26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਵਿਧਾਇਕ ਲਖਵੀਰ ਸਿੰਘ ਰਾਏ ਨੇ ਵੱਖ-ਵੱਖ ਪਿੰਡਾਂ 'ਚ ਸਾਂਝੀ ਸੱਥ ਪ੍ਰੋਗਰਾਮ ਕਰ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਖੇੜਾ ਬਲਾਕ ਦੇ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ ਕਰਨ ਸਮੇਂ ਦਿਖਾਈ ਦਿੰਦੇ ਹੋਏ | ਤਸਵੀਰਾਂ: ਕਰਨ <br/> 22-02-2026
ਫ਼ਤਹਿਗੜ੍ਹ ਸਾਹਿਬ, 21 ਫਰਵਰੀ (ਮਨਪ੍ਰੀਤ ਸਿੰਘ)-ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਵਲੋਂ ਬਲਾਕ ਖੇੜਾ ਦੇ ਅਧੀਨ ਆਉਂਦੇ ਪਿੰਡ ਹਰੀਪੁਰ, ਰਾਮਗੜ੍ਹ ਸੈਣੀਆਂ, ਬਲਾੜਾ, ਈਸਰਹੇਲ, ਸ਼ਮਸ਼ੇਰ ਨਗਰ ਵਿਖੇ ਸਾਂਝੀ ਸੱਥ ਪ੍ਰੋਗਰਾਮ ਕੀਤਾ ਗਿਆ | ਇਨ੍ਹਾਂ ਪ੍ਰੋਗਰਾਮਾਂ ਦੌਰਾਨ ਜਿੱਥੇ ਪਿੰਡਾਂ ਨਾਲ ਸਬੰਧਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ, ਉੱਥੇ ਹੀ ਵਿਕਾਸ ਕਾਰਜਾਂ ਦੇ ਲਈ ਵਿਚਾਰ ਵੀ ਲਏ ਗਏ | ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਰਾਏ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਦੇ ਸਦਕਾ ਪਿੰਡਾਂ 'ਚ ਸਾਂਝੀ ਸੱਥ ਪ੍ਰੋਗਰਾਮ ਉਲੀਕੇ ਗਏ ਹਨ | ਜਿਸ ਤਹਿਤ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਜਾਂਦੀਆਂ ਹਨ ਅਤੇ ਉਨ੍ਹਾਂ ਦਾ ਹੱਲ ਕੀਤਾ ਜਾਂਦਾ ਹੈ ਤੇ ਪਿੰਡਾਂ ਦਾ ਵਿਕਾਸ ਕਰਵਾਉਣ ਦੇ ਲਈ ਪਿੰਡਾਂ ਦੇ ਰਹਿਣ ਵਾਲੇ ਲੋਕਾਂ ਦੇ ਵਿਚਾਰ ਲਏ ਜਾਂਦੇ ਹਨ ਤਾਂ ਜੋ ਵਿਕਾਸ ਉਨ੍ਹਾਂ ਦੀ ਜ਼ਰੂਰਤ ਅਨੁਸਾਰ ਹੋ ਸਕੇ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਲਗਪਗ ਸਾਰੇ ਪਿੰਡਾਂ ਦੇ ਵਿਚ ਕੀਤੇ ਜਾਣਗੇ, ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਸਾਹਮਣੇ ਆ ਸਕਣ ਅਤੇ ਉਨ੍ਹਾਂ ਦਾ ਹੱਲ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ਦੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਦੇ ਲਈ ਮਿਹਨਤ ਕਰ ਰਹੇ ਹਨ | ਜਿਸ ਦੇ ਤਹਿਤ ਮੁਫ਼ਤ ਬਿਜਲੀ, ਮੁਫ਼ਤ ਸਿੱਖਿਆ ਅਤੇ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤੇ ਕਰੀਬ 63 ਹਜ਼ਾਰ ਨੌਜਵਾਨ ਲੜਕੇ ਲੜਕੀਆਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ ਸੂਬੇ ਦੇ 65 ਲੱਖ ਪਰਿਵਾਰਾਂ ਨੂੰ ਸਿਹਤ ਸਹੂਲਤਾਂ ਦੇ ਲਈ ਮੁੱਖ ਮੰਤਰੀ ਸਿਹਤ ਬੀਮਾ ਸਕੀਮ 'ਚ ਸ਼ਾਮਿਲ ਕੀਤਾ ਗਿਆ ਹੈ ਤੇ ਆਉਣ ਵਾਲੇ ਦਿਨਾਂ ਦੇ ਵਿਚ ਹੋਰ ਸੁਵਿਧਾਵਾਂ ਸੂਬੇ ਦੇ ਲੋਕਾਂ ਨੂੰ ਦਿੱਤੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦਿੱਲੀ ਦੇ ਵਿਚ ਵਿਧਾਨ ਸਭਾ ਦੀਆਂ ਚੋਣਾਂ ਹੋਈਆਂ ਸਨ, ਜਿਸ ਦੌਰਾਨ ਸੂਬੇ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਥਾਂ 'ਤੇ ਭਾਜਪਾ ਨੂੰ ਚੁਣ ਲਿਆ ਸੀ | ਜਿਸ ਦਾ ਨਤੀਜਾ ਤੁਹਾਡੇ ਸਭ ਦੇ ਸਾਹਮਣੇ ਹੈ, ਉੱਥੋਂ ਦੇ ਲੋਕ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਕਾਰਨ ਦੁਖੀ ਹਨ ਅਤੇ ਆਪਣੀ ਗ਼ਲਤੀ ਦੇ ਲਈ ਪਛਤਾ ਰਹੇ ਹਨ | ਪਿਛਲੇ 70 ਸਾਲ ਸੂਬੇ 'ਤੇ ਰਾਜ ਕਰਨ ਵਾਲੀਆਂ ਸਰਕਾਰਾਂ ਨੇ ਆਮ ਲੋਕਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ, 'ਆਪ' ਉਹ ਪਹਿਲੀ ਸਰਕਾਰ ਹੈ, ਜਿਸ ਨੇ ਖ਼ਾਸ ਲੋਕਾਂ ਨੂੰ ਛੱਡ ਕੇ ਆਮ ਲੋਕਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਦਿੱਤਾ ਹੈ |
ਪਿਛਲੀ ਖ਼ਬਰ ਸਰਹਿੰਦ ਜੀ.ਟੀ ਰੋਡ 'ਤੇ ਵਾਪਰੇ ਹਾਦਸੇ 'ਚ ਇਕ ਵਿਅਕਤੀ ਦੀ ਮੌਤ, 2 ਬੱਚੇ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਸੁਪਰੀਮ ਕੋਰਟ 'ਚੀਫ਼ ਲੀਗਲ ਡਿਫੈਂਸ ਏਡ' ਨੂੰ ਤੁਰੰਤ ਵਾਪਸ ਲਵੇ-ਧਾਰਨੀ, ਵਿਰਕ, ਸ਼ਰਮਾ ਮਾਮਲਾ ਸੁਪਰੀਮ ਕੋਰਟ ਵਲੋਂ ਮੁ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।