28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ 'ਚ ਪੈਦਾ ਹੋ ਚੁੱਕੀਆਂ ਖ਼ਾਮੀਆਂ ਨੂੰ ਦੂਰ ਕਰਨ ਦੀ ਬਜਾਏ ਨਾਲਾਇਕੀਆਂ 'ਤੇ ਪਰਦਾ ਪਾਉਣਾ ਹੋਰ ਵੀ ਦੁਖਦਾਇਕ ਅਮਲ-ਮਾਨ

ਅਜੀਤ ਡੈਸਕ 22-02-2026
ਫ਼ਤਹਿਗੜ੍ਹ ਸਾਹਿਬ, 21 ਫਰਵਰੀ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਬੀਤੇ ਕੁਝ ਸਮੇਂ ਤੋਂ ਸਿੱਖ ਕੌਮ ਦੀ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਦੀਆਂ ਗੈਰ ਸਿਧਾਂਤਿਕ ਤੇ ਗੈਰ ਇਖ਼ਲਾਕੀ ਹੋ ਰਹੇ ਅਮਲਾਂ ਦੀ ਬਦੌਲਤ ਉਸ ਵਿਰੁੱਧ ਉੱਠ ਰਹੇ ਵੱਡੇ ਰੋਹ ਨੂੰ ਠੱਲ੍ਹ ਪਾਉਣ ਦੀ ਬਜਾਏ ਮੌਜੂਦਾ ਕਾਬਜ਼ ਧਿਰ ਦੁਆਰਾ ਨਲਾਇਕੀਆਂ 'ਤੇ ਪਰਦਾ ਪਾਏ ਜਾਣ ਦੇ ਅਮਲ ਹੋਰ ਵੀ ਦੁਖਦਾਇਕ ਹਨ | ਉਨ੍ਹਾਂ ਕਿਹਾ ਕਿ ਗੈਰ ਸਿਧਾਂਤਿਕ ਅਮਲਾਂ ਨੂੰ ਠੱਲ੍ਹ ਪਾਉਣ ਲਈ ਤੁਰੰਤ ਸ਼੍ਰੋਮਣੀ ਕਮੇਟੀ ਦੀਆਂ ਜਨਰਲ ਚੋਣਾਂ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ | ਤਦ ਹੀ ਇਸ ਧਾਰਮਿਕ ਦਿਸ਼ਾ ਵੱਲ ਨਵੇਂ ਹਾਊਸ ਦੇ ਮੈਂਬਰਾਂ ਦੀ ਬਹੁਸੰਮਤੀ ਦੀ ਰਾਏ ਨਾਲ ਅਗਲੇ ਅਮਲ ਕੀਤੇ ਜਾ ਸਕਣ, ਜਿਸ ਨਾਲ ਸਿੱਖੀ ਸਿਧਾਂਤਾਂ, ਸੋਚ ਅਤੇ ਪਰੰਪਰਾਵਾਂ ਨੂੰ ਕਾਇਮ ਰੱਖਿਆ ਜਾ ਸਕੇਗਾ | ਸ. ਮਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਅਧਿਕਾਰੀਆਂ ਦੀਆਂ ਗੈਰ ਇਖ਼ਲਾਕੀ ਕਾਰਵਾਈਆਂ ਵਿਰੁੱਧ ਸਿੱਖ ਕੌਮ ਵਿਚ ਰੋਹ ਦਿਨ-ਬ-ਦਿਨ ਹੋਰ ਪ੍ਰਚੰਡ ਹੋ ਰਿਹਾ ਹੈ ਅਤੇ ਮੌਜੂਦਾ ਕਾਬਜ਼ ਅਧਿਕਾਰੀ ਦਿਸ਼ਾਹੀਣ ਤਰੁੱਟੀਆਂ ਭਰੀ ਪ੍ਰਣਾਲੀ ਨੂੰ ਖ਼ਤਮ ਕਰਨ ਲਈ ਕੋਈ ਅਮਲ ਕਰਦੇ ਨਜ਼ਰ ਨਹੀਂ ਆ ਰਹੇ | ਇਸੇ ਵਿਸ਼ੇ 'ਤੇ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਵੀਰ ਸਿੰਘ ਦੇ ਨਾਲ-ਨਾਲ ਮੌਜੂਦਾ ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਹੋਰ ਸ਼ਖ਼ਸੀਅਤਾਂ ਵਲੋਂ ਇਸ 'ਤੇ ਸੰਜੀਦਾ ਰੋਹ ਭਰੀ ਬਿਆਨਬਾਜ਼ੀ ਕੀਤੀ ਜਾ ਰਹੀ ਹੈ | ਇਸ ਦਾ ਮੁੱਖ ਕਾਰਨ ਬੀਤੇ 14 ਸਾਲਾਂ ਤੋਂ ਸ਼੍ਰੋਮਣੀ ਕਮੇਟੀ ਦੀਆਂ ਜਨਰਲ ਚੋਣਾਂ ਨਾ ਹੋਣਾ ਵੀ ਹੈ, ਜਦੋਂਕਿ ਇਹ ਸੰਸਥਾ ਅਤੇ ਇਸ ਦੇ ਮੌਜੂਦਾ ਮੈਂਬਰ ਲੇਮਡੱਕ ਵਿਚ ਹਨ | ਜਿਨ੍ਹਾਂ ਨੂੰ ਇਸ ਸੰਸਥਾ ਸਬੰਧੀ ਕੋਈ ਵੀ ਫ਼ੈਸਲਾ ਕਰਨ ਦਾ ਇਖ਼ਲਾਕੀ ਜਾਂ ਕਾਨੂੰਨੀ ਅਧਿਕਾਰ ਉਦੋਂ ਤੱਕ ਪ੍ਰਾਪਤ ਨਹੀਂ ਹੋ ਸਕਦਾ, ਜਦੋਂ ਤੱਕ ਕੇਂਦਰ ਸਰਕਾਰ ਦਾ ਗ੍ਰਹਿ ਵਿਭਾਗ, ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਪੂਰੀ ਇਮਾਨਦਾਰੀ ਨਾਲ ਸੰਸਥਾ ਦੀਆਂ ਜਨਰਲ ਚੋਣਾਂ ਕਰਵਾ ਕੇ ਸਿੱਖ ਕੌਮ ਦਾ
ਪਿਛਲੀ ਖ਼ਬਰ ਦਿੱਲੀ 'ਚ ਹੋਏ ਰਾਸ਼ਟਰੀ ਕਰਾਟੇ ਮੁਕਾਬਲੇ ਵਿਚ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਦਿੱਲੀ 'ਚ ਹੋਏ ਰਾਸ਼ਟਰੀ ਕਰਾਟੇ ਮੁਕਾਬਲੇ ਵਿਚ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।