15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਡੀ.ਐੱਸ.ਪੀ. ਗੁਰਦੀਪ ਸਿੰਘ ਨੇ ਬੁੱਧ ਸਿੰਘ ਦੇ ਲਗਾਏ ਤਰੱਕੀ ਦੇ ਸਟਾਰ

ਬੁੱਧ ਸਿੰਘ ਨੂੰ ਸਬ ਇੰਸਪੈਕਟਰ ਬਣਨ ਤੇ ਡੀ.ਐੱਸ.ਪੀ. ਗੁਰਦੀਪ ਸਿੰਘ ਅਤੇ ਐੱਸ.ਐੱਚ.ਓ. ਹਰਕੀਰਤ ਸਿੰਘ ਤਰੱਕੀ ਦੇ ਸਟਾਰ ਲਗਾਉਂਦੇ ਹੋਏ | ਤਸਵੀਰ: ਕੇਵਲ ਸਿੰਘ <br/> 23-02-2026
ਅਮਲੋਹ, 22 ਫਰਵਰੀ (ਕੇਵਲ ਸਿੰਘ)-ਥਾਣਾ ਅਮਲੋਹ ਵਿਖੇ ਤਾਇਨਾਤ ਸਹਾਇਕ ਥਾਣੇਦਾਰ ਬੁੱਧ ਸਿੰਘ ਨੂੰ ਸਬ ਇੰਸਪੈਕਟਰ ਵਜੋਂ ਤਰੱਕੀ ਮਿਲਣ 'ਤੇ ਸਾਰੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈਆਂ ਦਿੱਤੀਆਂ ਅਤੇ ਭਵਿੱਖ ਵਿਚ ਹੋਰ ਚੰਗੀ ਸੇਵਾ ਦੀ ਆਸ ਪ੍ਰਗਟਾਈ | ਇਸ ਦੌਰਾਨ ਡੀ.ਐੱਸ.ਪੀ ਗੁਰਦੀਪ ਸਿੰਘ ਅਮਲੋਹ ਵਲੋਂ ਉਨ੍ਹਾਂ ਦੇ ਮੋਢਿਆਂ 'ਤੇ ਸਟਾਰ ਲਗਾ ਕੇ ਨਵੀਂ ਜ਼ਿੰਮੇਵਾਰੀ ਸੰਭਾਲਣ ਲਈ ਵਧਾਈ ਦਿੱਤੀ ਗਈ | ਉਨ੍ਹਾਂ ਨੇ ਕਿਹਾ ਕਿ ਬੁੱਧ ਸਿੰਘ ਦੀ ਇਮਾਨਦਾਰੀ ਅਤੇ ਮਿਹਨਤ ਉਨ੍ਹਾਂ ਦੀ ਤਰੱਕੀ ਦਾ ਨਤੀਜਾ ਹੈ | ਇਸ ਮੌਕੇ ਐੱਸ.ਐੱਚ.ਓ. ਮੁਖੀ ਹਰਕੀਰਤ ਸਿੰਘ ਸਮੇਤ ਸਟਾਫ਼ ਮੈਂਬਰ ਵੀ ਮੌਜੂਦ ਸਨ |
ਪਿਛਲੀ ਖ਼ਬਰ ਪ੍ਰਾਚੀਨ ਭੋਲੇ ਨਾਥ ਮੰਦਰ ਅਮਲੋਹ ਵਿਖੇ ਸਾਲਾਨਾ ਭੰਡਾਰਾ ਕਰਵਾਇਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਜ਼ਿਲ੍ਹਾ ਪੱਧਰੀ ਮੀਟਿੰਗ 25 ਨੂੰ -ਮਾਧੋਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।