15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਰਾਹੁਲ ਗਾਂਧੀ ਦੀ ਮਨਰੇਗਾ ਬਚਾਓ ਰੈਲੀ ਦੇਸ਼ ਦੇ ਮਜ਼ਦੂਰਾਂ ਅਤੇ ਗ਼ਰੀਬ ਵਰਗ ਦੀ ਆਵਾਜ਼ ਬੁਲੰਦ ਕਰੇਗੀ-ਹੀਨਾ ਕਾਵਰੇ

ਅਜੀਤ ਡੈਸਕ 23-02-2026
ਫ਼ਤਹਿਗੜ੍ਹ ਸਾਹਿਬ, 22 ਫਰਵਰੀ (ਬਲਜਿੰਦਰ ਸਿੰਘ)-ਆਲ ਇੰਡੀਆ ਕਾਂਗਰਸ ਕਮੇਟੀ ਦੀ ਸਕੱਤਰ ਅਤੇ ਪੰਜਾਬ ਮਾਮਲਿਆਂ ਦੀ ਸਹਿ-ਇੰਚਾਰਜ ਹੀਨਾ ਕਾਵਰੇ ਤੇ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸਾਂਸਦ ਡਾ. ਅਮਰ ਸਿੰਘ ਦੀ ਅਗਵਾਈ ਹੇਠ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਅਤੇ ਫਰੰਟਲ ਸੰਸਥਾਵਾਂ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ ਕਰਤਾਰ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਵਿਖੇ ਕੀਤੀ | ਮੀਟਿੰਗ ਦੌਰਾਨ ਹੀਨਾ ਕਾਵਰੇ ਨੇ ਕਿਹਾ ਕਿ ਰਾਹੁਲ ਗਾਂਧੀ ਦੀ 28 ਫਰਵਰੀ ਨੂੰ ਬਰਨਾਲਾ ਵਿਖੇ ਹੋਣ ਵਾਲੀ ਮਨਰੇਗਾ ਬਚਾਓ ਰੈਲੀ ਦੇਸ਼ ਦੇ ਮਜ਼ਦੂਰਾਂ ਅਤੇ ਗ਼ਰੀਬ ਵਰਗ ਦੀ ਆਵਾਜ਼ ਨੂੰ ਬੁਲੰਦ ਕਰਨ ਲਈ ਇਕ ਅਹਿਮ ਕਦਮ ਹੈ ਅਤੇ ਕਾਂਗਰਸ ਪਾਰਟੀ ਮਨਰੇਗਾ ਵਰਗੀਆਂ ਲੋਕ-ਹਿਤੈਸ਼ੀ ਯੋਜਨਾਵਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਹੀਨਾ ਕਾਵਰੇ ਨੇ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਗ਼ਰੀਬ ਅਤੇ ਪਿਛੜੇ ਵਰਗਾਂ ਦੀ ਭਲਾਈ ਲਈ ਵਚਨਬੱਧ ਰਹੀ ਹੈ ਅਤੇ ਰਾਹੁਲ ਗਾਂਧੀ ਦੀ ਅਗਵਾਈ ਹੇਠ ਦੇਸ਼ ਭਰ ਵਿਚ ਲੋਕਾਂ ਦੇ ਹੱਕਾਂ ਦੀ ਆਵਾਜ਼ ਉਠਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਮਨਰੇਗਾ ਸਿਰਫ਼ ਇਕ ਯੋਜਨਾ ਨਹੀਂ, ਸਗੋਂ ਪਿੰਡਾਂ ਦੇ ਲੋਕਾਂ ਦੀ ਜੀਵਨ ਰੇਖਾ ਹੈ ਅਤੇ ਇਸ ਦੀ ਰੱਖਿਆ ਕਰਨਾ ਕਾਂਗਰਸ ਪਾਰਟੀ ਦੀ ਜ਼ਿੰਮੇਵਾਰੀ ਹੈ |
ਉਨ੍ਹਾਂ ਜ਼ਿਲ੍ਹਾ ਕਾਂਗਰਸ ਦੇ ਅਹੁਦੇਦਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰ ਬਲਾਕ, ਹਰ ਮੰਡਲ ਅਤੇ ਹਰ ਪਿੰਡ ਪੱਧਰ 'ਤੇ ਵਰਕਰਾਂ ਨੂੰ ਲਾਮਬੰਦ ਕੀਤਾ ਜਾਵੇ ਤਾਂ ਜੋ ਵੱਡੀ ਗਿਣਤੀ ਵਿਚ ਲੋਕ ਬਰਨਾਲਾ ਰੈਲੀ ਵਿਚ ਸ਼ਮੂਲੀਅਤ ਕਰਨ | ਉਨ੍ਹਾਂ ਕਿਹਾ ਕਿ ਇਹ ਰੈਲੀ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਇਕ ਵੱਡਾ ਸੰਦੇਸ਼ ਦੇਵੇਗੀ | ਇਸ ਮੌਕੇ ਡਾ. ਅਮਰ ਸਿੰਘ ਨੇ ਕਿਹਾ ਕਿ ਮਨਰੇਗਾ ਯੋਜਨਾ ਪਿੰਡਾਂ ਦੇ ਗ਼ਰੀਬ ਅਤੇ ਮਜ਼ਦੂਰ ਵਰਗ ਲਈ ਆਰਥਿਕ ਸਹਾਰਾ ਹੈ ਅਤੇ ਕੇਂਦਰ ਸਰਕਾਰ ਵਲੋਂ ਇਸ ਯੋਜਨਾ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਨਿੰਦਣਯੋਗ ਹਨ | ਮੀਟਿੰਗ ਦੌਰਾਨ ਰੈਲੀ ਦੀਆਂ ਤਿਆਰੀਆਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਅਹੁਦੇਦਾਰਾਂ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਤਾਂ ਜੋ ਰੈਲੀ ਨੂੰ ਪੂਰੀ ਤਰ੍ਹਾਂ ਸਫਲ ਬਣਾਇਆ ਜਾ ਸਕੇ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ, ਵੱਖ-ਵੱਖ ਫਰੰਟਲ ਸੰਗਠਨਾਂ, ਸੇਵਾ ਦਲ, ਬਲਾਕ ਪ੍ਰਧਾਨ, ਮੰਡਲ ਪ੍ਰਧਾਨ, ਮਹਿਲਾਂ ਕਾਂਗਰਸ, ਯੂਥ ਕਾਂਗਰਸ, ਕਿਸਾਨ ਸੈੱਲ, ਐੱਸ.ਸੀ ਸੈੱਲ, ਬੀ.ਸੀ ਸੈੱਲ ਤੇ ਜ਼ਿਲ੍ਹਾ ਕਾਂਗਰਸ ਕਮੇਟੀ, ਬਲਾਕ ਕਾਂਗਰਸ ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ |
ਪਿਛਲੀ ਖ਼ਬਰ ਪੀ.ਡਬਲਿਊ.ਡੀ. ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਦੇ ਵਫ਼ਦ ਕੈਬਨਿਟ ਮੰਤਰੀ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਭਾਜਪਾ ਸਰਕਾਰ ਵਲੋਂ ਅਮਰੀਕਾ ਨਾਲ ਕੀਤੇ ਵਪਾਰਕ ਸਮਝੌਤੇ ਪੰਜਾਬ ਦੀ ਖੇਤੀ ਤੇ ਵਪਾਰ ਲਈ ਘਾਤਕ-ਚੀਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।