ਰਸ਼ਨੋਤਰੀ ਮੁਕਾਬਲੇ' ਦੀ ਸ਼ੁਰੂਆਤ ਕੀਤੀ ਗਈ ਹੈ | ਜਿਸ ਦੇ ਤਹਿਤ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਗਿਆਨੀ ਦਿੱਤ ਸਿੰਘ ਆਡੀਟੋਰੀਅਮ ਵਿਚ ਅੱਜ ਤੋਂ ਸ਼ੁਰੂ ਹੋਏ ਇਸ ਮੁਕਾਬਲੇ ਵਿਚ 28 ਕਾਲਜਾਂ ਦੇ ਵਿਦਿਆਰਥੀ ਹਿੱਸਾ ਲੈ ਰਹੇ ਹਨ | ਇਹ ਮੁਕਾਬਲੇ ਅੰਤਰਰਾਸ਼ਟਰੀ ਅਤੇ ਰਾਸ਼ਟਰੀ ਪੱਧਰ 'ਤੇ ਹੋ ਰਹੀਆਂ ਮਹੱਤਵਪੂਰਨ ਘਟਨਾਵਾਂ, ਧਰਮ ਤੇ ਧਾਰਮਿਕ ਜਾਣਕਾਰੀ, ਆਮ ਗਿਆਨ, ਰਾਜਨੀਤੀ, ਭੂਗੋਲ ਅਤੇ ਟੈਕਨਾਲੋਜੀ ਨਾਲ ਸਬੰਧਿਤ ਵਿਸ਼ਿਆਂ 'ਤੇ ਕੇਂਦਿ੍ਤ ਹਨ | ਇਸ ਪਹਿਲ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਸਮਕਾਲੀ ਜਾਣਕਾਰੀ ਨਾਲ ਜੋੜਨਾ ਅਤੇ ਉਨ੍ਹਾਂ ਵਿਚ ਵਿਸ਼ਲੇਸ਼ਣਾਤਮਿਕ ਸੋਚ, ਆਤਮ ਵਿਸ਼ਵਾਸ ਅਤੇ ਪ੍ਰਤੀਯੋਗੀ ਆਤਮਾ ਦਾ ਵਿਕਾਸ ਕਰਨਾ ਹੈ | ਇਸ ਪ੍ਰਸ਼ਨੋਤਰੀ ਮੁਕਾਬਲੇ ਵਿਚ ਸ਼੍ਰੋਮਣੀ ਕਮੇਟੀ ਦੇ ਕਾਲਜਾਂ ਦੀਆਂ ਟੀਮਾਂ ਉਤਸ਼ਾਹ ਨਾਲ ਆਪਣੀ ਯੋਗਤਾ ਦਾ ਪ੍ਰਦਰਸ਼ਨ ਕਰ ਰਹੀਆਂ ਹਨ | ਉਨ੍ਹਾਂ ਕਿਹਾ ਕਿ ਇਸ ਪ੍ਰਸ਼ਨੋਤਰੀ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕਰਨ ਵਾਲੀ ਟੀਮ ਨੂੰ ਇਕ ਲੱਖ ਰੁਪਏ, ਦੂਜੇ ਸਥਾਨ 'ਤੇ ਆਉਣ ਵਾਲੀ ਟੀਮ ਨੂੰ 75 ਹਜ਼ਾਰ ਰੁਪਏ, ਤੀਜੇ ਸਥਾਨ ਵਾਲੀ ਟੀਮ ਨੂੰ 51 ਹਜ਼ਾਰ ਰੁਪਏ ਅਤੇ ਚੌਥੇ ਸਥਾਨ 'ਤੇ ਆਉਣ ਵਾਲੀ ਟੀਮ ਨੂੰ 25 ਹਜ਼ਾਰ ਰੁਪਏ ਨਕਦ ਇਨਾਮ ਵਜੋਂ ਦਿੱਤੇ ਜਾਣਗੇ | ਇਸ ਮੌਕੇ ਪ੍ਰੋ. ਮਲਵਿੰਦਰ ਸਿੰਘ ਪਿ੍ੰਸੀਪਲ ਮੀਰੀ ਪੀਰੀ ਖਾਲਸਾ ਕਾਲਜ ਭਦੌੜ ਨੇ ਕਿਹਾ ਕਿ ਇਹ ਮੁਕਾਬਲੇ ਵਿਦਿਆਰਥੀਆਂ ਵਿਚ ਸਿਹਤਮੰਦ ਪ੍ਰਤੀਯੋਗਤਾ ਦੀ ਭਾਵਨਾ ਪੈਦਾ ਕਰਦੇ ਹਨ ਅਤੇ ਉਨ੍ਹਾਂ ਨੂੰ ਦੇਸ਼-ਵਿਦੇਸ਼ ਦੀਆਂ ਤਾਜ਼ਾ ਘਟਨਾਵਾਂ ਨਾਲ ਅੱਪਡੇਟ ਰਹਿਣ ਲਈ ਪ੍ਰੇਰਿਤ ਕਰਦੇ ਹਨ | ਉਨ੍ਹਾਂ ਕਿਹਾ ਕਿ ਮੁਕਾਬਲਿਆਂ ਦੇ ਅਖੀਰ ਵਿਚ ਜੇਤੂ ਟੀਮਾਂ ਨੂੰ ਸਨਮਾਨਿਤ ਕੀਤਾ ਜਾਵੇਗਾ ਅਤੇ ਸਾਰੇ ਭਾਗੀਦਾਰਾਂ ਨੂੰ ਪ੍ਰਮਾਣ ਪੱਤਰ ਦਿੱਤੇ ਜਾਣਗੇ | ਇਨ੍ਹਾਂ ਮੁਕਾਬਲਿਆਂ ਮੌਕੇ ਡਾ. ਰਜਿੰਦਰ ਕੌਰ ਸਹਾਇਕ ਡਾਇਰੈਕਟਰ ਨਿਸ਼ਚੇ ਅਕੈਡਮੀ, ਸਿਮਰਜੀਤ ਸਿੰਘ ਕੰਗ ਸਾਬਕਾ ਮੀਤ ਸਕੱਤਰ, ਡਾ. ਕਸ਼ਮੀਰ ਸਿੰਘ ਪਿ੍ੰਸੀਪਲ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ, ਡਾ. ਜਸਵੀਰ ਸਿੰਘ ਪਿ੍ੰਸੀਪਲ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ, ਡਾ. ਰਮਨਜੀਤ ਕੌਰ ਪਿ੍ੰਸੀਪਲ ਗੁਰੂ ਹਰਗੋਬਿੰਦ ਸਾਹਿਬ ਖਾਲਸਾ ਕਾਲਜ ਕਰਹਾਲੀ, ਡਾ. ਕਰਮਵੀਰ ਸਿੰਘ, ਪਿ੍ੰਸੀਪਲ ਦਸਮੇਸ਼ ਖਾਲਸਾ ਕਾਲਜ ਜ਼ੀਰਕਪੁਰ, ਡਾ. ਹਰਮਨਦੀਪ ਸਿੰਘ ਪਿ੍ੰਸੀਪਲ ਗੁਰੂ ਅਰਜਨ ਦੇਵ ਖਾਲਸਾ ਕਾਲਜ, ਚੋਹਲਾ ਸਾਹਿਬ, ਡਾ. ਗੁਰਜੀਤ ਸਿੰਘ ਪਿ੍ੰਸੀਪਲ ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸ ਨੰਗਲ, ਡਾ. ਜਸਪਾਲ ਸਿੰਘ ਪਿ੍ੰਸੀਪਲ ਖਾਲਸਾ ਕਾਲਜ ਗੜ੍ਹਦੀਵਾਲਾ, ਡਾ. ਚਰਨਜੀਤ ਸਿੰਘ ਪਿ੍ੰਸੀਪਲ ਗੁਰੂ ਨਾਨਕ ਕਾਲਜ ਬਟਾਲਾ, ਪ੍ਰੋ. ਕੁਲਬੀਰ ਸਿੰਘ ਗੁਰੂ ਨਾਨਕ ਕਾਲਜ ਬੁਢਲਾਡਾ, ਇੰਜੀ. ਅਨੂਪ ਸਿੰਘ ਸਿੱਧੂ, ਗੁਰਦੀਪ ਸਿੰਘ ਕੰਗ ਮੈਨੇਜਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ, ਸੁਖਦੇਵ ਸਿੰਘ, ਮੀਤ ਮੈਨੇਜਰ, ਜਸਵਿੰਦਰ ਸਿੰਘ ਮੀਤ ਮੈਨੇਜਰ ਪਟਿਆਲਾ, ਹਰਵਿੰਦਰ ਸਿੰਘ ਰੈਲੀ, ਹਰਭਜਨ ਸਿੰਘ, ਅਮਰਜੀਤ ਸਿੰਘ ਰਿੰਕੂ, ਬੀਬੀ ਰਾਜਵੀਰ ਕੌਰ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ, ਰਜਿੰਦਰ ਸਿੰਘ ਐਂਕਰ ਸ਼੍ਰੋਮਣੀ ਕਮੇਟੀ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਪਿਛਲੀ ਖ਼ਬਰ 'ਆਪ' ਦੀ ਪੰਜਾਬ ਸਰਕਾਰ ਲੋਕਾਂ ਨੂੰ ਬਣਦੀਆਂ ਸਹੂਲਤਾਂ ਦੇਣ ਲਈ ਵਚਨਬੱਧ-ਪ੍ਰਧਾਨ ਗੁਰਵੀਰ ਜੱਲ੍ਹਾ ਅਗਲੀ ਖ਼ਬਰ ਸਿਹਤ ਸਹੂਲਤਾਂ ਦਾ ਲੋੜਵੰਦਾਂ ਤੱਕ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾਵੇ-ਡਾ. ਅਰਵਿੰਦਪਾਲ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।