26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਸਰਹਿੰਦ ਜੀ.ਟੀ ਰੋਡ 'ਤੇ ਵਾਪਰੇ ਹਾਦਸੇ 'ਚ ਇਕ ਵਿਅਕਤੀ ਦੀ ਮੌਤ, 2 ਬੱਚੇ ਗੰਭੀਰ ਜ਼ਖ਼ਮੀ

ਸੜਕ ਹਾਦਸੇ 'ਚ ਨੁਕਸਾਨੇ ਮੋਟਰਸਾਈਕਲ ਤੇ ਕਾਰ ਦਾ ਦਿ੍ਸ਼ | ਤਸਵੀਰਾਂ: ਕਰਨ <br/> 22-02-2026
ਫ਼ਤਹਿਗੜ੍ਹ ਸਾਹਿਬ, 21 ਫਰਵਰੀ (ਮਨਪ੍ਰੀਤ ਸਿੰਘ)-ਸ਼ੇਰਸ਼ਾਹ ਸੂਰੀ ਮਾਰਗ ਸਰਹਿੰਦ ਚੀਮਾ ਹਵੇਲੀ ਦੇ ਨਜ਼ਦੀਕ ਵਾਪਰੇ ਸੜਕ ਹਾਦਸੇ ਦੌਰਾਨ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ, ਜਦਕਿ ਉਕਤ ਵਿਅਕਤੀ ਦੇ ਦੋ ਬੱਚੇ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਕਿ ਇਲਾਜ ਲਈ ਰਾਜਿੰਦਰਾ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ | ਸਹਾਇਕ ਥਾਣੇਦਾਰ ਰਾਜਿੰਦਰ ਸਿੰਘ ਤੋਂ ਮਿਲੀ ਜਾਣਕਾਰੀ ਅਨੁਸਾਰ ਮਿੱਠੂ ਰਾਮ ਵਾਸੀ ਬਿਹਾਰ ਹਾਲ ਵਾਸੀ ਮੰਡੀ ਗੋਬਿੰਦਗੜ੍ਹ, ਬਿਹਾਰ ਜਾਣ ਲਈ ਟ੍ਰੇਨ ਦੀਆ ਟਿਕਟਾਂ ਬੁੱਕ ਕਰਾਉਣ ਲਈ ਰੇਲਵੇ ਸਟੇਸ਼ਨ ਸਰਹਿੰਦ ਜਾ ਰਿਹਾ ਸੀ, ਜਿਸ ਦੇ ਮੋਟਰਸਾਈਕਲ ਨੂੰ ਚੀਮਾ ਹਵੇਲੀ ਸਰਹਿੰਦ ਨਜ਼ਦੀਕ ਕਾਰ ਨੰਬਰ ਪੀ.ਬੀ. 01 ਐਫ 3721 ਨੇ ਕਥਿਤ ਤੌਰ 'ਤੇ ਟੱਕਰ ਮਾਰ ਦਿੱਤੀ, ਜਿਸ 'ਤੇ ਮਿੱਠੂ ਰਾਮ ਉਮਰ 31 ਸਾਲ ਦੀ ਮੌਕੇ 'ਤੇ ਮੌਤ ਹੋ ਗਈ, ਜਦਕਿ ਉਸ ਦੇ ਬੱਚਿਆਂ ਦੇ ਸੱਟਾਂ ਲੱਗੀਆਂ | ਉਨ੍ਹਾਂ ਦੱਸਿਆ ਕਿ ਕਾਰ ਚਾਲਕ ਮੌਕੇ 'ਤੇ ਫ਼ਰਾਰ ਹੋ ਗਿਆ, ਜਿਸ 'ਤੇ ਪੁਲਿਸ ਦੁਆਰਾ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਮਿੱਠੂ ਰਾਮ ਦੀ ਲਾਸ਼ ਨੂੰ ਪੋਸਟਮਾਰਟਮ ਉਪਰੰਤ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ ਤੇ ਕਾਰ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਸਰਹਿੰਦ ਜੀ.ਟੀ. ਰੋਡ 'ਤੇ ਧੁੰਦ ਕਾਰਨ ਵਾਪਰੇ ਹਾਦਸੇ 'ਚ ਕਈ ਵਾਹਨ ਨੁਕਸਾਨੇ ਅਗਲੀ ਖ਼ਬਰ ਵਿਧਾਇਕ ਲਖਵੀਰ ਸਿੰਘ ਰਾਏ ਨੇ ਵੱਖ-ਵੱਖ ਪਿੰਡਾਂ 'ਚ ਸਾਂਝੀ ਸੱਥ ਪ੍ਰੋਗਰਾਮ ਕਰ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।